ਪੰਜਾਬ ਯੂਨੀਵਰਸਿਟੀ ''ਚ ਵੋਟਿੰਗ ਦੌਰਾਨ ਧਰਨਾ, ਵਿਦਿਆਰਥੀਆਂ ਨੇ ਲਾਏ ਦੋਸ਼
Wednesday, Sep 03, 2025 - 12:32 PM (IST)

ਚੰਡੀਗੜ੍ਹ (ਸ਼ੀਨਾ) : ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਨੂੰ ਲੈ ਕੇ ਉਸ ਵੇਲੇ ਹੰਗਾਮਾ ਹੋ ਗਿਆ, ਜਦੋਂ ਵਿਦਿਆਰਥੀਆਂ ਨੇ ਵੋਟਾਂ ਚੋਰੀ ਹੋਣ ਦਾ ਇਲਜ਼ਾਮ ਲਾਇਆ। ਵਿਦਿਆਰਥੀਆ ਵਲੋਂ ਇਸ ਨੂੰ ਲੈ ਕੇ ਲਾਅ ਆਡੀਟੋਰੀਅਮ ਵਿਖੇ ਪ੍ਰਦਰਸ਼ਨ ਕੀਤਾ ਗਿਆ।
ਵਿਦਿਆਰਥੀਆਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਵੋਟ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਅਤੇ ਵੋਟਾਂ ਚੋਰੀ ਕੀਤੀਆਂ ਜਾ ਰਹੀਆਂ ਹਨ। ਵਿਦਿਆਰਥੀਆਂ ਵਲੋਂ ਪੀ. ਯੂ. ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।