ਕਿਸਾਨਾਂ ਵੱਲੋਂ ਚੌਲਾਂਗ ਟੋਲ ਪਲਾਜ਼ਾ ’ਤੇ ਅਸ਼ਵਨੀ ਸ਼ਰਮਾ ਦਾ ਵਿਰੋਧ, ਵਿਖਾਈਆਂ ਕਾਲੀਆਂ ਝੰਡੀਆਂ

Sunday, Jan 10, 2021 - 11:54 AM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ,ਮੋਮੀ, ਕੁਲਦੀਸ਼) - ਜਲੰਧਰ-ਪਠਾਨਕੋਟ ਕੌਮੀ ਮਾਰਗ ਅਤੇ ਚੌਲਾਂਗ ਟੋਲ ਪਲਾਜ਼ਾ ’ਤੇ ਕਿਸਾਨਾਂ ਨੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਕਾਫ਼ਲੇ ਨੂੰ ਕਾਲੀਆਂ ਝੰਡੀਆਂ ਵਿਖਾਉਂਦੇ ਹੋਏ ਖੇਤੀ ਕਾਨੂੰਨਾਂ ਖ਼ਿਲਾਫ਼ ਆਪਣਾ ਵਿਰੋਧ ਦਰਜ ਕਰਵਾਇਆ ਹੈ |

ਇਹ ਵੀ ਪੜ੍ਹੋ : ਕੱਚੇ ਮੁਲਾਜ਼ਮਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਨੋਖਾ ਫ਼ਰਮਾਨ

PunjabKesari

ਪਠਾਨਕੋਟ ਤੋਂ ਜਲੰਧਰ ਵੱਲ ਜਾ ਰਹੇ ਪੰਜਾਬ ਭਾਜਪਾ ਪ੍ਰਧਾਨ ਦੇ ਕਾਫ਼ਲੇ ਦੇ ਚੌਲਾਂਗ ਟੋਲ ਪਲਾਜ਼ਾ ਤੋਂ ਲੰਘਣ ਦੀ ਭਿਣਕ ਧਰਨੇ ’ਤੇ ਪੱਕਾ ਮੋਰਚਾ ਲਾ ਕੇ ਬੈਠੇ ਕਿਸਾਨਾਂ ਨੂੰ ਲੱਗ ਗਈ ਅਤੇ ਜਦੋਂ ਹੀ ਕਾਫ਼ਲਾ ਟੋਲ ਤੋਂ 11 ਵਜੇ ਦੇ ਕਰੀਬ  ਲੰਘਣ ਲੱਗਾ ਕਿਸਾਨਾਂ ਨੇ ਉਸ ਨੂੰ ਕਾਲੀਆ ਝੰਡੀਆਂ ਵਿਖਾਉਂਦੇ ਹੋਏ ਭਾਜਪਾ ਅਤੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ | 

ਇਹ ਵੀ ਪੜ੍ਹੋ : ਟਰੈਕਟਰ ਮਾਰਚ ’ਤੇ ਨਵਜੋਤ ਸਿੱਧੂ ਦਾ ਟਵੀਟ, ਨਿਸ਼ਾਨੇ ’ਤੇ ਲਈ ਕੇਂਦਰ ਸਰਕਾਰ

PunjabKesari
ਇਸ ਦੌਰਾਨ ਮੌਜੂਦ ਕਿਸਾਨਾਂ ਨੇ ਆਖਿਆ ਕਿਸਾਨ ਮਾਰੂ ਖੇਤੀ ਕਾਨੂੰਨਾਂ ਨੂੰ ਲੈ ਕੇ ਆਉਣ ਵਾਲੀ ਭਾਜਪਾ ਸਰਕਾਰ ਅਤੇ ਉਸ ਦੇ ਸੂਬਾਈ ਆਗੂਆਂ ਖ਼ਿਲਾਫ਼ ਆਉਣ ਵਾਲੇ ਦਿਨਾਂ ਵਿੱਚ ਅੰਦੋਲਨ ਹੋਰ ਤੇਜ਼ ਹੋਵੇਗਾ | ਇਸ ਦੌਰਾਨ ਐੱਸ. ਐੱਚ. ਓ. ਟਾਂਡਾ ਇੰਸਪੈਕਟਰ ਬਿਕਰਮ ਸਿੰਘ ਦੀ ਅਗਵਾਈ ਵਿੱਚ ਪੁਲਸ ਟੀਮ ਨੇ ਸੁਰੱਖਿਆ ਦਾ ਪੁਖਤਾ ਪ੍ਰਬੰਧ ਕੀਤਾ ਹੋਇਆ ਸੀ | ਜ਼ਿਕਰਯੋਗ ਹੈ ਪਹਿਲਾਂ ਵੀ ਇਸ ਟੋਲ ਪਲਾਜ਼ਾ ’ਤੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀਸ਼ਰਮਾ ਦਾ ਵਿਰੋਧ ਹੋ ਚੁੱਕਾ ਹੈ |

ਇਹ ਵੀ ਪੜ੍ਹੋ : ਕੰਮਕਾਜੀ ਬੀਬੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਮੁਹੱਈਆ ਕਰਵਾਏਗੀ ਇਹ ਸਹੂਲਤ

PunjabKesari

 


shivani attri

Content Editor

Related News