ਲੁਧਿਆਣਾ ਦੇ ਸਫ਼ਾਈ ਕਰਮਚਾਰੀਆਂ ਵੱਲੋਂ ਹੜਤਾਲ ਦੀ ਚੇਤਾਵਨੀ
Wednesday, May 13, 2026 - 12:33 PM (IST)
ਲੁਧਿਆਣਾ (ਹਿਤੇਸ਼): ਪੰਜਾਬ ਵਿਚ ਸਫਾਈ ਕਰਮਚਾਰੀ ਕਈ ਜਗ੍ਹਾ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ 'ਤੇ ਹਨ। ਇਹ ਮਾਹੌਲ ਆਉਣ ਵਾਲੇ ਦਿਨਾਂ ਦੇ ਵਿਚ ਲੁਧਿਆਣਾ ਵਿਚ ਵੀ ਦੇਖਣ ਨੂੰ ਮਿਲ ਸਕਦਾ ਹੈ। ਇਸ ਦੀ ਚੇਤਾਵਨੀ ਬੁੱਧਵਾਰ ਨੂੰ ਵੱਖ-ਵੱਖ ਨਗਰ ਨਿਗਮ ਮੁਲਾਜ਼ਮ ਯੂਨੀਅਨ ਵੱਲੋਂ ਨਗਰ ਨਿਗਮ ਲੁਧਿਆਣਾ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਦੇ ਦੌਰਾਨ ਦਿੱਤੀ ਗਈ ਹੈ।
ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਦੀ ਮੰਗ ਹੈ ਕਿ ਸਫਾਈ ਕਰਮਚਾਰੀ ਅਤੇ ਸੀਵਰ ਮੈਨ ਰੱਖਣ ਦੇ ਲਈ ਠੇਕੇਦਾਰੀ ਪ੍ਰਥਾ ਖਤਮ ਕੀਤੀ ਜਾਵੇ, ਡੀ.ਸੀ. ਰੇਟ 'ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਅਤੇ ਰੈਗੂਲਰ ਕਰਮਚਾਰੀਆਂ ਦੀਆਂ ਲਟਕਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ।

ਇਹ ਮੰਗਾਂ ਪੂਰੀਆਂ ਨਾ ਹੋਣ 'ਤੇ 15 ਤਾਰੀਖ਼ ਨੂੰ ਹੜਤਾਲ ਦੀ ਚੇਤਾਵਨੀ ਦਿੱਤੀ ਗਈ ਹੈ। ਇਸ ਨੂੰ ਲੈ ਕੇ ਯੂਨੀਅਨ ਵੱਲੋਂ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਹਾਲੇ ਤੱਕ ਇਸ ਸਬੰਧ ਵਿਚ ਨਗਰ ਨਿਗਮ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਗਈ।
