ਬਰਨਾਲਾ ਲਾਠੀਚਾਰਜ ਦੇ ਵਿਰੋਧ ''ਚ ਭਵਾਨੀਗੜ੍ਹ ਮੁਕੰਮਲ ਬੰਦ, ਸਫ਼ਾਈ ਸੇਵਕਾਂ ਨੇ ਕੱਢਿਆ ਰੋਸ ਮਾਰਚ

Thursday, Jul 30, 2026 - 01:37 PM (IST)

ਬਰਨਾਲਾ ਲਾਠੀਚਾਰਜ ਦੇ ਵਿਰੋਧ ''ਚ ਭਵਾਨੀਗੜ੍ਹ ਮੁਕੰਮਲ ਬੰਦ, ਸਫ਼ਾਈ ਸੇਵਕਾਂ ਨੇ ਕੱਢਿਆ ਰੋਸ ਮਾਰਚ

ਭਵਾਨੀਗੜ੍ਹ (ਕਾਂਸਲ): ਬਰਨਾਲਾ ਵਿਖੇ ਸਫ਼ਾਈ ਸੇਵਕਾਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਭਵਾਨੀਗੜ੍ਹ ਵਿਚ ਭਰਵਾਂ ਹੁੰਗਾਰਾ ਮਿਲਿਆ। ਸ਼ਹਿਰ ਦੇ ਮੁੱਖ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ, ਜਦਕਿ ਸਫ਼ਾਈ ਸੇਵਕਾਂ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮਾਰਚ ਕੱਢ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਰੋਸ ਮਾਰਚ ਨਗਰ ਕੌਂਸਲ ਦਫ਼ਤਰ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਲੰਘਦਾ ਹੋਇਆ ਮੁੜ ਨਗਰ ਕੌਂਸਲ ਦਫ਼ਤਰ ਵਿਖੇ ਸਮਾਪਤ ਹੋਇਆ।  

ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਅਜੀਤ ਸਿੰਘ, ਸਰਪ੍ਰਸਤ ਗੁਰਮੇਲ ਸਿੰਘ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਮੁਕੇਸ਼ ਮਲੌਦ ਨੇ ਬਰਨਾਲਾ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਲਾਠੀਚਾਰਜ ਲਈ ਜ਼ਿੰਮੇਵਾਰ ਅਧਿਕਾਰੀ ਨੂੰ ਤੁਰੰਤ ਬਰਖ਼ਾਸਤ ਕਰਨ ਦੀ ਮੰਗ ਕੀਤੀ। ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਮਜ਼ਦੂਰ ਵਰਗ ਦੀਆਂ ਜਾਇਜ਼ ਮੰਗਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਧਰਨੇ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਹੋਰ ਜਨਤਕ ਜਥੇਬੰਦੀਆਂ ਦੇ ਆਗੂਆਂ ਨੇ ਵੀ ਸੰਬੋਧਨ ਕੀਤਾ ਅਤੇ ਸਫ਼ਾਈ ਸੇਵਕਾਂ ਦੇ ਸੰਘਰਸ਼ ਨੂੰ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ।

ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਦੇ ਮੀਤ ਪ੍ਰਧਾਨ ਕਾਕਾ ਸਿੰਘ, ਸਕੱਤਰ ਹਰਕਿਸ਼ਨ ਸਿੰਘ, ਖ਼ਜ਼ਾਨਚੀ ਪਰਮਿੰਦਰ ਸਿੰਘ, ਚੇਅਰਮੈਨ ਬੀਰਬਲ ਸਿੰਘ, ਸਲਾਹਕਾਰ ਗੁਰਸੇਵਕ ਸਿੰਘ, ਰਿੰਕੂ, ਮੋਹਣੀ, ਮਨਜੀਤ ਸਿੰਘ, ਲਾਲ ਸਿੰਘ, ਗੁਰਤੇਜ ਸਿੰਘ, ਕ੍ਰਿਸ਼ਨ ਸਿੰਘ, ਵੀਰਪਾਲ ਕੌਰ, ਸੰਦੀਪ ਸੋਨੂ, ਕਰਮਜੀਤ ਕੌਰ, ਬਲਜੀਤ ਕੌਰ, ਰਾਜਵਿੰਦਰ ਕੌਰ, ਸੂਬਾ ਕਮੇਟੀ ਮੈਂਬਰ ਸ਼ਮਾ ਰਾਣੀ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਜਨਰਲ ਸਕੱਤਰ ਜਸਵੀਰ ਸਿੰਘ ਗੱਗੜਪੁਰ, ਬਲਵਿੰਦਰ ਸਿੰਘ ਘਨੌੜ ਜੱਟਾਂ, ਕਸਮੀਰ ਸਿੰਘ ਆਲੋਅਰਖ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਰਹੇ।


author

Anmol Tagra

Content Editor

Related News