''ਪੰਜਾਬ ਬੰਦ'' ਦੌਰਾਨ ਬਟਾਲਾ ''ਚ ਰੋਸ ਮਾਰਚ, ਪ੍ਰਦਰਸ਼ਨਕਾਰੀਆਂ ਵਲੋਂ ਚੱਕਾ ਜਾਮ

09/07/2019 4:17:03 PM

ਗੁਰਦਾਸਪੁਰ (ਗੁਰਪ੍ਰੀਤ) : ਕਲਰਜ਼ ਚੈਨਲ 'ਤੇ ਦਿਖਾਏ ਜਾ ਰਹੇ ਸੀਰੀਅਲ 'ਰਾਮ ਸੀਆ ਕੇ ਲਵ-ਕੁਸ਼' 'ਚ ਭਗਵਾਨ ਵਾਲਮੀਕ ਦੀ ਦੇ ਅਕਸ ਨੂੰ ਖਰਾਬ ਕਰਨ ਦੇ ਵਿਰੋਧ 'ਚ ਵਾਲਮੀਕ ਭਾਈਚਾਰੇ ਵਲੋਂ ਅੱਜ 'ਪੰਜਾਬ ਬੰਦ' ਦਾ ਸੱਦਾ ਦਿੱਤਾ ਗਿਆ। ਗੁਰਦਾਸਪੁਰ 'ਚ ਤਾਂ ਇਸ ਦਾ ਅਸਰ ਕਿਤੇ ਨਹੀਂ ਦਿਖਾਈ ਦਿੱਤਾ ਪਰ ਬਟਾਲਾ 'ਚ ਵਾਲਮੀਕ ਭਾਈਚਾਰੇ ਦੇ ਲੋਕਾਂ ਨੇ ਸੀਰੀਅਲ ਖਿਲਾਫ ਰੋਸ ਮਾਰਚ ਕੱਢਿਆ ਅਤੇ ਗਾਂਧੀ ਚੌਂਕ 'ਚ ਚੱਕਾ ਜਾਮ ਕਰਕੇ ਧਰਨਾ ਪ੍ਰਦਰਸ਼ਨ ਵੀ ਕੀਤਾ ਗਿਆ।

ਇਸ ਰੋਸ ਮਾਰਚ ਦੌਰਾਨ ਪ੍ਰਦਰਸ਼ਨ ਕਰਦੇ ਹੋਏ ਵਾਲਮੀਕ ਭਾਈਚਾਰੇ ਦੇ ਲੋਕਾਂ ਨੇ ਕਿਹਾ ਕਿ ਸੀਰੀਅਲ ਦਾ ਪ੍ਰਸਾਰਣ ਬੰਦ ਕੀਤਾ ਜਾਵੇ ਅਤੇ ਵਾਲਮੀਕ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਭੜਕਾਉਣ ਸਬੰਧੀ ਸੀਰੀਅਲ ਦੇ ਪ੍ਰੋਡਿਊਸਰ 'ਤੇ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕੀਤਾ ਜਾਵੇ। ਪ੍ਰਦਰਸ਼ਕਾਰੀਆਂ ਦਾ ਕਹਿਣਾ ਸੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਨਾ ਮੰਨਿਆ ਗਿਆ ਤਾਂ ਆਉਣ ਵਾਲੇ ਸਮੇਂ 'ਚ ਉਨ੍ਹਾਂ ਦਾ ਸੰਘਰਸ਼ ਹੋਰ ਤੇਜ਼ ਹੋ ਸਕਦਾ ਹੈ।


Babita

Content Editor

Related News