ਨਰਮੇ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ BKU ਏਕਤਾ ਉਗਰਾਹਾਂ ਵੱਲੋਂ ਬਠਿੰਡਾ ’ਚ ਜ਼ਬਰਦਸਤ ਪ੍ਰਦਰਸ਼ਨ (ਵੀਡੀਓ)

10/27/2021 7:23:48 PM

ਬਠਿੰਡਾ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਠਿੰਡਾ ’ਚ ਨਰਮੇ ਦੀ ਤਬਾਹ ਹੋਈ ਫ਼ਸਲ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਬਠਿੰਡਾ ’ਚ ਮੇਨ ਚੌਕ ਤੋਂ ਲੈ ਕੇ ਡੀ. ਸੀ. ਦਫ਼ਤਰ ਤਕ ਪੰਜਾਬ ਸਰਕਾਰ ਵੱਲੋਂ ਲਾਏ ਗਏ ਸਾਰੇ ਹੋਰਡਿੰਗਜ਼ ’ਤੇ ਕਾਲਾ ਪੇਂਟ ਲਾ ਕੇ ਆਪਣਾ ਵਿਰੋਧ ਪ੍ਰਗਟਾਇਆ। ਕਿਸਾਨਾਂ ਨੇ ਸੜਕਾਂ ਦੇ ਕਿਨਾਰੇ ਅਤੇ ਬੱਸਾਂ ਦੇ ਪਿੱਛੇ ਲਗਾਏ ਗਏ ਮੁਆਵਜ਼ੇ ਸਬੰਧੀ ਮੁੱਖ ਮੰਤਰੀ ਦੇ ਪੋਸਟਰਾਂ 'ਤੇ ਕਾਲਖ਼ ਮਲ਼ੀ, ਜਦਕਿ ਮੁੱਖ ਸੜਕਾਂ ’ਤੇ ਲਗਾਏ ਗਏ ਵੱਡੇ ਹੋਰਡਿੰਗਜ ਨੂੰ ਪਾੜ ਕੇ ਗੁੱਸੇ ਦਾ ਇਜ਼ਹਾਰ ਕੀਤਾ।

ਇਹ ਵੀ ਪੜ੍ਹੋ : ਬੇਅਦਬੀ ਮਾਮਲੇ ’ਤੇ ਰੰਧਾਵਾ ਦਾ ਵੱਡਾ ਬਿਆਨ, ਕਿਹਾ-ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਕਾਨੂੰਨੀ ਪ੍ਰਕਿਰਿਆ ਆਖਰੀ ਦੌਰ ’ਚ

ਇਸ ਮੌਕੇ ਕਿਸਾਨ ਨੇਤਾਵਾਂ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਹਰਜਿੰਦਰ ਸਿੰਘ ਅਤੇ ਹੋਰ ਨੇਤਾਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਜੇ ਵੀ ਮੁਆਵਜ਼ਾ ਨਹੀਂ ਦਿੱਤਾ ਗਿਆ, ਜਦਕਿ ਪੂਰੀ ਕਪਾਹ ਪੱਟੀ ’ਚ ਮੁਆਵਜ਼ਾ ਦੇਣ ਵਾਲੇ ਪੋਸਟਰ ਅਤੇ ਬੈਨਰ ਲਗਾ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ, ਜਿਸ ਨੂੰ ਸਹਿਣ ਨਹੀਂ ਕੀਤਾ ਜਾ ਰਿਹਾ।

ਉਹ 14 ਦਿਨ ਮਨਪ੍ਰੀਤ ਬਾਦਲ ਦੇ ਘਰ ਮੂਹਰੇ ਬੈਠੇ ਰਹੇ ਪਰ ਕੋਈ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਬਠਿੰਡਾ ਤੇ ਪੂਰੇ ਪੰਜਾਬ ’ਚ ਜਿਥੇ ਵੀ ਪੰਜਾਬ ਸਰਕਾਰ ਦੇ ਪੋਸਟਰ ਲੱਗੇ ਹੋਏ ਹਨ, ਉਹ ਸਾਰੇ ਉਤਾਰੇ ਜਾਣਗੇ। ਪਰਮਜੀਤ ਕੌਰ ਨੇ ਕਿਹਾ ਕਿ ਬਠਿੰਡਾ ’ਚ ਖਰਾਬ ਹੋਏ ਨਰਮੇ ਦੀਆਂ ਗਿਰਦਾਵਰੀਆਂ ਵੀ ਨਹੀਂ ਹੋਈਆਂ ਹੋਰ ਚੰਨੀ ਸਰਕਾਰ ਨੇ ਕੀ ਕਰਨਾ ਹੈ। ਉਨ੍ਹਾਂ ਕਿਹਾ ਕਿ ਜੋ ਵਾਅਦੇ ਪੂਰੇ ਕਰਨ ਦੇ ਸਰਕਾਰ ਵਲੋਂ ਪੋਸਟਰ ਲਾਏ ਗਏ ਹਨ, ਉਹ ਸਾਰੇ ਉਤਾਰੇ ਜਾਣਗੇ।


Manoj

Content Editor

Related News