ਚੰਡੀਗੜ੍ਹ ਦੀਆਂ ਸੜਕਾਂ ''ਤੇ ਉਤਰੇ ''ਹਿੰਦੂ ਸੰਗਠਨ'', ਕੀਤਾ ਜ਼ੋਰਦਾਰ ਪ੍ਰਦਰਸ਼ਨ

11/10/2020 2:03:41 PM

ਚੰਡੀਗੜ੍ਹ : ਬੀਤੇ ਦਿਨੀਂ ਅੰਮ੍ਰਿਤਸਰ ਦੇ ਮਾਨਾਵਾਲਾ ਪਿੰਡ 'ਚ ਭਗਵਾਨ ਸ੍ਰੀ ਰਾਮ ਦਾ ਪੁਤਲਾ ਸਾੜਨ ਦੀ ਘਟਨਾ ਦੇ ਰੋਸ ਵੱਜੋਂ ਮੰਗਲਵਾਰ ਨੂੰ ਜਿੱਥੇ ਪੂਰੇ ਪੰਜਾਬ 'ਚ ਹਿੰਦੂ ਸੰਗਠਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ, ਉੱਥੇ ਹੀ ਚੰਡੀਗੜ੍ਹ ਦੇ ਸੈਕਟਰ-17 'ਚ ਸੈਂਕੜੇ ਰਾਮ ਭਗਤਾਂ ਨੇ ਇਕੱਠੇ ਹੋ ਕੇ ਸ੍ਰੀ ਹਨੂੰਮਾਨ ਚਾਲੀਸਾ ਦਾ ਪਾਠ ਕੀਤਾ ਅਤੇ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਕੀਤਾ।

ਇਸ ਮੌਕੇ ਹਿੰਦੂ ਸੰਗਠਨਾਂ ਦੇ ਆਗੂਆਂ ਨੇ ਕਿਹਾ ਕਿ ਕਿਸੇ ਵੀ ਹਾਲ 'ਚ ਹਿੰਦੂ ਦੇਵੀ-ਦੇਵਤਿਆਂ ਦੀ ਬੇਅਦਬੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਦੁਬਾਰਾ ਕਿਤੇ ਵੀ ਹਿੰਦੂ ਧਰਮ ਦੇ ਖ਼ਿਲਾਫ਼ ਕੋਈ ਵੀ ਘਟਨਾ ਹੋਈ ਤਾਂ ਉਸ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ। ਹਿੰਦੂ ਸੰਗਠਨਾਂ ਨੇ ਕਿਹਾ ਕਿ ਹਿੰਦੂਆਂ ਦੇ ਪਵਿੱਤਰ ਤਿਉਹਾਰ ਦੁਸਹਿਰੇ ਮੌਕੇ ਸ਼ਰਾਰਤੀ ਤੱਤਾਂ ਵੱਲੋਂ ਮਰਿਆਦਾ ਪੁਰਸ਼ੋਤਮ ਸ੍ਰੀ ਰਾਮਚੰਦਰ ਜੀ ਦਾ ਪੁਤਲਾ ਸਾੜ ਕੇ ਹਿੰਦੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Babita

This news is Content Editor Babita