ਅਕਾਲੀ ਦਲ ਦੇ ਵਰਕਰਾਂ ਨੇ ਮੋਦੀ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ, ਜ਼ਿਲ੍ਹਾ ਰਿਹੈ ਮੁਕੰਮਲ ਬੰਦ

Friday, Sep 25, 2020 - 01:28 PM (IST)

ਅਕਾਲੀ ਦਲ ਦੇ ਵਰਕਰਾਂ ਨੇ ਮੋਦੀ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ, ਜ਼ਿਲ੍ਹਾ ਰਿਹੈ ਮੁਕੰਮਲ ਬੰਦ

ਗੁਰਦਾਸਪੁਰ (ਬਿਊਰੋ) : ਕੇਂਦਰ ਦੀ ਮੋਦੀ ਸਰਕਾਰ ਵੱਲੋਂ ਸੰਸਦ 'ਚ ਪਾਸ ਕੀਤੇ ਗਏ ਖੇਤੀ ਬਿੱਲਾਂ ਵਿਰੁੱਧ ਰੋਸ ਪ੍ਰਗਟ ਕਰਨ ਲਈ ਸੰਘਰਸ਼ਸੀਲ 31 ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਬੰਦ ਦੀ ਦਿੱਤੀ ਗਈ ਕਾਲ ਦੇ ਚੱਲਦੇ ਜ਼ਿਲ੍ਹਾ ਗੁਰਦਾਸਪੁਰ ਮੁਕੰਮਲ ਬੰਦ ਰਿਹਾ। ਬੰਦ ਦੇ ਦੌਰਾਨ ਦੁਕਾਨਾਂ ਸਮੇਤ ਜ਼ਰੂਰੀ ਵਸਤੂਆਂ ਸਮੇਤ ਮੈਡੀਕਲ ਸਟੋਰ , ਪੈਟਰੋਲ ਪੰਪ ਵੀ ਬੰਦ ਰਹੇ। ਦੂਜੇ ਪਾਸੇ ਖੇਤੀ ਬਿੱਲਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ, ਅਕਾਲੀ ਦਲ ਵਰਕਰਾਂ, ਕਾਂਗਰਸੀ ਵਰਕਰਾਂ ਸਮੇਤ ਹੋਰ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕਰਕੇ ਮੋਦੀ ਸਰਕਾਰ ਦੇ ਖ਼ਿਲਾਫ ਰੋਸ ਪ੍ਰਗਟ ਕੀਤਾ ਗਿਆ ਅਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਦੀ ਅਗਵਾਈ 'ਚ ਖੇਤੀ ਬਿੱਲਾਂ ਦੇ ਵਿਰੋਧ 'ਚ ਸਥਾਨਕ ਬੱਬਰੀ ਬਾਈਪਾਸ ਚੌਂਕ 'ਚ ਕੇਂਦਰ ਦੀ ਮੋਦੀ ਸਰਕਾਰ ਦੇ ਖ਼ਿਲਾਫ ਧਰਨਾ ਦਿੱਤਾ ਹੈ।

PunjabKesari

ਇਸ ਧਰਨੇ ਦੌਰਾਨ ਵੱਡੀ ਗਿਣਤੀ 'ਚ ਅਕਾਲੀ ਵਰਕਰ ਹਾਜ਼ਰ ਹੋਏ। ਇਸ ਮੌਕੇ 'ਤੇ ਪ੍ਰਧਾਨ ਬੱਬੇਹਾਲੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਖੇਤੀ ਬਿੱਲਾਂ ਨੂੰ ਪਾਸ ਕਰਕੇ ਕਿਸਾਨਾਂ ਦੇ ਨਾਲ ਧੋਖਾ ਕੀਤਾ ਹੈ, ਜਦਕਿ ਕਿਸਾਨ ਪਹਿਲਾਂ ਹੀ ਕਰਜ਼ੇ ਦੇ ਥੱਲੇ ਦੱਬ ਕੇ ਖੁਦਕੁਸ਼ੀਆਂ ਕਰ ਰਿਹਾ ਹੈ। ਇਸ ਲਈ ਸਾਡੀ ਕੇਂਦਰ ਸਰਕਾਰ ਤੋਂ ਮੰਗ ਹੈ ਕਿ ਉਕਤ ਪਾਸ ਕੀਤੇ ਗਏ ਖੇਤੀ ਬਿੱਲਾਂ ਨੂੰ ਰੱਦ ਕਰਕੇ ਕਿਸਾਨਾਂ ਨੂੰ ਰਾਹਤ ਦਿੱਤੀ ਜਾਵੇ।

PunjabKesari

ਪੁਰਾਣਾ ਸ਼ਾਲਾ ਚੌਂਕ 'ਚ ਤੇ ਹਰਚੋਵਾਲ ਚੌਂਕ 'ਚ ਅਕਾਲੀ ਵਰਕਰਾਂ ਨੇ ਦਿੱਤਾ ਧਰਨਾ 
ਗੁਰਦਾਸਪੁਰ-ਮੁਕੇਰੀਆਂ ਰੋਡ 'ਤੇ ਪੈਦੇ ਪੁਰਾਣਾ ਸ਼ਾਲਾ ਚੌਂਕ 'ਚ ਅਕਾਲੀ ਵਰਕਰਾਂ ਵੱਲੋਂ ਅਕਾਲੀ ਆਗੂ ਪਰਮਵੀਰ ਸਿੰਘ ਲਾਡੀ ਦੀ ਅਗਵਾਈ 'ਚ ਧਰਨਾ ਦਿੱਤਾ ਗਿਆ ਅਤੇ ਕੇਂਦਰ ਸਰਕਾਰ ਦੀ ਖ਼ਿਲਾਫ ਨਾਅਰੇਬਾਜ਼ੀ ਕੀਤੀ। ਇਸ ਮੌਕੇ 'ਤੇ ਵੱਡੀ ਗਿਣਤੀ 'ਚ ਕਿਸਾਨ ਅਤੇ ਅਕਾਲੀ ਵਰਕਰ ਹਾਜ਼ਰ ਸੀ। ਦੂਜੇ ਪਾਸੇ ਹਰਚੋਵਾਲ ਚੌਂਕ 'ਚ ਵੀ ਕਿਸਾਨਾਂ ਨੇ ਖੇਤੀ ਬਿੱਲਾਂ ਦੇ ਖ਼ਿਲਾਫ ਧਰਨਾ ਦੇ ਕੇ ਆਪਣਾ ਰੋਸ ਪ੍ਰਗਟ ਕੀਤਾ।

PunjabKesari

 


author

Anuradha

Content Editor

Related News