ਲੁਧਿਆਣਾ : ਲਖੀਮਪੁਰ ਘਟਨਾ ''ਤੇ ਕਿਸਾਨਾਂ ਦਾ ਜ਼ਬਰਦਸਤ ਪ੍ਰਦਰਸ਼ਨ, ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ (ਤਸਵੀਰਾਂ)
Monday, Oct 04, 2021 - 02:29 PM (IST)
ਲੁਧਿਆਣਾ (ਨਰਿੰਦਰ, ਸਲੂਜਾ, ਵਿਜੇ) : ਉੱਤਰ ਪ੍ਰਦੇਸ਼ ਦੇ ਲਖੀਮਪੁਰ 'ਚ ਬੀਤੇ ਦਿਨ ਵਾਪਰੀ ਘਟਨਾ ਤੋਂ ਬਾਅਦ ਇਕ ਪਾਸੇ ਜਿੱਥੇ ਪੰਜਾਬ ਦੀ ਸਿਆਸਤ ਲਗਾਤਾਰ ਗਰਮਾਉਂਦੀ ਜਾ ਰਹੀ ਹੈ, ਉੱਥੇ ਹੀ ਦੂਜੇ ਪਾਸੇ ਕਿਸਾਨਾਂ ਵੱਲੋਂ ਵੀ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਹਾਲਾਂਕਿ ਪ੍ਰਸ਼ਾਸਨ ਵੱਲੋਂ ਇਸ ਘਟਨਾ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ ਪਰ ਕਿਸਾਨਾਂ ਨੇ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ ਅਤੇ ਇਸ ਪੂਰੀ ਘਟਨਾ ਨੂੰ ਲੈ ਕੇ ਵਿਰੋਧ ਜਤਾਇਆ ਹੈ।
ਇਹ ਵੀ ਪੜ੍ਹੋ : ਲਖੀਮਪੁਰ ਖੀਰੀ ਘਟਨਾ : ਪੰਜਾਬ ਦੇ ਵਫ਼ਦ ਨੂੰ ਯੂ. ਪੀ. 'ਚ ਨਹੀਂ ਮਿਲੀ ਐਂਟਰੀ, ਸਰਕਾਰ ਨੇ ਲਾਈ ਪਾਬੰਦੀ
ਸੰਯੁਕਤ ਕਿਸਾਨ ਮੋਰਚੇ ਦੀ ਕਾਲ 'ਤੇ ਕਿਸਾਨਾਂ ਵੱਲੋਂ ਅੱਜ ਡੀ. ਸੀ. ਦਫ਼ਤਰ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਕਿਸਾਨਾਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਕਿਰਤੀ ਕਿਸਾਨ ਯੂਨੀਅਨ ਤੇ ਹੋਰ ਜੱਥੇਬੰਦੀਆਂ ਦੇ ਨਾਲ ਡੀ. ਸੀ. ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ ਅਤੇ ਇਨਸਾਫ਼ ਦੀ ਮੰਗ ਕੀਤੀ ਗਈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਗੁਰਪ੍ਰੀਤ ਸਿੰਘ ਪਿੰਡ ਨੂਰਪੁਰਾ ਨੇ ਕਿਹਾ ਕਿ ਲਖੀਮਪੁਰ ਵਿੱਚ ਬੀਤੇ ਦਿਨ ਭਾਜਪਾ ਦੇ ਗੁੰਡਿਆਂ ਵੱਲੋਂ ਕਿਸਾਨਾਂ 'ਤੇ ਗੱਡੀ ਚੜ੍ਹਾ ਕੇ ਉਨ੍ਹਾਂ ਦਾ ਕਤਲੇਆਮ ਕੀਤਾ ਗਿਆ, ਉਹ ਬੇਹੱਦ ਮੰਦਭਾਗੀ ਘਟਨਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਤਬਾਦਲਾ, ਹੁਣ ਅਜੋਏ ਸ਼ਰਮਾ ਸੰਭਾਲਣਗੇ ਜ਼ਿੰਮੇਵਾਰੀ
ਉਨ੍ਹਾਂ ਕਿਹਾ ਕਿ ਪੂਰੇ ਕਿਸਾਨ ਜਗਤ ਵਿੱਚ ਅੱਜ ਰੋਸ ਦੀ ਲਹਿਰ ਹੈ ਅਤੇ ਇਸ ਤੋਂ ਜ਼ਾਹਰ ਹੁੰਦਾ ਹੈ ਕਿ ਭਾਜਪਾ ਦੀ ਮਨਸ਼ਾ ਕੀ ਹੈ। ਉਨ੍ਹਾਂ ਕਿਹਾ ਕਿ ਤੁਰੰਤ ਇਸ ਪੂਰੀ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਦੇ ਖ਼ਿਲਾਫ਼ ਸਖ਼ਤ ਕਰਵਾਈ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ।
ਇਹ ਵੀ ਪੜ੍ਹੋ : ਲਖੀਮਪੁਰ ਮਾਮਲੇ 'ਤੇ 'ਨਵਜੋਤ ਸਿੱਧੂ' ਦਾ ਪ੍ਰਦਰਸ਼ਨ, ਗਵਰਨਰ ਹਾਊਸ ਬਾਹਰ ਲਾਇਆ ਧਰਨਾ
ਉਨ੍ਹਾਂ ਕਿਹਾ ਕਿ ਅੱਜ ਪੰਜਾਬ ਭਰ ਵਿੱਚ ਕਿਸਾਨਾਂ ਵੱਲੋਂ ਡੀ. ਸੀ. ਦਫ਼ਤਰਾਂ ਅੱਗੇ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਮੁਲਾਜ਼ਮਾਂ 'ਤੇ ਕਾਰਵਾਈ ਨਾ ਕੀਤੀ ਗਈ ਤਾਂ ਆਉਂਦੇ ਦਿਨਾਂ 'ਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕੋਈ ਹਾਦਸਾ ਨਹੀਂ ਹੈ, ਸਗੋਂ ਸੋਚੀ-ਸਮਝੀ ਸਾਜ਼ਿਸ਼ ਦੇ ਤਹਿਤ ਕਿਸਾਨਾਂ ਦਾ ਕਤਲੇਆਮ ਕੀਤਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ