ਲੁਧਿਆਣਾ ਦਾ ਮੇਨ ਚੌਕ ਬੰਦ! ਸੜਕ 'ਤੇ ਲੱਗਿਆ ਧਰਨਾ
Wednesday, Jan 29, 2025 - 02:41 PM (IST)
ਲੁਧਿਆਣਾ (ਤਰੁਣ): ਚੌਕੀ ਕੋਚਰ ਮਾਰਕੀਟ ਦੇ ਅਧੀਨ ਆਉਂਦੇ ਇਲਾਕੇ ਵਿਚ ਮੰਗਲਵਾਰ ਰਾਤ ਨੂੰ ਇਕ ਕਾਰ ਨੇ ਐਕਟਿਵਾ ਸਵਾਰ ਨੌਜਵਾਨ ਨੂੰ ਟੱਕਰ ਮਾਰ ਦਿੱਤੀ। ਇਸ ਵਿਚ ਨੌਜਵਾਨ ਸ਼ਰਨਜੋਤ ਦੀ ਮੌਤ ਹੋ ਗਈ। ਮ੍ਰਿਤਕ ਦੀ ਉਮਰ 25 ਸਾਲ ਦੇ ਕਰੀਬ ਸੀ ਤੇ ਉਹ ਪਾਰਟ ਟਾਈਮ ਟੈਟੂ ਬਣਾਉਣ ਦਾ ਕੰਮ ਕਰਦਾ ਸੀ। ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਰੋਡਵੇਜ਼ ਦੇ ਕੰਡਕਟਰ ਨੇ ਬੱਸ 'ਚੋਂ ਬਾਹਰ ਸੁੱਟਿਆ ਬੱਚਾ! ਰੋਂਦੀ ਕੁਰਲਾਉਂਦੀ ਰਹਿ ਗਈ ਦਾਦੀ
ਸ਼ਰਨਜੋਤ ਦੀ ਮੌਤ ਮਗਰੋਂ ਇਲਾਕੇ ਵਿਚ ਭਾਰੀ ਰੋਸ ਹੈ। ਲੋਕਾਂ ਨੇ ਸੜਕ ਜਾਮ ਕਰ ਕੇ ਮੁਲਜ਼ਮ ਚਾਲਕ ਦੇ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਸੈਂਕੜੇ ਸਮਰਥਕ ਰੋਡ ਜਾਮ ਕਰ ਕੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਇਨਸਾਫ਼ ਨਾ ਮਿਲਣ 'ਤੇ ਭਾਰਤ ਨਗਰ ਚੌਕ ਤੇ ਪੁਲਸ ਕਮਿਸ਼ਨਰ ਦਫ਼ਤਰ ਦੇ ਘਿਰਾਓ ਦੀ ਵੀ ਚੇਤਾਵਨੀ ਦਿੱਤੀ ਗਈ ਹੈ। ਮ੍ਰਿਤਕ ਦੇ ਪਿਤਾ ਦਾ ਦੋਸ਼ ਹੈ ਕਿ ਸਾਜ਼ਿਸ਼ ਦੇ ਤਹਿਤ ਉਨ੍ਹਾਂ ਦੇ ਪੁੱਤਰ ਦਾ ਕਤਲ ਕੀਤਾ ਗਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੁਲਸ ਪ੍ਰਸ਼ਾਸਨ ਕੇਸ ਨੂੰ ਮਾਮੂਲੀ ਹਾਦਸਾ ਦੱਸ ਕੇ ਰਫ਼ਾ-ਦਫ਼ਾ ਕਰਨਾ ਚਾਹੁੰਦਾ ਹੈ। ਉਨ੍ਹਾਂ ਇੱਥੋਂ ਤਕ ਆਖ਼ ਦਿੱਤਾ ਕਿ ਪੁਲਸ ਮਿਲੀਭੁਗਤ ਨਾਲ ਦੋਸ਼ੀ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਪਿੰਡ ਦੀ ਕੁੜੀ ਦੀ ਵਾਇਰਲ ਵੀਡੀਓ ਨੇ ਮਚਾਈ ਤਰਥੱਲੀ
ਉੱਥੇ ਹੀ ਦੂਜੇ ਪਾਸੇ ਜਦੋਂ ਮਾਮਲੇ ਵਿਚ ਪੁਲਸ ਦਾ ਪੱਖ ਜਾਨਣ ਲਈ ਥਾਣਾ ਡਵੀਜ਼ਨ ਨੰਬਰ 5 ਦੇ ਮੁਖੀ ਤੇ ਕੋਚਰ ਮਾਰਕੀਟ ਦੇ ਇੰਚਾਰਜ ਧਰਮ ਪਾਲ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨੇ ਫ਼ੋਨ ਹੀ ਨਹੀਂ ਚੁੱਕਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8