ਲੁਧਿਆਣਾ ''ਚ ਸਫ਼ਾਈ ਕਰਮਚਾਰੀਆਂ ਨੇ ਨਿਗਮ ਦਫ਼ਤਰ ਦੇ ਬਾਹਰ ਲਾਇਆ ਧਰਨਾ

Monday, Jul 27, 2026 - 12:57 PM (IST)

ਲੁਧਿਆਣਾ ''ਚ ਸਫ਼ਾਈ ਕਰਮਚਾਰੀਆਂ ਨੇ ਨਿਗਮ ਦਫ਼ਤਰ ਦੇ ਬਾਹਰ ਲਾਇਆ ਧਰਨਾ

ਲੁਧਿਆਣਾ (ਹਿਤੇਸ਼): ਬਰਨਾਲਾ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ 'ਤੇ ਜੋ ਪੁਲਸ ਵੱਲੋਂ ਲਾਠੀਚਾਰਜ ਕੀਤਾ ਗਿਆ ਸੀ, ਉਸ ਦੇ ਵਿਰੋਧ ਵਿਚ ਪੂਰੇ ਪੰਜਾਬ ਵਿਚ ਸੰਘਰਸ਼ ਚੱਲ ਰਿਹਾ ਹੈ। ਸਫ਼ਾਈ ਕਰਮਚਾਰੀਆਂ ਦੀਆਂ ਯੂਨੀਅਨਾਂ ਲਗਾਤਾਰ ਪ੍ਰਦਰਸ਼ਨ ਕਰ ਰਹੀਆਂ ਹਨ, ਧਰਨੇ ਲਗਾ ਰਹੀਆਂ ਹਨ। ਹਾਲਾਂਕਿ ਪੰਜਾਬ ਸਰਕਾਰ ਵੱਲੋਂ ਬਰਨਾਲਾ ਵਿਚ ਸਫ਼ਾਈ ਕਰਮਚਾਰੀਆਂ 'ਤੇ ਲਾਠੀਚਾਰਜ ਕਰਨ ਦੇ ਮਾਮਲੇ ਵਿਚ ਡੀ. ਐੱਸ. ਪੀ. ਨੂੰ ਸਸਪੈਂਡ ਕਰ ਦਿੱਤਾ ਗਿਆ ਹੈ, ਪਰ ਸਫ਼ਾਈ ਕਰਮਚਾਰੀਆਂ ਦੀਆਂ ਯੂਨੀਅਨਾਂ ਇਸ ਕਾਰਵਾਈ ਤੋਂ ਸੰਤੁਸ਼ਟ ਨਹੀਂ ਹਨ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਡੀ. ਐੱਸ. ਪੀ. ਨੂੰ ਡਿਸਮਿਸ ਕੀਤਾ ਜਾਵੇ। ਇਸ ਮੰਗ ਨੂੰ ਲੈ ਕੇ ਲਗਾਤਾਰ ਧਰਨੇ ਪ੍ਰਦਰਸ਼ਨ ਚੱਲ ਰਹੇ ਹਨ। 

ਸੋਮਵਾਰ ਨੂੰ ਪੂਰੇ ਪੰਜਾਬ ਵਿਚ ਸਫ਼ਾਈ ਕਰਮਚਾਰੀ ਯੂਨੀਅਨ ਵੱਲੋਂ ਬੰਦ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਤਹਿਤ ਸਫ਼ਾਈ ਕਰਮਚਾਰੀਆਂ ਦੀਆਂ ਯੂਨੀਅਨਾਂ ਵੱਲੋਂ ਲੁਧਿਆਣਾ ਵਿਚ ਵੀ ਅੱਜ ਸਵੇਰੇ ਵੱਖ-ਵੱਖ ਇਲਾਕਿਆਂ ਵਿਚ ਜਾ ਕੇ ਸਫ਼ਾਈ ਕਰਮਚਾਰੀਆਂ ਨੂੰ ਕੰਮ ਕਰਨ ਤੋਂ ਰੋਕਿਆ ਗਿਆ। ਹੁਣ ਨਗਰ ਨਿਗਮ ਲੁਧਿਆਣਾ ਜ਼ੋਨ ਏ ਮਾਤਾ ਰਾਣੀ ਚੌਕ ਦਫ਼ਤਰ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ ਹੈ, ਜਿੱਥੇ ਵੱਡੀ ਗਿਣਤੀ ਵਿਚ ਸਫ਼ਾਈ ਕਰਮਚਾਰੀ ਮੌਜੂਦ ਹਨ, ਜੋ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ ਅਤੇ ਬਰਨਾਲਾ ਵਿਚ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਦੇ ਮਾਮਲੇ ਵਿਚ ਕਾਰਵਾਈ ਦੀ ਮੰਗ ਕਰ ਰਹੇ ਹਨ। 


author

Anmol Tagra

Content Editor

Related News