ਪੰਜਾਬ ਭਰ ਦੀਆਂ ਤਹਿਸੀਲਾਂ 'ਚ ਅੱਜ ਕਾਲੋਨਾਈਜ਼ਰਾਂ ਤੇ ਪ੍ਰਾਪਰਟੀ ਡੀਲਰਾਂ ਵੱਲੋਂ ਧਰਨਾ-ਪ੍ਰਦਰਸ਼ਨ
Monday, Aug 08, 2022 - 09:25 AM (IST)
ਲੁਧਿਆਣਾ (ਪੰਕਜ) : ਪਿਛਲੇ ਕਈ ਮਹੀਨਿਆਂ ਤੋਂ ਐੱਨ. ਓ. ਸੀ. ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਲਗਾਤਾਰ ਧਰਨੇ ਪ੍ਰਦਰਸ਼ਨ ਕਰ ਰਹੇ ਪੰਜਾਬ ਭਰ ਦੇ ਕਾਲੋਨਾਈਜ਼ਰ ਅਤੇ ਪ੍ਰਾਪਰਟੀ ਡੀਲਰਾਂ ਵੱਲੋਂ ਹੁਣ ਇਕਜੁੱਟ ਹੁੰਦੇ ਹੋਏ ਸੋਮਵਾਰ ਨੂੰ ਪੂਰੇ ਪੰਜਾਬ ਦੀਆਂ ਤਹਿਸੀਲਾਂ ’ਚ ਧਰਨਾ ਦੇਣ ਤੋਂ ਬਾਅਦ ਉਨ੍ਹਾਂ ’ਤੇ ਤਾਲਾਬੰਦੀ ਕਰਨ ਦੀ ਤਿਆਰੀ ਕਰ ਲਈ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ 6 ਆਈ. ਟੀ. ਆਈ. ਸੰਸਥਾਨਾਂ 'ਚ ਡਰੋਨ ਬਣਾਉਣ ਤੇ ਉਡਾਉਣ ਦੀ ਦਿੱਤੀ ਜਾਵੇਗੀ ਟ੍ਰੇਨਿੰਗ
ਉਧਰ ਆਪਣੇ ਧਰਨੇ ਸਬੰਧੀ ਜਾਣਕਾਰੀ ਦਿੰਦੇ ਪੰਜਾਬ ਕਾਲੋਨਾਈਜ਼ਰ ਐਂਡ ਪ੍ਰਾਪਰਟੀ ਡੀਲਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਵਿੰਦਰ ਸਿੰਘ ਲਾਂਬਾ, ਹਰਕਿੰਦਰ ਸਿੰਘ ਇਆਲੀ, ਕਮਲ ਚੇਤਲੀ, ਬਿੱਟੂ ਨਈਅਰ ਅਤੇ ਪੰਜਾਬ ਲੈਂਡ ਡੀਲਰਸ ਐਂਡ ਕਾਲੋਨਾਈਜ਼ਰ ਪਲਾਟ ਹੋਲਡਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਮੀਤ ਸਿੰਘ ਮੁੰਡੀਆਂ, ਸੁਭਾਸ਼ ਵਰਮਾ, ਵਿਜੇ ਜੈਨ ਨੇ ਕਿਹਾ ਕਿ ਪੰਜਾਬ ’ਚ ਪਿਛਲੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਪ੍ਰਾਪਰਟੀ ਕਾਰੋਬਾਰੀ ਪੂਰੀ ਤਰ੍ਹਾਂ ਨਾਲ ਬਰਬਾਦ ਹੋ ਚੁੱਕਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ CM ਭਗਵੰਤ ਮਾਨ ਦੀ ਚੰਡੀਗੜ੍ਹ ਅਦਾਲਤ 'ਚ ਪੇਸ਼ੀ, ਜਾਣੋ ਕੀ ਹੈ ਪੂਰਾ ਮਾਮਲਾ
ਪਿਛਲੇ ਕਈ ਸਾਲਾਂ ਤੋਂ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਲਈ ਘੱਟ ਕੀਮਤ ਵਾਲੇ ਘਰ ਬਣਾਉਣ ’ਚ ਸਰਕਾਰ ਅਤੇ ਉਨ੍ਹਾਂ ਦੇ ਸਬੰਧਿਤ ਅਦਾਰੇ ਪੂਰੀ ਤਰ੍ਹਾਂ ਨਾਲ ਅਸਫ਼ਲ ਸਾਬਿਤ ਹੋਏ ਹਨ ਅਤੇ ਇਸ ’ਚ ਪ੍ਰਾਈਵੇਟ ਕਲੋਨਾਈਜ਼ਰਾਂ ਵੱਲੋਂ ਲੋਕਾਂ ਦਾ ਆਪਣੇ ਆਸ਼ਿਆਨੇ ਦਾ ਸੁਫ਼ਨਾ ਪੂਰਾ ਕਰਨ ਵਿਚ ਜੇਕਰ ਅਹਿਮ ਭੂਮਿਕ ਨਿਭਾਈ ਜਾ ਰਹੀ ਹੈ ਤਾਂ ਉਨ੍ਹਾਂ ਦੀ ਮਦਦ ਕਰਨ ਲਈ ਸਰਲ ਨੀਤੀ ਬਣਾਉਣ ਦੀ ਜਗ੍ਹਾ ਸਰਕਾਰਾਂ ਨੇ ਇਸ ਤਰ੍ਹਾਂ ਦੀਆਂ ਨੀਤੀਆਂ ਨੂੰ ਲਾਗੂ ਕੀਤਾ ਕਿ ਕਿਸੇ ਵੀ ਸੂਬੇ ਦੀ ਅਰਥ ਵਿਵਸਥਾ ਵਿਚ ਮੁੱਖ ਭੂਮਿਕਾ ਨਿਭਾਉਣ ਵਾਲਾ ਪ੍ਰਾਪਰਟੀ ਕਾਰੋਬਾਰ ਪੂਰੀ ਤਰ੍ਹਾਂ ਬਰਬਾਦੀ ਦੀ ਕਗਾਰ ’ਤੇ ਪੁੱਜ ਚੁੱਕਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ