ਸਮਰਾਲਾ ''ਚ ''ਪੰਜਾਬ ਬੰਦ'' ਨੂੰ ਜ਼ਬਰਦਸਤ ਸਮਰਥਨ, ਵਾਲਮੀਕ ਭਾਈਚਾਰੇ ਨੇ ਕੀਤਾ ਭਾਰੀ ਰੋਸ ਪ੍ਰਦਰਸ਼ਨ

Saturday, Oct 10, 2020 - 11:58 AM (IST)

ਸਮਰਾਲਾ ''ਚ ''ਪੰਜਾਬ ਬੰਦ'' ਨੂੰ ਜ਼ਬਰਦਸਤ ਸਮਰਥਨ, ਵਾਲਮੀਕ ਭਾਈਚਾਰੇ ਨੇ ਕੀਤਾ ਭਾਰੀ ਰੋਸ ਪ੍ਰਦਰਸ਼ਨ

ਸਮਰਾਲਾ (ਸੰਜੇ ਗਰਗ) : ਦੇਸ਼ 'ਚ ਧੀਆਂ ਨਾਲ ਵਾਪਰ ਰਹੀਆਂ ਸ਼ਰਮਨਾਕ ਘਟਨਾਵਾਂ ਨੂੰ ਦੇਸ਼ ਦੇ ਮੱਥੇ ’ਤੇ ਕਲੰਕ ਦੱਸਦੇ ਹੋਏ ਵਾਲਮੀਕਿ ਭਾਈਚਾਰੇ ਵੱਲੋਂ ਸ਼ਨੀਵਾਰ ਨੂੰ ਦਿੱਤੇ 'ਪੰਜਾਬ ਬੰਦ' ਦੇ ਸੱਦੇ ਨੂੰ ਸੂਬੇ ਭਰ 'ਚ ਜ਼ਬਰਦਸਤ ਸਮਰਥਨ ਮਿਲਿਆ ਹੈ। ਉੱਤਰ ਪ੍ਰਦੇਸ਼ ਦੇ ਹਾਥਰਸ 'ਚ ਇੱਕ ਦਲਿਤ ਕੁੜੀ ਨਾਲ ਵਾਪਰੀ ਸ਼ਰਮਨਾਕ ਘਟਨਾ ਮਗਰੋਂ ਉਸ ਦੀ ਮੌਤ ਲਈ ਜਿੰਮੇਵਾਰ ਦੋਸ਼ੀਆਂ ਖ਼ਿਲਾਫ਼ ਢੁੱਕਵੀ ਕਾਰਵਾਈ ਦੀ ਮੰਗ ਨੂੰ ਲੈ ਕੇ ਭਾਰਤੀ ਵਾਲਮੀਕਿ ਸਮਾਜ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ।

PunjabKesari

ਇਸ ਦੌਰਾਨ ਸੂਬੇ ਦੇ ਵੱਖ-ਵੱਖ ਸ਼ਹਿਰਾਂ 'ਚ ਵਾਲਮੀਕਿ ਸਮਾਜ ਵੱਲੋਂ ਕੀਤੇ ਭਾਰੀ ਰੋਸ ਪ੍ਰਦਰਸ਼ਨਾਂ 'ਚ ਕਾਂਗਰਸ, ਅਕਾਲੀ ਦਲ ਅਤੇ ਆਪ ਦੇ ਆਗੂਆਂ ਵੱਲੋਂ ਸ਼ਮੂਲੀਅਤ ਕਰਦੇ ਹੋਏ ਯੋਗੀ ਸਰਕਾਰ ਨੂੰ ਬਰਖ਼ਾਸਤ ਕੀਤੇ ਜਾਣ ਦੀ ਮੰਗ ਵੀ ਕੀਤੀ ਗਈ ਹੈ। ਇਸ ਬੰਦ ਦੇ ਸੱਦੇ ਦਾ ਸਮਰਾਲਾ 'ਚ ਵੀ ਸਾਰੇ ਵਪਾਰਕ ਸੰਗਠਨਾਂ ਵੱਲੋਂ ਪੂਰਨ ਸਮਰਥਨ ਦਿੰਦੇ ਹੋਏ ਆਪਣੇ ਕਾਰੋਬਾਰ ਬੰਦ ਰੱਖਦੇ ਹੋਏ ਵਾਲਮੀਕਿ ਸਮਾਜ ਵੱਲੋਂ ਕੱਢੇ ਗਏ ਰੋਸ ਮਾਰਚ 'ਚ ਸ਼ਮੂਲੀਅਤ ਕੀਤੀ ਗਈ।

PunjabKesari

ਇਹ ਰੋਸ ਮਾਰਚ ਸਥਾਨਕ ਭਗਵਾਨ ਵਾਲਮੀਕਿ ਮੰਦਰ ਤੋਂ ਸ਼ੁਰੂ ਹੋਇਆ ਅਤੇ ਸ਼ਹਿਰ ਦੇ ਮੁੱਖ ਚੌਂਕ 'ਚ ਪੁੱਜ ਕੇ ਪ੍ਰਦਸ਼ਨਕਾਰੀਆਂ ਵੱਲੋਂ ਟ੍ਰੈਫ਼ਿਕ ਜਾਮ ਕੀਤਾ ਗਿਆ। ਇਸ ਮੌਕੇ ਹਾਜ਼ਰ ਸਮਰਾਲਾ ਦੇ ਕਾਂਗਰਸੀ ਵਿਧਾਇਕ ਅਮਰੀਕ ਸਿੰਘ ਢਿੱਲੋਂ, ਸਾਬਕਾ ਅਕਾਲੀ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ, ਅਕਾਲੀ ਦਲ ਦੇ ਹਲਕਾ ਇਚਾਰਜ ਜੱਥੇ. ਸੰਤਾ ਸਿੰਘ ਉਮੈਦਪੂਰੀ, ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਢਿੱਲੋਂ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬਰਜਿੰਦਰ ਸਿੰਘ ਬਬਲੂ ਸਮੇਤ ਭਾਵਾਧਸ ਦੇ ਪ੍ਰਧਾਨ ਪਵਨ ਸਹੋਤਾ, ਰਾਮਜੀ ਦਾਸ ਮੱਟੂ ਅਤੇ ਸ਼ਿਵ ਸੈਨਾ ਆਗੂਆਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਪੀੜਤ ਕੁੜੀ ਦੇ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ ਅਤੇ ਜਿਸ ਤਰ੍ਹਾਂ ਨਾਲ ਯੂ. ਪੀ. ਦੀ ਯੋਗੀ ਸਰਕਾਰ ਇਸ ਮਾਮਲੇ ਨੂੰ ਦਬਾਉਣ ਲਈ ਪੀੜਤਾ ਦੇ ਪਰਿਵਾਰ ਨੂੰ ਡਰਾਉਣ-ਧਮਕਾਉਣ 'ਚ ਲੱਗੀ ਹੋਈ ਹੈ, ਇਹ ਜ਼ਬਰ-ਜ਼ੁਲਮ ਦੀ ਅੱਤ ਹੈ, ਜਿਸ ਨੂੰ ਇਹ ਦੇਸ਼ ਕਿਸੇ ਕੀਮਤ ’ਤੇ ਹੋਰ ਬਰਦਾਸ਼ਤ ਨਹੀਂ ਕਰੇਗਾ।

PunjabKesari

ਇਨ੍ਹਾਂ ਆਗੂਆਂ ਨੇ ਹਾਥਰਸ ਘਟਨਾ ਦੀ ਜ਼ੋਰਦਾਰ ਨਿੰਦਾ ਕਰਦੇ ਹੋਏ ਕਿਹਾ ਕਿ ਇਸ ਸ਼ਰਮਨਾਕ ਵਰਤਾਰੇ ਨੇ ਦੇਸ਼ ਦਾ ਸਿਰ ਨੀਵਾ ਕੀਤਾ ਹੈ। ਪ੍ਰਦਸ਼ਨਕਾਰੀਆਂ ਨੇ ਪੂਰੀ ਘਟਨਾ ਦਾ ਸੱਚ ਸਾਹਮਣੇ ਲਿਆਉਣ ਲਈ ਸੁਪਰੀਮ ਕੋਰਟ ਦੇ ਮੌਜੂਦਾ ਜੱਜ ਤੋਂ ਪੂਰੇ ਮਾਮਲੇ ਦੀ ਜਾਂਚ ਕਰਵਾਏ ਜਾਣ ਅਤੇ ਸਾਰੇ ਹੀ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਮੰਗ ਕਰਦੇ ਹੋਏ ਕਿਹਾ ਕਿ ਯੋਗੀ ਸਰਕਾਰ ਨੇ ਉੱਤਰ ਪ੍ਰਦੇਸ਼ 'ਚ ਜੰਗਲ ਰਾਜ ਪੈਦਾ ਕੀਤਾ ਹੋਇਆ ਹੈ ਅਤੇ ਜਿਸ ਤਰ੍ਹਾਂ ਨਾਲ ਇਨਸਾਫ ਲਈ ਆਵਾਜ਼ ਚੁੱਕ ਰਹੇ ਪੀੜਤਾ ਦੇ ਪਿੰਡ ਨੂੰ ਸੀਲ ਕਰਕੇ ਪਰਿਵਾਰ ਨੂੰ ਨਜ਼ਰਬੰਦ ਕੀਤਾ ਗਿਆ ਹੈ, ਉਹ ਆਪਣੇ-ਆਪ 'ਚ ਲੋਕਤੰਤਰ ਦੀ ਹੱਤਿਆ ਦਾ ਜ਼ਿੰਦਾ-ਜਾਗਦਾ ਸਬੂਤ ਹੈ।
 ਇਸ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ 'ਚ ਦਲਿਤ ਸਮਾਜ ਦੀਆਂ ਬੀਬੀਆਂ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ।


author

Babita

Content Editor

Related News