ਮਾਮਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਦਾ: ਸਿੱਖ ਜਥੇਬੰਦੀਆਂ ’ਚ ਰੋਸ ਦੀ ਲਹਿਰ
Monday, May 06, 2024 - 01:01 PM (IST)

ਫਿਰੋਜ਼ਪੁਰ (ਕੁਮਾਰ) – ਫਿਰੋਜ਼ਪੁਰ ਦੇ ਪਿੰਡ ਬੰਡਾਲਾ ਦੇ ਸ੍ਰੀ ਗੁਰਦੁਆਰਾ ਬਾਬਾ ਵੀਰ ਸਿੰਘ ਵਿਚ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਪੰਜਾਬ ਅਤੇ ਹੋਰ ਸਿੱਖ ਜਥੇਬੰਦੀਆਂ ਵਿਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਉਥੇ ਹੀ ਇਸ ਘਟਨਾ ’ਤੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਡੂੰਘੀ ਚਿੰਤਾ ਪ੍ਰਗਟਾਈ ਹੈ। ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਪੰਜਾਬ ਦੇ ਪ੍ਰਧਾਨ ਲਖਵੀਰ ਸਿੰਘ ਮਹਾਲਮ ਅਤੇ ਉਨ੍ਹਾਂ ਦੇ ਸਾਥੀਆਂ ਨੇ ਕਿਹਾ ਕਿ ਬੇਅਦਬੀ ਕਰਨ ਵਾਲਿਆਂ ਵਿਰੁੱਧ ਸਰਕਾਰ ਅਤੇ ਪੁਲਸ ਵੱਲੋਂ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਅਜਿਹੀਆਂ ਬੇਅਦਬੀ ਦੀਆਂ ਘਟਨਾਵਾਂ ਵਾਰ-ਵਾਰ ਵਾਪਰ ਰਹੀਆਂ ਹਨ।
ਇਹ ਵੀ ਪੜ੍ਹੋ - ਲੰਡਨ ਦਾ ਰੇਲਵੇ ਸਟੇਸ਼ਨ ਬਣਿਆ ਬੇਹੱਦ ਖ਼ਤਰਨਾਕ, ਚਿਤਾਵਨੀ ਦੇਣ ਲਈ ਥਾਂ-ਥਾਂ ’ਤੇ ਲਿਖਿਆ ‘ਮਾਈਂਡ ਦ ਗੈਪ’
ਦੂਜੇ ਪਾਸੇ ਇਸ ਘਟਨਾ ਲਈ ਜ਼ਿੰਮੇਵਾਰ ਨੌਜਵਾਨ ਬਖਸ਼ੀਸ਼ ਦੀ ਲਾਸ਼ ਨੂੰ ਅੱਜ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਿਰੋਜ਼ਪੁਰ ’ਚ ਲਿਆਂਦਾ ਗਿਆ, ਜਿਸ ਨੂੰ ਪੋਸਟਮਾਰਟਮ ਲਈ ਮੈਡੀਕਲ ਕਾਲਜ ਫਰੀਦਕੋਟ ਭੇਜ ਦਿੱਤਾ ਗਿਆ ਹੈ। ਇਸ ਘਟਨਾ ’ਚ ਮਾਰੇ ਗਏ 20 ਸਾਲਾ ਨੌਜਵਾਨ ਬਖਸ਼ੀਸ਼ ਦੇ ਕਤਲ ਦੇ ਦੋਸ਼ ’ਚ ਫਿਰੋਜ਼ਪੁਰ ਪੁਲਸ ਨੇ ਉਸ ਦੇ ਪਿਤਾ ਲਖਵਿੰਦਰ ਵੱਲੋਂ ਦਿੱਤੇ ਬਿਆਨਾਂ ਦੇ ਆਧਾਰ ’ਤੇ ਕੁਝ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ - 'ਮੋਟਾ' ਹੋਣ ਕਾਰਨ ਪਿਓ ਨੇ 6 ਸਾਲਾ ਪੁੱਤ ਨੂੰ ਟ੍ਰੈਡਮਿਲ 'ਤੇ ਦੌੜਨ ਲਈ ਕੀਤਾ ਮਜ਼ਬੂਰ, ਹੋਈ ਮੌਤ, ਦੇਖੋ ਦਰਦਨਾਕ ਵੀਡੀਓ
ਸਿਵਲ ਹਸਪਤਾਲ ਫਿਰੋਜ਼ਪੁਰ ’ਚ ਮ੍ਰਿਤਕ ਬਖਸ਼ੀਸ਼ ਦੇ ਪਿਤਾ ਲਖਵਿੰਦਰ ਅਤੇ ਮਾ ਨੇ ਰੋ-ਰੋ ਕੇ ਦੱਸਿਆ ਕਿ ਉਨ੍ਹਾਂ ਦਾ ਇਕਲੌਤਾ ਮੁੰਡਾ ਮਾਨਸਿਕ ਤੌਰ ’ਤੇ ਬੀਮਾਰ ਸੀ। ਉਸ ਦਾ ਦਿਮਾਗੀ ਸੰਤੁਲਨ ਠੀਕ ਨਹੀਂ ਸੀ, ਜਿਸ ਦਾ ਪਿਛਲੇ 2 ਸਾਲਾਂ ਤੋਂ ਫਰੀਦਕੋਟ ਦੇ ਹਸਪਤਾਲ ਤਸਭ ਇਲਾਜ ਚੱਲ ਰਿਹਾ ਸੀ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਦਾ ਤਲਵਾਰਾਂ ਨਾਲ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਜਿਵੇਂ ਹੀ ਉਸ ਨੂੰ ਇਸ ਘਟਨਾ ਦਾ ਪਤਾ ਲੱਗਿਆ ਤਾਂ ਉਹ ਤੁਰੰਤ ਬਖਸ਼ੀਸ਼ ਦੇ ਇਲਾਜ ਵਾਲੀਆਂ ਪਰਚੀਆਂ ਲੈ ਕੇ ਉਥੇ ਗਿਆ ਅਤੇ ਉਸ ਨੇ ਭੀੜ ਵਿਚ ਮੌਜੂਦ ਸਾਰੇ ਲੋਕਾਂ ਨੂੰ ਪਰਚੀਆਂ ਦਿਖਾ ਕੇ ਉਨ੍ਹਾਂ ਦੀਆਂ ਮਿੰਨਤਾਂ ਕੀਤੀਆਂ ਪਰ ਕਿਸੇ ਨੇ ਉਸ ਦੀ ਗੱਲ ਨਹੀਂ ਸੁਣੀ ਅਤੇ ਉਸਦੇ ਸਾਹਮਣੇ ਉਸਦੇ ਪੁੱਤਰ ਨੂੰ ਬੇਰਹਿਮੀ ਨਾਲ ਤਲਵਾਰਾਂ ਨਾਲ ਵੱਢ ਮਾਰਿਆ।
ਇਹ ਵੀ ਪੜ੍ਹੋ - LPG ਗੈਸ ਸਿਲੰਡਰ ਤੋਂ ਲੈ ਕੇ ਬੈਂਕ ਖਾਤਿਆਂ ਦੇ ਨਿਯਮਾਂ 'ਚ 1 ਮਈ ਤੋਂ ਹੋਣ ਜਾ ਰਿਹਾ ਬਦਲਾਅ, ਜੇਬ 'ਤੇ ਪਵੇਗਾ ਅਸਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8