ਖੇਤੀ ਬਿੱਲਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ ਹਜ਼ਾਰਾਂ ਦੇ ਇਕੱਠ 'ਚ ਗਰਜ਼ੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ

Friday, Sep 25, 2020 - 01:49 PM (IST)

ਖੇਤੀ ਬਿੱਲਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ ਹਜ਼ਾਰਾਂ ਦੇ ਇਕੱਠ 'ਚ ਗਰਜ਼ੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ

ਜ਼ੀਰਾ (ਅਕਾਲੀਆਂ ਵਾਲਾ) : ਦੇਸ਼ ਦੀ ਕਿਸਾਨੀ ਦਾ ਲੱਕ ਤੋੜਨ ਵਾਲੇ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਆਰਡੀਨੈਂਸ ਬਿੱਲਾਂ ਨੂੰ ਲੈ ਕੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਜ਼ੀਰਾ ਅਗਵਾਈ ਹੇਠ ਜ਼ੀਰਾ ਹਲਕੇ ਦੇ ਸਮੁੱਚੇ ਅਕਾਲੀ ਦਲ ਦੇ ਵਰਕਰਾਂ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਅੱਜ ਦਾ ਇਹ ਧਰਨਾ ਰੈਲੀ ਤੋਂ ਵੀ ਵੱਧ ਪ੍ਰਭਾਵਸ਼ਾਲੀ ਰਿਹਾ। ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਪਿਆਰਾ ਸਿੰਘ ਢਿੱਲੋਂ, ਬੱਬੂ ਭੁੱਲਰ ਕਮਾਲਗੜ੍ਹ, ਸਿਮਰਨਜੀਤ ਸਿੰਘ ਸੰਧੂ ਨੇ ਇਸ ਪ੍ਰਭਾਵਸ਼ਾਲੀ ਇਕੱਠ ਸਬੰਧੀ ਕਿਹਾ ਕਿ ਅੱਜ ਦੇ ਇਸ ਇਕੱਠ ਨੇ ਅਵਤਾਰ ਸਿੰਘ ਜ਼ੀਰਾ ਦੇ ਸਿਆਸੀ ਭਵਿੱਖ ਅਤੇ ਸਵਰਗੀ ਜਥੇਦਾਰ ਹਰੀ ਸਿੰਘ ਜ਼ੀਰਾ ਦੇ ਪਰਿਵਾਰ ਦੀ ਲੋਕਪ੍ਰਿਅਤਾ ਨੂੰ ਦਰਸਾਇਆ ਹੈ। ਉਨ੍ਹਾਂ ਕਿਹਾ ਕਿ ਇਸ ਇਕੱਠ ਨੇ ਉਨ੍ਹਾਂ ਦੇ ਵਿਧਾਇਕ ਬਨਣ ਦੀ ਨੀਂਹ ਰੱਖ ਦਿੱਤੀ ਹੈ ਕਿਉਂਕਿ ਜਥੇਦਾਰ ਹਰੀ ਸਿੰਘ ਜ਼ੀਰਾ ਦੀ ਕੁਝ ਦਿਨ ਪਹਿਲਾਂ ਹੋਈ ਮੌਤ ਤੋਂ ਬਾਅਦ ਅੱਜ ਦਾ ਇਕੱਠ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਜ਼ੀਰਾ ਵੱਲੋਂ ਕੀਤਾ ਗਿਆ ਸੀ।  

ਇਹ ਵੀ ਪੜ੍ਹੋ : ਅਕਾਲੀ ਦਲ ਦੇ ਵਰਕਰਾਂ ਨੇ ਮੋਦੀ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ, ਜ਼ਿਲ੍ਹਾ ਰਿਹੈ ਮੁਕੰਮਲ ਬੰਦ

PunjabKesari

ਇਸ ਮੌਕੇ ਅਵਤਾਰ ਜ਼ੀਰਾ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ 'ਚ ਦਲੇਰੀ ਹੈ ਤਾਂ ਫਿਰ ਉਹ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦ ਕੇ ਸੂਬੇ ਦੇ ਸੋਧੇ ਹੋਏ ਏ. ਪੀ. ਐੱਮ. ਸੀ. ਐਕਟ ਨੂੰ ਵਾਪਸ ਲੈਣ 'ਤੇ ਸਾਰੇ ਸੂਬੇ ਨੂੰ ਸਰਕਾਰੀ ਮੰਡੀ ਐਲਾਨਣ ਤਾਂ ਜੋ ਨਵੇਂ ਖੇਤੀਬਾੜੀ ਬਿੱਲ ਜੋ ਪ੍ਰਾਈਵੇਟ ਵਪਾਰ ਨਾਲ ਸਬੰਧਤ ਹਨ, ਪੰਜਾਬ 'ਚ ਲਾਗੂ ਹੀ ਨਾ ਹੋ ਸਕਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਸਪੱਸ਼ਟ ਕਰ ਚੁੱਕੇ ਹਨ ਕਿ ਕਿਸਾਨਾਂ ਦੀ ਕਮਰ ਤੋੜਨ ਅਤੇ ਉਨ੍ਹਾਂ ਦੇ ਹਿੱਤਾਂ ਨਾਲ ਖਿਲਵਾੜ ਕਰਨ ਵਾਲੀ ਕਿਸੇ ਵੀ ਧਿਰ ਨਾਲ ਉਹ ਸਮਝੌਤਾ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਹੀ ਕਿਸਾਨੀ ਦੇ ਹੱਕ 'ਚ ਹਾਂ ਦਾ ਨਾਅਰਾ ਮਾਰਿਆ ਹੈ ਅਤੇ ਭਵਿੱਖ 'ਚ ਵੀ ਉਸ ਫੈਸਲੇ ਦੀ ਕਦੇ ਵੀ ਅਗਵਾਈ ਨਹੀਂ ਕਰੇਗਾ ਜੋ ਕਿਸਾਨੀ ਹਿੱਤਾਂ ਦੇ ਉਲਟ ਹੋਵੇਗਾ। ਉਨ੍ਹਾਂ ਕਿਹਾ ਕਿ ਹਾਕਮ ਧਿਰ ਦੇ ਰੋਕਣ ਦੇ ਬਾਵਜੂਦ ਵੀ ਲੋਕਾਂ ਦਾ ਵਹੀਰਾਂ ਘੱਤ ਕੇ ਧਰਨੇ ਦੇ ਵਿੱਚ ਪੁੱਜਣਾ ਅਕਾਲੀ ਦਲ ਦੀ ਕਿਸਾਨੀ ਪ੍ਰਤੀ ਹਮਦਰਦੀ ਨੂੰ ਦਰਸਾਉਂਦਾ ਹੈ। 

ਇਹ ਵੀ ਪੜ੍ਹੋ : ਸੈਰ ਕਰਦੇ ਪਤੀ-ਪਤਨੀ 'ਤੇ ਅੱਧੀ ਦਰਜਨ ਤੋਂ ਵਧ ਹਮਲਾਵਰਾਂ ਨੇ ਕੀਤਾ ਹਮਲਾ, ਪਤੀ ਜ਼ਖ਼ਮੀ

PunjabKesari

ਅੱਜ ਦੇ ਇਸ ਧਰਨੇ 'ਚ ਗੁਰਮੀਤ ਸਿੰਘ ਬੂਹ ਮੈਂਬਰ ਸ਼੍ਰੋਮਣੀ ਕਮੇਟੀ, ਕਾਰਜ ਸਿੰਘ ਆਹਲਾਂ ਸਰਕਲ ਪ੍ਰਧਾਨ ਮਖੂ, ਜ਼ੀਰਾ ਸਰਕਲ ਤੋਂ ਪ੍ਰਧਾਨ ਕੁਲਦੀਪ ਸਿੰਘ ਵਿਰਕ ਬੰਬ, ਸਰਕਲ ਰਟੌਲ ਰੋਹੀ ਤੋਂ ਪ੍ਰਧਾਨ ਗੁਰਬਖ਼ਸ਼ ਸਿੰਘ ਢਿਲੋਂ, ਸੁਖਦੇਵ ਸਿੰਘ ਲਹੁਕਾ ਸਰਕਲ ਪ੍ਰਧਾਨ ਮੱਲਾਂਵਾਲਾ, ਬਲਵਿੰਦਰ ਸਿੰਘ ਭੁੱਲਰ ਸਰਕਲ ਪ੍ਰਧਾਨ ਸ਼ਹਿਰੀ ਮੱਲਾਂਵਾਲਾ, ਸੁੱਖੇ ਵਾਲਾ ਸਰਕਲ ਤੋਂ ਪ੍ਰਧਾਨ ਲਖਵਿੰਦਰ ਸਿੰਘ ਬਾਬਾ, ਬਲਦੇਵ ਸਿੰਘ ਸਰਹਾਲੀ ਸਰਕਲ ਦੇ ਪ੍ਰਧਾਨ, ਪਿਆਰਾ ਸਿੰਘ ਢਿੱਲੋਂ ਸਰਕਲ ਪ੍ਰਧਾਨ ਸ਼ਹਿਰੀ ਜ਼ੀਰਾ, ਵਰਿੰਦਰ ਠੁਕਰਾਲ ਸਰਕਲ ਪ੍ਰਧਾਨ ਸ਼ਹਿਰੀ ਮਖੂ, ਜੁਗਰਾਜ ਸਿੰਘ ਪੀਰ ਮੁਹੰਮਦ ਯੂਥ ਪ੍ਰਧਾਨ, ਸਿਮਰਨਜੀਤ ਸਿੰਘ ਸੰਧੂ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਫ਼ਿਰੋਜ਼ਪੁਰ, ਸ਼ਿਵ ਸਾਗਰ ਮੱਖੂ ਜ਼ਿਲ੍ਹਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਯੂਥ ਅਕਾਲੀ ਦਲ ਦੇ ਪ੍ਰਧਾਨ ਸੰਦੀਪ ਸਚਦੇਵਾ ਮਖੂ ਆਦਿ ਵੀ ਹਾਜ਼ਰ ਸਨ।

PunjabKesari

ਇਹ ਵੀ ਪੜ੍ਹੋ : 'ਪੰਜਾਬ ਬੰਦ' ਦਾ ਜਲੰਧਰ 'ਚ ਵੀ ਭਰਵਾਂ ਹੁੰਗਾਰਾ, ਕਿਸਾਨ ਜਥੇਬੰਦੀਆਂ ਵੱਲੋਂ ਜ਼ਬਰਦਸਤ ਪ੍ਰਦਰਸ਼ਨ


author

Anuradha

Content Editor

Related News