ਹੁਸ਼ਿਆਰਪੁਰ ''ਚ ਬੱਚੇ ਦੇ ਕਤਲ ਦਾ ਮਾਮਲਾ ਗਰਮਾਇਆ, ਜਥੇਬੰਦੀਆਂ ਵੱਲੋਂ ਕੱਢਿਆ ਗਿਆ ਰੋਸ ਮਾਰਚ

Saturday, Sep 13, 2025 - 05:47 PM (IST)

ਹੁਸ਼ਿਆਰਪੁਰ ''ਚ ਬੱਚੇ ਦੇ ਕਤਲ ਦਾ ਮਾਮਲਾ ਗਰਮਾਇਆ, ਜਥੇਬੰਦੀਆਂ ਵੱਲੋਂ ਕੱਢਿਆ ਗਿਆ ਰੋਸ ਮਾਰਚ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਹੁਸ਼ਿਆਰਪੁਰ ਵਿੱਚ ਇਕ ਪ੍ਰਵਾਸੀ ਵੱਲੋਂ ਪੰਜ ਸਾਲ ਬੱਚੇ ਦਾ ਦਰਿੰਦਗੀ ਨਾਲ ਕੀਤੇ ਗਏ ਕਤਲ ਦੇ ਵਿਰੋਧ ਵਿੱਚ ਅੱਜ ਟਾਂਡਾ ਵਿਖੇ ਸਮੂਹ ਸਿੱਖ ਕਿਸਾਨ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਇਕ ਪਲੇਟਫਾਰਮ 'ਤੇ ਇਕੱਠੇ ਹੁੰਦੇ ਹੋਏ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ।  ਇਥੇ ਇਹ ਵੀ ਦੱਸ ਦੇਈਏ ਕਿ ਇਸ ਮਾਮਲੇ ਵਿਚ ਨਿਹੰਗ ਅੰਮ੍ਰਿਤਪਾਲ ਮਹਿਰੋਂ ਨੇ ਮ੍ਰਿਤਕ ਬੱਚੇ ਦੇ ਪਰਿਵਾਰ ਨਾਲ ਵੀਡੀਓ ਕਾਲ 'ਤੇ ਗੱਲਬਾਤ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਤੁਹਾਨੂੰ ਇਨਸਾਫ਼ ਨਹੀਂ ਮਿਲਿਆ ਤਾਂ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਪੁਲਸ ਦੀ ਕਾਰਵਾਈ 'ਤੇ ਭਰੋਸਾ ਰੱਖੋ, ਜੋ ਠੋਸ ਕਾਰਵਾਈ ਨਾ ਹੋਈ ਤਾਂ ਅਸੀਂ ਆਪਣੇ ਹਿਸਾਬ ਨਾਲ ਇਨਸਾਫ਼ ਦੇਵਾਂਗੇ। ਇਹ ਵੀ ਜਾਣਕਾਰੀ ਮਿਲੀ ਹੈ ਕਿ ਹੁਸ਼ਿਆਰਪੁਰ ਵਿਚ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਨੂੰ ਲੈ ਕੇ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਜਾਵੇ, ਇਸ ਦੇ ਲਈ ਬੀ. ਐੱਸ. ਐੱਫ਼. ਦੀ ਵੀ ਤਾਇਨਾਤੀ ਕੀਤੀ ਗਈ ਹੈ। 

ਇਹ ਵੀ ਪੜ੍ਹੋ: ਅਚਾਨਕ ਪੰਜਾਬ ਦੇ ਪਿੰਡਾਂ 'ਚ ਹੋਣ ਲੱਗੀਆਂ ਅਨਾਊਸਮੈਂਟਾਂ! ਸਹਿਮੇ ਲੋਕ, ਘਰੋਂ ਬਾਹਰ ਨਿਕਲਣਾ ਵੀ ਹੋਇਆ ਔਖਾ

ਦਾਣਾ ਮੰਡੀ ਟਾਂਡਾ ਤੋਂ ਆਰੰਭ ਹੋਏ ਰੋਸ ਮਾਰਚ ਵਿੱਚ ਆਵਾਜ਼-ਏ-ਕੌਮ, ਰਾਜ ਕਰੇਗਾ ਖਾਲਸਾ ਗਤਕਾ ਅਖਾੜਾ ਟਾਂਡਾ, ਮਿਸਲ ਪੰਜ ਆਬ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਧੰਨ-ਧੰਨ ਬਾਬਾ ਬੁੱਢਾ ਸਾਹਿਬ ਗ੍ਰੰਥੀ ਸਭਾ ਪੰਜਾਬ, ਗੁਰਮਤਿ ਪ੍ਰਚਾਰ ਸੇਵਾ ਸਿਮਰਨ ਸੋਸਾਇਟੀ ਟਾਂਡਾ, ਸ਼ਿਵ ਸੈਨਾ ਪੰਜਾਬ, ਬੀਕੇ.ਯੂ ਦੋਆਬਾ ਗੜਦੀਵਾਲ, ਬੀ. ਕੇ. ਯੂ. ਆਜ਼ਾਦ ਪੰਜਾਬ, ਬੀ. ਕੇ. ਯੂ. ਲਾਚੋਵਾਲ, ਸ਼੍ਰੀ ਗੁਰੂ ਰਵਿਦਾਸ ਵੈਲਫੇਅਰ ਸੋਸਾਇਟੀ ਮੂਨਕ ਖ਼ੁਰਦ ਅਤੇ ਹੋਰਨਾ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ। 

ਇਸ ਮੌਕੇ ਸੰਬੋਧਨ ਕਰਦੇ ਹੋਏ ਭਾਈ ਗੁਰਪ੍ਰੀਤ ਸਿੰਘ ਖਾਲਸਾ, ਕਿਸਾਨ ਆਗੂ ਅਮਰਜੀਤ ਸਿੰਘ ਰੜਾ, ਜਥੇਦਾਰ ਮਨਜੀਤ ਸਿੰਘ ਖਾਲਸਾ, ਮਾਸਟਰ ਕੁਲਦੀਪ ਸਿੰਘ ਮਸੀਤੀ, ਨੋਵਲਜੀਤ ਸਿੰਘ ਬੱਲੋਵਾਲ, ਸ਼ਿਵ ਸੈਨਾ ਪੰਜਾਬ ਤੋਂ ਮਿੱਕੀ ਪੰਡਿਤ, ਵਿਕਾਸ ਜਸਰਾ, ਅਕਬਰ ਸਿੰਘ ਬੂਰੇ ਜੱਟਾਂ ਅਤੇ ਹੋਰਨਾ ਨੁਮਾਇੰਦਿਆਂ ਨੇ ਹੁਸ਼ਿਆਰਪੁਰ ਵਿੱਚ ਪ੍ਰਵਾਸੀ ਮਜ਼ਦੂਰ ਵੱਲੋਂ ਪੰਜ ਸਾਲਾ ਬੱਚੇ ਦਾ ਦਰਿੰਦਗੀ ਨਾਲ ਕੀਤੇ ਗਏ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੇ ਅਤੇ ਦੋਸ਼ੀ ਮੁਲਜ਼ਮ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ। 

ਇਹ ਵੀ ਪੜ੍ਹੋ: ਹੜ੍ਹਾਂ ਮਗਰੋਂ ਪੰਜਾਬ ਵਾਸੀਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ! ਖ਼ਬਰ 'ਚ ਪੜ੍ਹੋ ਕੀ ਹੈ ਪੂਰਾ ਮਾਮਲਾ

ਇਸ ਮੌਕੇ ਜਥੇਬੰਦੀ ਦੇ ਨੁਮਾਇੰਦਿਆਂ ਨੇ ਮੰਗ ਕੀਤੀ ਕਿ ਪ੍ਰਵਾਸੀ ਲੋਕਾਂ ਦਾ ਪੰਜਾਬ ਵਿੱਚ ਵਧ ਰਹੇ ਪ੍ਰਵਾਸ ਨੂੰ ਰੋਕਿਆ ਜਾਵੇ ਪ੍ਰਵਾਸੀਆਂ ਵੱਲੋਂ ਨਜਾਇਜ਼ ਕਬਜ਼ੇ ਕਰਕੇ ਚਲਾਏ ਜਾ ਰਹੇ ਕਾਰੋਬਾਰ ਬੰਦ ਕਰਵਾ ਕੇ ਪੰਜਾਬ ਦੇ ਨੌਜਵਾਨਾਂ ਨੂੰ ਕਾਰੋਬਾਰ ਸ਼ੁਰੂ ਕਰਵਾਏ ਜਾਣ, ਪਰਵਾਸੀਆਂ ਦੇ ਆਧਾਰ ਕਾਰਡ ਬਣਾਉਣ ਤੇ ਰੋਕ ਲਗਾਈ ਜਾਵੇ। ਵਿਸ਼ਾਲ ਰੋਸ ਮਾਰਚ ਦੀ ਸਮਾਪਤੀ 'ਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਦੇ ਨਾਮ 'ਤੇ ਮੰਗ ਪੱਤਰ ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਨੂੰ ਸੌਂਪਿਆ ਗਿਆ। ਇਸ ਰੋਚ ਮਾਰਚ ਦੌਰਾਨ ਮੋਹਨਜੀਤ ਸਿੰਘ ਹੈਪੀ ਝੱਜੀ ਪਿੰਡ, ਜਗਮੋਹਨ ਸਿੰਘ, ਪਰਮਜੀਤ ਸਿੰਘ, ਜਤਿੰਦਰ ਸਿੰਘ ਉਹੜਪੁਰ, ਬਲਜੀਤ ਸਿੰਘ ਰੜਾ, ਮਨਜੀਤ ਸਿੰਘ, ਸ਼ਮਸ਼ੇਰ ਭੱਟੀ ਆਦਿ ਸ਼ਾਮਲ ਸਨ। 

ਇਹ ਵੀ ਪੜ੍ਹੋ: ਫਗਵਾੜਾ ਦੀ ਮਸ਼ਹੂਰ ਨਿੱਜੀ ਯੂਨੀਵਰਸਿਟੀ ਤੋਂ ਵੱਡੀ ਖ਼ਬਰ, ਇਸ ਹਾਲ 'ਚ ਬੀ-ਟੈੱਕ ਦੇ ਵਿਦਿਆਰਥੀ ਨੂੰ ਵੇਖ ਉੱਡੇ ਹੋਸ਼

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News