CM ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ 'ਚ 'ਆਪ' ਦਾ ਜਲੰਧਰ 'ਚ ਪ੍ਰਦਰਸ਼ਨ, ਕਿਹਾ-ਤਾਨਾਸ਼ਾਹੀ ਨਹੀਂ ਚੱਲੇਗੀ

06/29/2024 3:11:36 PM

ਜਲੰਧਰ- ਜਲੰਧਰ ਵਿਚ ਅੱਜ ਆਮ ਆਦਮੀ ਪਾਰਟੀ ਨੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਵਿਰੋਧ ਪ੍ਰਦਰਸ਼ਨ ਵਿਚ ਆਮ ਆਦਮੀ ਪਾਰਟੀ ਦੇ ਕਈ ਸੂਬਾ ਪੱਧਰੀ ਨੇਤਾ ਅਤੇ ਮੰਤਰੀ ਸ਼ਾਮਲ ਹੋਏ ਹਨ। ਆਪਣੇ ਹੱਥਾਂ ਵਿਚ ਤਖ਼ਤੀਆਂ ਲੈ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਜੰਮ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਉਨ੍ਹਾਂ ਮੰਗ ਕੀਤੀ ਕਿ ਜਲਦ ਤੋਂ ਜਲਦ ਕੇਜਰੀਵਾਲ ਨੂੰ ਜੇਲ੍ਹ ਵਿਚੋਂ ਰਿਹਾਅ ਕਰ ਦਿੱਤਾ ਜਾਵੇ। ਪ੍ਰਦਰਸ਼ਨ ਦੌਰਾਨ ਕੁਲਦੀਪ ਸਿੰਘ ਧਾਲੀਵਾਲ, ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਸ਼ਾਮਲ ਰਹੇ। 

PunjabKesari

ਆਮ ਆਦਮੀ ਪਾਰਟੀ ਵੱਲੋਂ ਭਾਰਤੀ ਜਨਤਾ ਪਾਰਟੀ ਅਤੇ ਸੀ. ਬੀ. ਆਈ. ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨ ਸਵੇਰੇ ਬਾਬਾ ਜਗ ਜੀਵਨ ਰਾਮ ਚੌਂਕ 120 ਫੁੱਟੀ ਰੋਡ ਤੋਂ ਸ਼ੁਰੂ ਕੀਤਾ ਗਿਆ। ਇਹ ਵਿਰੋਧ ਪ੍ਰਦਰਸ਼ਨ ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਦੀ ਨੂੰ ਸੀ. ਬੀ. ਆਈ. ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਦੇ ਵਿਰੋਧ ਵਿਚ ਕੀਤਾ ਜਾ ਰਿਹਾ ਹੈ।

PunjabKesari

ਇਹ ਵੀ ਪੜ੍ਹੋ- ਜਲੰਧਰ ਤੋਂ ਵੱਡੀ ਖ਼ਬਰ: PUBG ਦੀ ਦੀਵਾਨਗੀ ਨੇ ਲਈ 12ਵੀਂ ਦੇ ਵਿਦਿਆਰਥੀ ਦੀ ਜਾਨ, ਮਾਂ ਨੇ ਰੋਕਿਆ ਤਾਂ ਕਰ ਲਈ ਖ਼ੁਦਕੁਸ਼ੀ

ਫਿਲਹਾਲ ਅਰਵਿੰਦ ਕੇਜਰੀਵਾਲ ਸੀ. ਬੀ. ਆਈ. ਦੇ ਹਿਰਾਸਤ ਵਿਚ ਹਨ। 24 ਜੂਨ ਨੂੰ ਦਿੱਲੀ ਹਾਈਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਹੇਠਲੀ ਅਦਾਲਤ ਦੇ ਫ਼ੈਸਲੇ 'ਤੇ ਰੋਤ ਲਗਾ ਦਿੱਤੀ ਸੀ। ਉਸੇ ਰਾਤ ਸੀ. ਬੀ. ਆਈ. ਸ਼ਰਾਬ ਨੀਤੀ ਵਿਚ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਕੇਜਰੀਵਾਲ ਕੋਲੋਂ ਪੁੱਛਗਿੱਛ ਕਰਨ ਤਿਹਾੜ ਜੇਲ੍ਹ ਪਹੁੰਚ ਗਈ ਸੀ ਅਤੇ 26 ਜੂਨ ਦੀ ਸਵੇਰੇ 76 ਦਿਨਾਂ ਤੋਂ ਜੇਲ੍ਹ ਵਿਚ ਬੰਦ ਕੇਜਰੀਵਾਲ ਨੂੰ ਫਿਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਤੋਂ ਨਾਰਾਜ਼ ਆਪ ਵਰਕਰ ਦਿੱਲੀ ਅਤੇ ਪੰਜਾਬ ਵਿਚ ਰੋਸ ਪ੍ਰਦਰਸ਼ਨ ਕਰ ਰਹੇ ਹਨ। 

ਇਹ ਵੀ ਪੜ੍ਹੋ- ਛੁੱਟੀ 'ਤੇ ਆਏ ਫ਼ੌਜੀ ਦੀ ਸੂਏ 'ਚੋਂ ਮਿਲੀ ਗਲੀ-ਸੜੀ ਲਾਸ਼, ਪੁੱਤ ਨੂੰ ਇਸ ਹਾਲ 'ਚ ਵੇਖ ਭੁੱਬਾਂ ਮਾਰ ਰੋਇਆ ਪਰਿਵਾਰ

ਇਸ ਦੌਰਾਨ ਧਰਨੇ ’ਤੇ ਬੈਠੇ 'ਆਪ' ਆਗੂਆਂ ਅਤੇ ਵਰਕਰਾਂ ਦਾ ਕਹਿਣਾ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਝੂਠੇ ਕੇਸ ਵਿੱਚ ਫਸਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਅਦਾਲਤ ਤੋਂ ਰਾਹਤ ਮਿਲੀ ਤਾਂ ਈ. ਡੀ. ਦੀ ਟੀਮ ਨੇ ਹਾਈਕੋਰਟ ਪਹੁੰਚ ਕੇ 48 ਘੰਟਿਆਂ ਦਾ ਸਮਾਂ ਮੰਗਿਆ, ਜਿਸ ਤੋਂ ਬਾਅਦ ਸੀ. ਬੀ. ਆਈ. ਨੇ ਇਕ ਹੋਰ ਮਾਮਲੇ ਵਿੱਚ ਕੇਜਰੀਵਾਲ ਖ਼ਿਲਾਫ਼ ਅਦਾਲਤ ਵਿੱਚ ਪਹੁੰਚ ਕੀਤੀ ਅਤੇ ਉਸ ਨੂੰ ਫਿਰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਏਜੰਸੀਆਂ ਵੱਲੋਂ ਕੀਤੀ ਜਾ ਰਹੀ ਇਹ ਕਾਰਵਾਈ ਨਿੰਦਣਯੋਗ ਹੈ।
 

ਧਰਨੇ ਵਾਲੀ ਥਾਂ 'ਤੇ ਪਹੁੰਚੇ ਸੰਸਦ ਮੈਂਬਰ ਮੀਤ ਹੇਅਰ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਭਾਜਪਾ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਭਾਜਪਾ ਨੂੰ ਪਤਾ ਸੀ ਕਿ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਦੇ ਮਾਮਲੇ 'ਚ ਜੇਲ੍ਹ 'ਚੋਂ ਰਿਹਾਅ ਕੀਤਾ ਜਾ ਰਿਹਾ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਇਕ ਹੋਰ ਝੂਠੇ ਕੇਸ ਵਿੱਚ ਸੀ. ਬੀ. ਆਈ. ਨੇ ਮੁੜ ਗ੍ਰਿਫ਼ਤਾਰ ਕਰ ਲਿਆ।  ਉਨ੍ਹਾਂ ਕਿਹਾ ਕਿ ਭਾਜਪਾ ਵੋਟਾਂ ਦੀ ਤਾਕਤ ਨਾਲ ਕੇਜਰੀਵਾਲ ਨੂੰ ਨਹੀਂ ਹਰਾ ਸਕਦੀ ਸੀ, ਇਸ ਲਈ ਹੁਣ ਏਜੰਸੀਆਂ ਦੀ ਮਦਦ ਨਾਲ ਉਸ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ।  ਉਨ੍ਹਾਂ ਕਿਹਾ ਕਿ ਭਾਜਪਾ ਮੁਖੀ ਨੇ ਪੰਜਾਬ ਵਿੱਚ ਸ਼ਰਾਬ ਘੁਟਾਲੇ ਦੇ ਦੋਸ਼ ਵੀ ਲਾਏ ਹਨ ਅਤੇ ਜਾਂਚ ਦੀ ਮੰਗ ਕੀਤੀ ਹੈ। ਇਸ ਮਾਮਲੇ 'ਚ ਮੀਤ ਹੇਅਰ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਸਮੇਂ ਸ਼ਰਾਬ ਦਾ ਮਾਲੀਆ ਕਿਉਂ ਨਹੀਂ ਵਧਿਆ, ਜਿਸ ਨਾਲ ਇਸ ਵਾਰ ਮਾਲੀਏ 'ਚ 4 ਹਜ਼ਾਰ ਕਰੋੜ ਰੁਪਏ ਦਾ ਵਾਧਾ ਹੋਇਆ ਹੈ। ਸੀ. ਐੱਮ. ਮਾਨ ਦੇ ਜਲੰਧਰ ਵਿੱਚ ਰਹਿਣ ਬਾਰੇ ਮੀਤ ਹੇਅਰ ਨੇ ਕਿਹਾ ਕਿ ਇਸ ਦਾ ਲੋਕਾਂ ਨੂੰ ਫਾਇਦਾ ਹੋਵੇਗਾ।  ਉਹ ਜਲੰਧਰ ਵਿੱਚ ਬੈਠ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਗੇ। ਉਨ੍ਹਾਂ ਕਿਹਾ ਕਿ ਉਹ ਨਹੀਂ ਜਾਣਦੇ ਕਿ ਵਿਰੋਧੀ ਧਿਰ ਇਸ ਨੂੰ ਗਲਤ ਨਜ਼ਰ ਨਾਲ ਕਿਉਂ ਵੇਖ ਰਹੀ ਹੈ।

ਇਹ ਵੀ ਪੜ੍ਹੋ- ਸੁਲਤਾਨਪੁਰ ਲੋਧੀ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਦਾ ਬੇਰਹਿਮੀ ਨਾਲ ਕਤਲ, ਘਰ 'ਚੋਂ ਖ਼ੂਨ ਨਾਲ ਲਥਪਥ ਮਿਲੀ ਲਾਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News