ਕਿਸਾਨਾਂ ਨੇ ਪਠਾਨਕੋਟ-ਅੰਮ੍ਰਿਤਸਰ ਰੇਲਵੇ ਲਾਈਨ 'ਤੇ ਲਾਇਆ ਅਣਮਿੱਥੇ ਸਮੇਂ ਲਈ ਧਰਨਾ, 10 ਰੇਲਾਂ ਹੋਈਆਂ ਪ੍ਰਭਾਵਿਤ

Wednesday, Feb 22, 2023 - 04:55 PM (IST)

ਕਿਸਾਨਾਂ ਨੇ ਪਠਾਨਕੋਟ-ਅੰਮ੍ਰਿਤਸਰ ਰੇਲਵੇ ਲਾਈਨ 'ਤੇ ਲਾਇਆ ਅਣਮਿੱਥੇ ਸਮੇਂ ਲਈ ਧਰਨਾ, 10 ਰੇਲਾਂ ਹੋਈਆਂ ਪ੍ਰਭਾਵਿਤ

ਗੁਰਦਾਸਪੁਰ (ਵਿਨੋਦ) : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ 'ਚ ਅੱਜ ਫਿਰ ਕਿਸਾਨਾਂ ਨੇ ਪਠਾਨਕੋਟ-ਅੰਮ੍ਰਿਤਸਰ ਦੇ ਗੁਰਦਾਸਪੁਰ ਰੇਲਵੇ ਸਟੇਸ਼ਨ ਦੇ ਟ੍ਰੈਕ 'ਤੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਹੈ। ਦੱਸ ਦੇਈਏ ਕਿ ਭਾਰਤ ਮਾਲਾ ਪ੍ਰੋਜੈਕਟ ਤਹਿਤ ਨਿਕਲਣ ਵਾਲੇ ਹਾਈਵੇ ਲਈ ਐਕਵਾਇਰ ਜ਼ਮੀਨਾਂ ਦੇ ਇਕਸਾਰ ਤੇ ਵਾਜ਼ਿਬ ਮੁਆਵਜ਼ੇ, ਗੰਨੇ ਦੇ ਬਕਾਏ ਦੀ ਅਦਾਇਗੀ, ਮੋਰਚਿਆਂ 'ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਅਤੇ ਨੌਕਰੀਆਂ ਸਮੇਤ ਹੋਰ ਅਹਿਮ ਮੁੱਦਿਆਂ ਨੂੰ ਲੈ ਕੇ ਅੱਜ ਵੱਡੀ ਗਿਣਤੀ ਵਿਚ ਸੈਂਕੜੇ ਕਿਸਾਨ ਰੇਲਵੇ ਲਾਈਨ 'ਤੇ ਧਰਨਾ ਲਗਾ ਕੇ ਬੈਠ ਹਨ। ਜਿਸ ਕਾਰਨ ਜਿੱਥੇ ਕਈ ਟਰੇਨਾਂ ਪ੍ਰਭਾਵਿਤ ਹੋਈਆਂ, ਉੱਥੇ ਰੇਲਵੇ ਸਟੇਸ਼ਨ ’ਚ ਟਰੇਨਾਂ ਦੀ ਉਡੀਕ ਕਰ ਰਹੇ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਮੌਕੇ ’ਤੇ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਕੇਂਦਰ ਅਤੇ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

ਇਹ ਵੀ ਪੜ੍ਹੋ- ਚੰਡੀਗੜ੍ਹ ਤੋਂ ਦੋਸਤ ਨੂੰ ਮਿਲਣ ਬਟਾਲਾ ਆਏ ਨੌਜਵਾਨਾਂ ਨਾਲ ਵਾਪਰਿਆ ਹਾਦਸਾ, ਸੋਚਿਆ ਨਾ ਸੀ ਇੰਝ ਆਵੇਗੀ ਮੌਤ

ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਮਜ਼ਦੂਰ ਸੰਘਰਸ ਕਮੇਟੀ ਵੱਲੋਂ ਰੇਲ ਰੋਕੋ ਮੋਰਚੇ ਦੀ ਤਿਆਰੀ ਦੇ ਸਬੰਧ ’ਚ ਪਿਛਲੇਂ ਕਾਫ਼ੀ ਦਿਨਾਂ ਤੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ ਅਤੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਇਸ ਰੇਲ ਰੋਕੋ ਮੋਰਚੇ ’ਚ ਸ਼ਾਮਲ ਹੋਣ ਦੇ ਲਈ ਲਾਮਬੱਧ ਕੀਤਾ ਜਾ ਰਿਹਾ ਹੈ। ਇਸ ਦੇ ਇਲਾਵਾ ਬੀਤੇ ਦਿਨੀਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਕਿਸਾਨਾਂ ਨੂੰ ਰੇਲ ਰੋਕੋ ਪ੍ਰੋਗਰਾਮ ਰੱਦ ਕਰਨ ਦੀ ਅਪੀਲ ਕੀਤੀ ਗਈ ਤਾਂ ਕਿ ਯਾਤਰੀਆਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ। ਇਸ ਦੇ ਇਲਾਵਾ ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੱਢਣ ਦੇ ਲਈ ਵੀ ਕਿਹਾ ਗਿਆ ਪਰ ਇਸ ਦੇ ਬਾਵਜੂਦ ਕਿਸਾਨਾਂ ਵੱਲੋਂ ਆਪਣਾ ਰੇਲ ਰੋਕੋ ਪ੍ਰੋਗਰਾਮ ਜਾਰੀ ਰੱਖਿਆ ਗਿਆ। ਅੱਜ ਕਿਸਾਨ 1 ਵਜੇ ਦੇ ਕਰੀਬ ਰੇਲਵੇ ਟ੍ਰੈਕ ’ਤੇ ਪਹੁੰਚ ਗਏ, ਜਿਸ ਵਿੱਚ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ ਸਮੇਤ ਵੱਖ-ਵੱਖ ਹਲਕਿਆਂ ਤੋਂ ਹਜ਼ਾਰਾਂ ਦੀ ਗਿਣਤੀ 'ਚ ਵਿਚ ਕਿਸਾਨ ਅਤੇ ਮਜ਼ਦੂਰ ਸ਼ਾਮਲ ਹਨ।

ਇਹ ਵੀ ਪੜ੍ਹੋ- ਕੇਂਦਰੀ ਮੰਤਰੀ ਦੇ ਬਿਆਨ ਨੇ ਭਖਾਈ ਪੰਜਾਬ ਦੀ ਸਿਆਸਤ, ਸੁਖਬੀਰ ਬਾਦਲ ਨੇ ਬੋਲਿਆ ਵੱਡਾ ਹਮਲਾ

ਦੂਜੇ ਪਾਸੇ ਕਿਸਾਨਾਂ ਦੇ ਰੇਲ ਰੋਕੇ ਮੋਰਚੇ ਦੇ ਤਹਿਤ ਜ਼ਿਲ੍ਹਾ ਪੁਲਸ ਪ੍ਰਸ਼ਾਸ਼ਨ ਵੱਲੋਂ ਸੁਰੱਖਿਆਂ ਦੇ ਸਖ਼ਤ ਪ੍ਰਬੰਧ ਕੀਤੇ ਗਏ। ਇਸ ਧਰਨੇ ਦੌਰਾਨ ਵੱਡੀ ਗਿਣਤੀ ਵਿਚ ਪੁਲਸ ਫੋਰਸ ਨੂੰ ਤਾਇਨਾਤ ਕੀਤਾ ਗਿਆ। ਇਸ ਧਰਨੇ ਦੌਰਾਨ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪਹੁੰਚੀ ਐੱਸ. ਡੀ. ਐੱਮ ਵੱਲੋਂ ਕਿਸਾਨਾਂ ਦੀ ਪੰਜ ਮੈਂਬਰੀ ਕਮੇਟੀ ਦੇ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਕਿਸਾਨਾਂ ਅਨੁਸਾਰ ਜੇਕਰ ਪ੍ਰਸ਼ਾਸ਼ਨ ਸਾਡੀਆਂ ਮੰਗਾਂ ਮੰਨ ਲੈਂਦਾ ਹੈ ਤਾਂ ਧਰਨਾ ਚੁੱਕ ਲਿਆ ਜਾਵੇਗਾ। ਦੱਸ ਦੇਈਏ ਕਿ ਇਸ ਧਰਨੇ ਕਾਰਨ ਪਠਾਨਕੋਟ ਤੋਂ ਅੰਮ੍ਰਿਤਸਰ ਆਉਣ ਵਾਲੀਆਂ ਕਰੀਬ 10 ਰੇਲ ਗੱਡੀਆਂ ਪ੍ਰਭਾਵਿਤ ਹੋਈਆਂ ਹਨ। 

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News