ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ

Monday, Feb 05, 2018 - 07:38 AM (IST)

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ

ਤਰਨਤਾਰਨ,   (ਆਹਲੂਵਾਲੀਆ)-  ਬਿਜਲੀ ਮੁਲਾਜ਼ਮਾਂ ਨੇ ਜੁਆਇੰਟ ਫੋਰਮ ਦੇ ਸੱਦੇ 'ਤੇ ਆਪਣੀਆਂ ਮੰਗਾਂ ਨੂੰ ਲੈ ਕੇ ਉਪ ਮੰਡਲ ਦਫਤਰ ਗੋਹਲਵੜ ਵਿਖੇ ਆਗੂ ਹਰਪਾਲ ਸਿੰਘ ਝਬਾਲ ਦੀ ਅਗਵਾਈ 'ਚ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਆਗੂ ਅੰਗਰੇਜ਼ ਸਿੰਘ, ਅਮਰੀਕ ਸਿੰਘ, ਹਰੀਸ਼ ਚੰਦਰ, ਕਾਬਲ ਸਿੰਘ, ਅਲਵਿੰਦਰ ਸਿੰਘ, ਇਕਬਾਲ ਸਿੰਘ, ਪਰਮਜੀਤ ਸਿੰਘ ਠਰੂ, ਸੁਖਵਿੰਦਰ ਸਿੰਘ, ਮੰਗਲ ਸਿੰਘ, ਅਵਤਾਰ ਸਿੰਘ, ਗੁਲਜਾਰ ਸਿੰਘ, ਪਰਮਜੀਤ ਕੌਰ, ਰਾਜਵਿੰਦਰ ਕੌਰ ਤੇ ਦਲਬੀਰ ਸਿੰਘ ਨੇ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਕੋਲੋਂ ਮੰਗ ਕੀਤੀ ਕਿ ਮੁਲਾਜ਼ਮਾਂ ਦੀਆਂ ਬਕਾਇਆ ਰਹਿੰਦੀਆਂ ਤਨਖਾਹਾਂ ਦਿੱਤੀਆਂ ਜਾਣ। ਇਸ ਮੌਕੇ 7 ਫਰਵਰੀ ਨੂੰ ਹੈੱਡ ਆਫਿਸ ਪਟਿਆਲਾ ਵਿਖੇ ਦਿੱਤੇ ਜਾ ਰਹੇ ਧਰਨੇ ਸਬੰਧੀ ਵੀ ਤਿਆਰੀਆਂ ਕੀਤੀਆਂ ਗਈਆਂ।


Related News