ਬਜ਼ੁਰਗ ਦੀ ਲਾਸ਼ ਲੈਣ ਲਈ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਦੇ ਬਾਹਰ ਲਾਇਆ ਧਰਨਾ, ਜਾਣੋ ਕੀ ਹੈ ਮਾਮਲਾ?
Wednesday, Aug 10, 2022 - 02:59 AM (IST)
ਗੁਰਦਾਸਪੁਰ (ਗੁਰਪ੍ਰੀਤ ਚਾਵਲਾ) : ਮੰਗਲਵਾਰ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਦੇ ਬਾਹਰ ਇਕ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਤੇ ਕਿਸਾਨ ਆਗੂਆਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਧਰਨਾ ਲਾ ਦਿੱਤਾ ਤੇ ਕਿਹਾ ਕਿ ਹਸਪਤਾਲ ਪ੍ਰਬੰਧਕਾਂ ਵੱਲੋਂ ਬਜ਼ੁਰਗ ਦੀ ਲਾਸ਼ ਨਹੀਂ ਦਿੱਤੀ ਜਾ ਰਹੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਕਿਸਾਨ ਆਗੂਆਂ ਨੇ ਕਿਹਾ ਕਿ ਪਿੰਡ ਗਾਹਲੜੀ ’ਚ ਉਨ੍ਹਾਂ ਦੇ ਬਜ਼ੁਰਗ ਦਲੀਪ ਸਿੰਘ ਦਾ ਝਗੜਾ ਹੋਇਆ ਸੀ ਅਤੇ ਦੂਸਰੀ ਧਿਰ ਦੇ ਇਕ ਵਿਅਕਤੀ ਨੇ ਉਨ੍ਹਾਂ ਨੂੰ ਧੱਕਾ ਮਾਰ ਦਿੱਤਾ ਅਤੇ ਡਿੱਗਣ ਕਾਰਨ ਉਸ ਦੀ ਛਾਤੀ 'ਚ ਸੱਟ ਲੱਗ ਗਈ, ਜਿਸ ਕਰਕੇ ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : PAU ਨੂੰ ਅਜੇ ਤੱਕ ਕਿਉਂ ਨਹੀਂ ਮਿਲਿਆ VC, ਬਾਰੇ ਮੰਤਰੀ ਧਾਲੀਵਾਲ ਨੇ ਦਿੱਤਾ ਇਹ ਜਵਾਬ (ਵੀਡੀਓ)
ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਨੇ ਐੱਸ.ਐੱਮ.ਓ. ਤੋਂ ਲਾਸ਼ ਦੀ ਮੰਗ ਕੀਤੀ, ਜਿਸ ਤਹਿਤ ਪਹਿਲਾਂ ਤਾਂ ਐੱਸ.ਐੱਮ.ਓ. ਨੇ ਉਨ੍ਹਾਂ ਨੂੰ ਲਾਸ਼ ਦੇਣ ਲਈ ਚਿੱਠੀ ’ਤੇ ਸਾਈਨ ਕਰ ਦਿੱਤੇ ਪਰ ਬਾਅਦ ਵਿੱਚ ਲਾਸ਼ ਦੇਣ ਤੋਂ ਮਨ੍ਹਾ ਕਰ ਦਿੱਤਾ, ਜਿਸ ਕਾਰਨ ਉਨ੍ਹਾਂ ਨੂੰ ਧਰਨਾ ਲਾਉਣਾ ਪਿਆ। ਉਨ੍ਹਾਂ ਦੋਸ਼ ਲਾਇਆ ਕਿ ਐੱਸ.ਐੱਮ.ਓ. ਵੱਲੋਂ ਪੁਲਸ ਨਾਲ ਮਿਲ ਕੇ ਲਾਸ਼ ਨਹੀਂ ਦਿੱਤੀ ਜਾ ਰਹੀ। ਇਸ ਸਬੰਧੀ ਐੱਸ.ਐੱਮ.ਓ. ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਚਿੱਠੀ 'ਤੇ ਸਾਈਨ ਜ਼ਰੂਰ ਕੀਤੇ ਸਨ ਪਰ ਬਾਅਦ ’ਚ ਉਨ੍ਹਾਂ ਨੂੰ ਜਦ ਪਤਾ ਲੱਗਾ ਕਿ ਇਹ ਪੁਲਸ ਕੇਸ ਹੈ, ਜਿਸ ਕਰਕੇ ਉਨ੍ਹਾਂ ਨੇ ਲਾਸ਼ ਦੇਣ ਤੋਂ ਮਨ੍ਹਾ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਤੋਂ ਬਾਅਦ ਹੀ ਇਹ ਲਾਸ਼ ਪਰਿਵਾਰਕ ਮੈਂਬਰਾਂ ਦੇ ਹਵਾਲੇ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਜੋਤੀ ਨੂਰਾਂ ਤੇ ਕੁਨਾਲ ਪਾਸੀ ਬਾਰੇ ਹੁਣ ਆਈ ਇਹ ਵੱਡੀ ਖ਼ਬਰ, ਫੇਸਬੁੱਕ 'ਤੇ ਪੋਸਟ ਪਾ ਕੀਤਾ ਖੁਲਾਸਾ
ਮੌਕੇ ’ਤੇ ਪਹੁੰਚੇ ਡੀ.ਐੱਸ.ਪੀ. ਦਿਹਾਤੀ ਮੰਗਲ ਸਿੰਘ ਨੇ ਕਿਹਾ ਕਿ ਪਰਿਵਾਰਕ ਮੈਂਬਰਾਂ ਵੱਲੋਂ ਕਿਹਾ ਗਿਆ ਹੈ ਕਿ 2 ਧਿਰਾਂ ਦੌਰਾਨ ਝਗੜਾ ਹੋਣ ਕਰਕੇ ਉਨ੍ਹਾਂ ਦੇ ਬਜ਼ੁਰਗ ਨੂੰ ਸੱਟ ਲੱਗੀ ਸੀ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋਈ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਵਾਰਿਸਾਂ ਨੇ ਧਰਨਾ ਚੁੱਕ ਲਿਆ ਹੈ ਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ। ਪੁਲਸ ਕਾਨੂੰਨੀ ਕਾਰਵਾਈ ਕਰ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।