ਨਗਰ ਕੌਂਸਲ ਦੇ ਮੁਲਾਜ਼ਮਾਂ ਵੱਲੋਂ ਰੋਸ ਰੈਲੀ
Sunday, Feb 18, 2018 - 07:15 AM (IST)

ਪੱਟੀ, (ਪਾਠਕ)- ਮਿਊਂਸੀਪਲ ਮੁਲਾਜ਼ਮ ਕਮੇਟੀ ਪੰਜਾਬ ਦੇ ਸੱਦੇ 'ਤੇ ਨਗਰ ਕੌਂਸਲ ਪੱਟੀ ਦੇ ਮੁਲਾਜ਼ਮਾਂ ਵੱਲੋਂ ਰੋਸ ਰੈਲੀ ਕੀਤੀ ਗਈ। ਇਸ ਮੌਕੇ ਸਮੂਹ ਮੁਲਾਜ਼ਮਾਂ ਨੇ ਨਗਰ ਕੌਂਸਲ ਦਫਤਰ ਦੇ ਸਾਹਮਣੇ ਸਰਕਾਰ ਕੋਲੋਂ ਮੰਗਾਂ ਮਨਵਾਉਣ ਲਈ ਨਾਅਰੇਬਾਜ਼ੀ ਕੀਤੀ।
ਇਸ ਸਮੇਂ ਮਿਊਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਰਮੇਸ਼ ਕੁਮਾਰ ਸ਼ੇਰਗਿੱਲ ਨੇ ਦੱਸਿਆ ਕਿ ਪੰਜਾਬ ਸਰਕਾਰ ਤਿੰਨ ਸਾਲਾਂ ਤੋਂ ਸਰਵਿਸ ਵਾਲੇ ਕੱਚੇ ਕਰਮਚਾਰੀਆਂ ਨੂੰ ਪੱਕੇ ਨਹੀਂ ਕਰ ਰਹੀ ਹੈ। ਯੂਨੀਅਨ ਨੇ ਮੰਗ ਕਰਦਿਆਂ ਕਿਹਾ ਕਿ ਇਨ੍ਹਾਂ ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ ਤੇ ਸਫਾਈ ਸੇਵਕ ਕਰਮਚਾਰੀਆਂ ਨੂੰ 1000 ਰੁਪਏ ਪ੍ਰਤੀ ਮਹੀਨਾ ਸਪੈਸ਼ਲ ਭੱਤਾ ਦਿੱਤਾ ਜਾਵੇ। ਇਸ ਮੌਕੇ ਗੁਰਨਾਮ ਸਿੰਘ, ਧਰਮ ਸਿੰਘ, ਸੁਖਰਾਜ ਸਿੰਘ, ਜਗਤਾਰ ਸਿੰਘ, ਲਾਟੀ ਪ੍ਰਧਾਨ, ਅਰਜਿੰਦਰ ਸਿੰਘ, ਨਿਰਵੈਰ ਸਿੰਘ, ਰਾਜ ਸਿੰਘ, ਨਰਿੰਦਰ ਕੌਰ ਇਸਤਰੀ ਜਨਵਾਦੀ ਜਨਰਲ ਸਕੱਤਰ, ਜਗਬੀਰ ਸਿੰਘ, ਸੰਦੀਪ ਸਿੰਘ ਤੇ ਹਰਭਜਨ ਸਿੰਘ ਚੂਸਲੇਵੜ ਆਦਿ ਹਾਜ਼ਰ ਸਨ।