ਨੋਟਬੰਦੀ ਤੇ ਜੀ. ਐਸ. ਟੀ ਖਿਲਾਫ ਕਾਂਗਰਸੀ ਆਗੂਆਂ ਨੇ ਕਾਲੀਆਂ ਪੱਟੀਆਂ ਬੰਨ ਕੇ ਕੀਤਾ ਰੋਸ ਪ੍ਰਦਰਸ਼ਨ
Wednesday, Nov 08, 2017 - 02:55 PM (IST)

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਦੀ ਅਗਵਾਈ 'ਚ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਕਾਂਗਰਸੀ ਆਗੂਆਂ ਵੱਲੋਂ ਮੱਥੇ ਉਪਰ ਕਾਲੀਆਂ ਪੱਟੀਆਂ ਬੰਨ ਕੇ ਸਥਾਨਕ ਕੋਟਕਪੂਰਾ ਰੋਡ ਵਿਖੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕੀਤੀ ਨੋਟਬੰਦੀ ਦੇ ਇਕ ਸਾਲ ਪੂਰਾ ਹੋ ਜਾਣ ਅਤੇ ਕੇਂਦਰ ਵੱਲੋਂ ਲਾਗੂ ਕੀਤੇ ਜੀ. ਐਸ. ਟੀ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਪਿਛਲੇ ਸਾਲ 8 ਅਕਤੂਬਰ ਨੂੰ ਨੋਟਬੰਦੀ ਕਰਕੇ ਹਿੰਦੁਸਤਾਨ ਦੀ ਜਨਤਾ ਨਾਲ ਵੱਡਾ ਧੋਖਾ ਕੀਤਾ। ਉਨ੍ਹਾਂ ਨੇ ਕਾਲਾ ਧਨ ਵਾਪਸ ਲੈ ਕੇ ਆਉਣ ਦੇ ਨਾਮ 'ਤੇ ਕੀਤੀ ਨੋਟਬੰਦੀ ਨਾਲ ਕੋਈ ਕਾਲਾ ਧਨ ਵਾਪਸ ਨਹੀਂ ਆਇਆ ਪਰ ਆਮ ਜਨਤਾ ਨੂੰ ਸਭ ਤੋਂ ਵੱਧ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਨੋਟਬੰਦੀ ਕਾਰਨ ਬਹੁਤ ਸਾਰੇ ਵਪਾਰ ਪ੍ਰਭਾਵਿਤ ਹੋਏ ਹਨ ਅਤੇ ਉਹ ਵਪਾਰੀ ਅੱਜ ਵੀ ਇਸ ਨੋਟਬੰਦੀ ਦਾ ਖਾਮਿਆਜ਼ਾ ਭੁਗਤ ਰਹੇ ਹਨ। ਹਨੀ ਫੱਤਣਵਾਲਾ ਨੇ ਜੀ. ਐਸ. ਟੀ ਦੇ ਸਬੰਧ ਵਿਚ ਬੋਲਦਿਆ ਕਿਹਾ ਕਿ ਮੋਦੀ ਸਰਕਾਰ ਨੇ ਜੀ. ਐਸ. ਟੀ ਦੇ ਨਾਮ 'ਤੇ ਪੂਰੇ ਹਿੰਦੁਸਤਾਨ ਵਿਚ ਲੁੱਟ ਮਚਾ ਰੱਖੀ ਹੈ ਅਤੇ ਹਰ ਇਨਸਾਨ ਨੂੰ ਇਸਦਾ ਬਹੁਤ ਜ਼ਿਆਦਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਨੇ ਕੇਦਰ ਦੀ ਮੋਦੀ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਕੇ ਜੀ. ਐਸ. ਟੀ ਨੂੰ ਬੰਦ ਕਰਨ ਦੀ ਅਪੀਲ ਕੀਤੀ। ਇਸ ਮੌਕੇ ਹਰਪਾਲ ਸਿੰਘ ਸਿੱਧੂ, ਤੇਜਿੰਦਰ ਸਿੰਘ ਲੰਬੀ ਢਾਬ, ਜਗਦੇਵ ਸਿੰਘ ਕਈ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।