ਮਹਾਰਾਸ਼ਟਰ ''ਚ ਦਲਿਤਾਂ ਦੇ ਸਮਾਗਮ ਦੌਰਾਨ ਹੋਇਆ ਰੋਸ ਪ੍ਰਦਰਸ਼ਨ

Monday, Jan 08, 2018 - 05:29 PM (IST)


ਕੋਟਕਪੂਰਾ (ਨਰਿੰਦਰ) - ਮਹਾਰਾਸ਼ਟਰ ਦੇ ਭੀਮਾ ਕੋਰੇਗਾਂਵ ਵਿਚ ਦਲਿਤਾਂ ਦੇ ਸਮਾਗਮ 'ਚ ਹੋਈ ਹਿੰਸਾ ਖਿਲਾਫ਼ ਅੱਜ ਸ਼ਹਿਰ ਵਿਚ ਸ੍ਰੀ ਗੁਰੂ ਰਵਿਦਾਸ ਸਭਾ ਪ੍ਰੇਮ ਨਗਰ ਵੱਲੋਂ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਰੋਸ ਪ੍ਰਦਰਸ਼ਨ ਉਕਤ ਸਭਾ ਤੋਂ ਸ਼ੁਰੂ ਹੋ ਕੇ ਬੱਤੀਆਂ ਵਾਲੇ ਚੌਕ ਵਿਖੇ ਪੁੱਜਾ, ਜਿੱਥੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ ਗਿਆ। 
ਇਸ ਦੌਰਾਨ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਪ੍ਰਧਾਨ ਕੁਲਦੀਪ ਸਿੰਘ ਜੱਸਲ, ਦਰਸ਼ਨ ਸਿੰਘ ਢਿੱਲਵਾਂ, ਦਰਸ਼ਨ ਸਿੰਘ ਭੱਟੀ, ਨਰਿੰਦਰ ਰਾਠੌਰ, ਭੋਲਾ ਸਿੰਘ ਭੱਟੀ, ਦਰਸ਼ਨ ਸਿੰਘ ਸਹੋਤਾ ਅਤੇ ਅਵਤਾਰ ਕ੍ਰਿਸ਼ਨ ਐਡਵੋਕੇਟ ਆਦਿ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਦਲਿਤਾਂ 'ਤੇ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ ਅਤੇ ਸਦੀਆਂ ਤੋਂ ਦਬਾਅ ਹੇਠ ਰੱਖੇ ਦਲਿਤ ਭਾਈਚਾਰੇ ਨੂੰ ਫਿਰ ਤੋਂ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਨ੍ਹਾਂ ਆਗੂਆਂ ਨੇ ਭੀਮਾ ਕੋਰੇਗਾਂਵ 'ਚ ਦਲਿਤਾਂ 'ਤੇ ਹੋਏ ਹਮਲੇ ਦੀ ਨਿੰਦਾ ਕਰਦਿਆਂ ਸਰਕਾਰ ਤੋਂ ਹਿੰਸਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਇਸ ਮੌਕੇ ਮਨਿੰਦਰਪਾਲ ਸਿੰਘ, ਸੋਨੂੰ ਅਮਰਜੀਤ ਸਿੰਘ, ਗੁਰਮੀਤ ਸਿੰਘ, ਬੇਅੰਤ ਸਿੰਘ, ਅਮਨਦੀਪ ਸਿੰਘ ਅਤੇ ਡਾ. ਧਰਮਵੀਰ ਸਿੰਘ ਆਦਿ ਹਾਜ਼ਰ ਸਨ।


Related News