ਦਿੱਲੀ ਰੈਲੀ ''ਚ ਪ੍ਰਾਈਵੇਟ ਸਕੂਲਜ਼ ਐਸੋਸੀਏਸ਼ਨ ਨੇ ਕੀਤਾ ਰੋਸ ਪ੍ਰਦਰਸ਼ਨ

04/09/2018 6:02:20 PM


ਮੋਗਾ (ਗਰੋਵਰ, ਗੋਪੀ) - ਸਰਕਾਰ ਵੱਲੋਂ ਪ੍ਰਾਈਵੇਟ ਵਿਦਿਅਕ ਸੰਸਥਾਵਾਂ 'ਚ ਕੀਤੀ ਜਾ ਰਹੀ ਦਖਲਅੰਦਾਜ਼ੀ ਤੇ ਹੋਰ ਮੰਗਾਂ ਦੇ ਵਿਰੋਧ 'ਚ ਭਾਰਤ ਪੱਧਰ 'ਤੇ ਨੈਸ਼ਨਲ ਇੰਡੀਪੈਂਡੈਂਟ ਸਕੂਲਜ਼ ਅਲਾਇੰਸ (ਨੀਸਾ) ਵੱਲੋਂ ਸ਼੍ਰੀ ਰਾਮਲੀਲਾ ਗਰਾਊਂਡ ਦਿੱਲੀ 'ਚ 'ਸਿੱਖਿਆ ਬਚਾਓ ਮੁਹਿੰਮ' ਤਹਿਤ ਦੇਸ਼ ਵਿਆਪੀ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ 'ਚ ਮੋਗਾ ਜ਼ਿਲੇ ਤੋਂ ਪ੍ਰਾਈਵੇਟ ਸਕੂਲਜ਼ ਐਸੋਸੀਏਸ਼ਨ ਨੇ ਵਧ-ਚੜ੍ਹ ਕੇ ਸ਼ਿਰਕਤ ਕਰ ਕੇ ਕੇਂਦਰ ਸਰਕਾਰ ਖਿਲਾਫ ਆਪਣਾ ਰੋਸ ਪ੍ਰਗਟ ਕੀਤਾ। 
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੀ. ਬੀ. ਐੱਸ. ਗਰੁੱਪ ਦੇ ਚੇਅਰਮੈਨ ਸੰਜੀਵ ਕੁਮਾਰ ਸੈਣੀ ਨੇ ਦੱਸਿਆ ਕਿ ਇਸ ਰੋਸ ਪ੍ਰਦਰਸ਼ਨ ਤੇ ਰੈਲੀ 'ਚ ਸ਼ਹਿਰ ਦੇ ਪ੍ਰਾਈਵੇਟ ਸਕੂਲਜ਼ ਐਸੋਸੀਏਸ਼ਨ ਮੋਗਾ ਦੇ ਮੈਂਬਰਾਂ ਅਤੇ ਅਧਿਆਪਕਾਂ ਨੇ ਵੱਧ-ਚੜ੍ਹ ਕੇ ਸ਼ਿਰਕਤ ਕਰਦੇ ਹੋਏ ਸਕੂਲਾਂ 'ਚ ਦਖਲਅੰਦਾਜ਼ੀ ਨੂੰ ਬੰਦ ਕਰਨ ਅਤੇ ਹੋਰ ਲਟਕਦੀਆਂ ਮੰਗਾਂ ਸਬੰਧੀ ਰੋਸ ਜ਼ਾਹਿਰ ਕੀਤਾ। ਸਰਕਾਰ ਦੀ ਸਕੂਲ ਵਿਰੋਧੀ ਨੀਤੀ ਵਿਰੁੱਧ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਨੇ ਮੋਗਾ ਜ਼ਿਲੇ ਦੇ ਸਾਰੇ ਸੀ. ਬੀ. ਐੱਸ. ਈ. ਸਕੂਲਾਂ ਨੂੰ ਬੰਦ ਕੀਤਾ। ਉਨ੍ਹਾਂ ਦੱਸਿਆ ਕਿ ਪ੍ਰਦਰਸ਼ਨ ਦਾ ਮੁੱਖ ਉਦੇਸ਼ ਵਿਦਿਅਕ ਸ੍ਰੇਸ਼ਠਾ, ਮੌਲਿਕ ਤੇ ਨੈਤਿਕ ਸਿੱਖਿਆ ਨੂੰ ਨਵਾਂ ਰੂਪ ਦੇਣਾ ਅਤੇ ਸਿੱਖਿਆ ਦੇ ਮੌਲਿਕ ਅਧਿਕਾਰਾਂ ਦਾ ਸਨਮਾਨ ਕਰਨ ਦੇ ਇਲਾਵਾ ਵਿਦਿਅਕ ਗੁਣਵੱਤਾ ਨੂੰ ਬਣਾਈ ਰੱਖਣਾ ਹੈ। ਉਨ੍ਹਾਂ ਐਸੋਸੀਏਸ਼ਨ ਦੇ ਮੈਂਬਰਾਂ ਦੇ ਇਲਾਵਾ ਜ਼ਿਲੇ ਦੇ ਸਕੂਲਾਂ ਦੇ ਅਧਿਆਪਕਾਂ ਦਾ ਦਿੱਲੀ ਪ੍ਰਦਰਸ਼ਨ 'ਚ ਸ਼ਾਮਲ ਹੋਣ ਅਤੇ ਮੁਹਿੰਮ ਦਾ ਪੂਰਾ ਸਮਰਥਨ ਦੇਣ 'ਤੇ ਧੰਨਵਾਦ ਕੀਤਾ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਚੇਅਰਮੈਨ, ਡਾਇਰੈਕਟਰ, ਪ੍ਰਿੰਸੀਪਲ, ਅਧਿਆਪਕ ਹਾਜ਼ਰ ਸਨ।


Related News