ਫ਼ਿਲਮ ਨਾਨਕ ਸ਼ਾਹ ਫਕੀਰ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਕੇ ਸਾੜਿਆ ਨਿਰਮਾਤਾ ਸਿੱਕਾ ਦਾ ਪੁਤਲਾ
Thursday, Apr 12, 2018 - 04:30 PM (IST)

ਟਾਂਡਾ ਉੜਮੁੜ (ਪੰਡਿਤ ਵਰਿੰਦਰ ) - ਵਿਵਾਦਿਤ ਫ਼ਿਲਮ ਨਾਨਕ ਸ਼ਾਹ ਫਕੀਰ ਦਾ ਵਿਰੋਧ ਕਰਦੇ ਅੱਜ ਬਾਬਾ ਬੰਦਾ ਸਿੰਘ ਬਹਾਦਰ ਵੈਲਫੇਅਰ ਸੁਸਾਇਟੀ ਅਤੇ ਅੱਡਾ ਸਰਾਂ ਇਲਾਕੇ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਬਾਬਾ ਬੰਦਾ ਸਿੰਘ ਬਹਾਦਰ ਵੈਲਫੇਅਰ ਸੁਸਾਇਟੀ ਵੱਲੋਂ ਅੱਡਾ ਸਰਾਂ 'ਤੇ ਫ਼ਿਲਮ ਦੇ ਨਿਰਮਾਤਾ ਹਰਿੰਦਰ ਸਿੱਕਾ ਦਾ ਪੁਤਲਾ ਸਾੜ ਕੇ ਪ੍ਰਦਰਸ਼ਨ ਕੀਤਾ।
ਇਸ ਮੌਕੇ ਨੌਜਵਾਨ ਆਗੂ ਦਰਸ਼ਪ੍ਰੀਤ ਸਿੰਘ ਢੱਟ ਦੀ ਅਗਵਾਈ 'ਚ ਪ੍ਰਦਰਸ਼ਨ ਕਰਦੇ ਸਿੱਖ ਜਥੇਬੰਦੀਆਂ ਨੇ ਕਿਹਾ ਕਿ ਫ਼ਿਲਮ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ। ਉਨ੍ਹਾਂ ਨੇ ਇਸ ਫ਼ਿਲਮ 'ਤੇ ਪੂਰਨ ਪਾਬੰਧੀ ਲਾਉਣ ਦੀ ਮੰਗ ਕਰਦਿਆਂ ਕਿਹਾ ਕਿ ਸਿੱਖ ਸੰਗਤ ਕਿਸੇ ਵੀ ਕੀਮਤ 'ਤੇ ਫ਼ਿਲਮ ਚੱਲਣ ਨਹੀਂ ਦੇਵੇਗੀ। ਇਸ ਮੌਕੇ ਫ਼ਿਲਮ ਨਿਰਮਾਤਾ ਸਿੱਕਾ ਦੇ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਪੁਤਲਾ ਸਾੜ ਕੇ ਪ੍ਰਦਰਸ਼੍ਵ ਕੀਤਾ ਗਿਆ। ਸਿੱਖ ਸੰਗਠਨਾਂ ਨੇ ਚੇਤਾਵਨੀ ਦਿੱਤੀ ਕੇ ਸਿੱਖੀ ਸਿਧਾਂਤਾਂ ਨੂੰ ਢਾਅ ਲਾਉਣ ਵਾਲੀ ਕਿਸੇ ਵੀ ਸੰਸਥਾ ਅਤੇ ਵਿਆਕਤੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਰੋਸ ਪ੍ਰਦਰਸ਼ਨ 'ਚ ਦਰਸ਼ਪ੍ਰੀਤ ਸਿੰਘ ਢੱਟ , ਮਨਜੋਤ ਸਿੰਘ, ਕਰਨੈਲ ਸਿੰਘ, ਦਲਜੀਤ ਸਿੰਘ, ਭੁਪਿੰਦਰ ਸਿੰਘ, ਨੋਬਲਜੀਤ ਸਿੰਘ ਆਦਿ ਵੱਡੀ ਗਿਣਤੀ 'ਚ ਨੌਜਵਾਨ ਮੌਜੂਦ ਸਨ।