ਧਰਨੇ ਦੌਰਾਨ ਹੋਈ ਕਿਸਾਨ ਦੀ ਮੌਤ ਤੋਂ ਬਾਅਦ ਲਾਸ਼ ਨੂੰ SDM ਦਫਤਰ ਮੂਹਰੇ ਰੱਖ ਕੀਤਾ ਰੋਸ ਪ੍ਰਦਰਸ਼ਨ
Sunday, Dec 08, 2019 - 07:42 PM (IST)

ਜੈਤੋ, (ਵੀਰਪਾਲ ਗੁਰਮੀਤਪਾਲ)— ਬੀਤੇ ਦਿਨੀਂ ਧਰਨੇ ਦੌਰਾਨ ਮਾਰੇ ਗਏ ਕਿਸਾਨ ਦੀ ਲਾਸ਼ ਨੂੰ ਅੱਜ ਕੋਈ ਹੱਲ ਨਾ ਹੁੰਦਾ ਦੇਖ ਕਿਸਾਨ ਯੂਨੀਅਨ ਵਲੋਂ ਹਸਪਤਾਲ ਤੋਂ ਲਾਸ਼ ਲੈ ਕੇ ਐੱਸ. ਡੀ. ਐੱਮ. ਦਫਤਰ ਅੱਗੇ ਲਾਸ਼ ਰੱਖ ਕੇ ਆਪਣੇ ਹੱਕ ਲਈ ਡਟ ਗਏ ਹਨ, ਬੇਸ਼ੱਕ ਪ੍ਰਸ਼ਾਸਨ ਨੇ ਬਿਜਲੀ ਪਾਣੀ ਦੀ ਸਹੂਲਤ ਬੰਦ ਕਰਕੇ ਲੋਕ ਵਿਰੋਧੀ ਹੋਣ ਦਾ ਸਬੂਤ ਦੇ ਦਿੱਤਾ ਹੈ ਪਰ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਆਪਣੀਆਂ ਮੰਗਾ ਨੂੰ ਲੈ ਕੇ ਅੜਿਆ ਹੋਇਆ ਹੈ।
ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸਰਕਾਰ ਨੂੰ ਸਾਡੇ ਸਾਥੀ ਦੀ ਕੁਰਬਾਨੀ ਦਾ ਕੋਈ ਫਿਕਰ ਨਹੀਂ ਹੈ, ਜਿਸ ਤਰ੍ਹਾਂ ਸਾਡੇ ਸਾਥੀ ਦੀ ਲਾਸ਼ ਦੇ ਫ਼ਰਿੱਜ ਲਈ ਬਿਜਲੀ ਸਪਲਾਈ ਬੰਦ ਕਰ ਦਿੱਤੀ ਗਈ ਹੈ। ਜੇਕਰ ਲਾਸ਼ ਨੂੰ ਕੁਝ ਹੁੰਦਾ ਹੈ ਤਾਂ ਇਸ ਦੀ ਜ਼ੁੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਇੱਥੇ ਦੱਸਣਾ ਬਣਦਾ ਹੈ ਕਿ ਪਿਛਲੇ ਇਕ ਮਹੀਨੇ ਤੋਂ ਲਗਾਤਾਰ ਜੈਤੋ 'ਚ ਕਿਸਾਨ ਯੂਨੀਅਨ ਵਲੋਂ ਧਰਨਾ ਦਿੱਤਾ ਜਾ ਰਿਹਾ ਸੀ ਤੇ ਇਕ ਸਾਥੀ ਜਗਸੀਰ ਸਿੰਘ ਜੱਗਾ ਵਾਸੀ ਕੋਟੜਾ ਬਠਿੰਡਾ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਸੀ। ਜਿਸ ਦੌਰਾਨ ਉਸ ਦੀ ਮੌਤ ਹੋ ਗਈ।