ਮਨਰੇਗਾ ਕਾਮਿਆਂ ਵੱਲੋਂ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ

11/19/2017 5:41:07 PM


ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) - ਜਿਥੇ ਇਕ ਪਾਸੇ ਸਮੇਂ ਦੀਆਂ ਸਰਕਾਰਾਂ ਵਲੋਂ ਸੂਬੇ ਦੇ ਵਿਕਾਸ ਕਾਰਜਾਂ 'ਤੇ ਲੱਖਾਂ ਕਰੋੜਾਂ ਰੁਪਏ ਖਰਚੇ ਜਾ ਰਹੇ ਹਨ, ਉਥੇ ਹੀ ਸਰਕਾਰ ਦੀ ਕਾਰਗੁਜਾਰੀ ਤੋ ਕੁਝ ਲੋਕ ਨਿਰਾਸ਼ ਨਜ਼ਰ ਆ ਰਹੇ ਹਨ । ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੇੜ੍ਹਲੇ ਪਿੰਡ ਕੋਟਲੀ ਅਬਲੂ ਦੇ ਵਾਸੀਆਂ ਅਤੇ ਕੋਟਲੀ ਅਬਲੂ ਦੇ ਕੋਠੇ ਕੇਸਰ ਸਿੰਘ ਦੇ ਸਰਪੰਚ ਸ਼ਮਿੰਦਰ ਸਿੰਘ ਢਿੱਲੋ ਨੇ ਦੱਸਿਆ ਕਿ ਪਿਛਲੇ ਚਾਰ ਤੋ ਪੰਜ ਮਹੀਨਿਆਂ ਦੀ ਮਨਰੇਗਾ ਸਕੀਮ ਅਧੀਨ ਕੰਮ ਕਰਨ ਦੇ ਬਾਵਜੂਦ ਵੀ ਉਨ੍ਹਾਂ ਨੂੰ ਸਰਕਾਰ ਅਤੇ ਪ੍ਰਸ਼ਾਸ਼ਨ ਤੋਂ ਇਕ ਵੀ ਪੈਸਾ ਨਹੀਂ ਦਿੱਤਾ ਜਾ ਗਿਆ। ਇਸ ਮੌਕੇ ਸਰਕਾਰ ਦੀ ਕਾਰਗੁਜਾਰੀ ਤੋ ਅੱਕੇ ਲੋਕਾਂ ਵੱਲੋਂ ਕੋਟਲੀ ਅਬਲੂ ਦੇ ਕੋਠੇ ਕੇਸਰ ਸਿੰਘ ਦੇ ਸਰਪੰਚ ਸ਼ਮਿੰਦਰ ਸਿੰਘ ਢਿੱਲੋ ਦੀ ਅਗਵਾਈ ਹੇਠ ਮਨਰੇਗਾ ਕਾਮਿਆ ਵਲੋ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ । ਇਸ ਮੌਕੇ ਇੱਕਤਰ ਹੋਏ ਪਿੰਡ ਵਾਸੀਆਂ ਨੇ ਕਿਹਾ ਕਿ ਉਹ ਸਰਕਾਰ ਤੋ ਆਪਣਾ ਹੱਕ ਮੰਗ ਰਹੇ ਹਨ ਕੋਈ ਭੀਖ ਨਹੀਂ ਅਤੇ ਸਰਕਾਰ ਵਲੋ ਉਨ੍ਹਾਂ ਨੂੰ ਬਣਦਾ ਹੱਕ ਨਾ ਦਿੱਤਾ ਗਿਆ ਤਾਂ ਉਹ ਇਸ ਵਿਰੁੱਧ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਸੁਖਬੀਰ ਸੰਧੂ, ਜਸਵਿੰਦਰ ਢਿੱਲੋ, ਜਸਵੰਤ ਢਿੱਲਂੋ, ਚੜਤ ਸਿੰਘ ਆਦਿ ਹਾਜ਼ਰ ਸਨ।  ਗਿਦੜ੍ਹਬਾਹਾ ਦੇ ਬੀ. ਡੀ. ਓ. ਗੁਰਜਿੰਦਰ ਸਿੰਘ ਨਾਲ ਗੱਲਬਾਤ ਕਰਨ 'ਤੇ ਉਨਾਂ ਕਿਹਾ ਕਿ ਜਲਦੀ ਹੀ ਇਨਾਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ।