ਮੁੱਖ ਮੰਤਰੀ ਦੀ ਅਗਵਾਈ ਵਾਲੀ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਸੁਥਰਾ ਤੇ ਸਿਹਤਮੰਦ ਵਾਤਾਵਰਣ ਦੇਣ ਲਈ ਯਤਨਸ਼ੀਲ

Wednesday, Aug 16, 2023 - 06:29 PM (IST)

ਮੁੱਖ ਮੰਤਰੀ ਦੀ ਅਗਵਾਈ ਵਾਲੀ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਸੁਥਰਾ ਤੇ ਸਿਹਤਮੰਦ ਵਾਤਾਵਰਣ ਦੇਣ ਲਈ ਯਤਨਸ਼ੀਲ

ਚੰਡੀਗੜ੍ਹ (ਬਿਊਰੋ) : ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਆਨਲਾਈਨ ਮਾਧਿਅਮ ਰਾਹੀਂ ਫ਼ਿਰੋਜ਼ਪੁਰ ਤੋਂ ਐੱਮ. ਸੇਵਾ ਫੀਕਲ ਸਲੱਜ ਮੈਨੇਜਮੈਂਟ ਪੋਰਟਲ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਅਧੀਨ ਈ-ਗੋਵ ਫਾਊਂਡੇਸ਼ਨ ਦੇ ਸਹਿਯੋਗ ਨਾਲ ਪੰਜਾਬ ਦੇ ਪੇਂਡੂ ਖੇਤਰਾਂ ’ਚ ਮਨੁੱਖੀ ਮਲ/ਸੈਪਟਿਕ ਟੈਂਕਾਂ ਦੀ ਗਾਰ ਦੇ ਪ੍ਰਬੰਧਨ (ਫੀਕਲ ਸਲੱਜ ਅਤੇ ਸੇਪਟੇਜ ਪ੍ਰਬੰਧਨ) ਨੂੰ ਲਾਗੂ ਕੀਤਾ ਜਾਵੇਗਾ। ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਰਾਜ ਦੇ ਨਾਗਰਿਕਾਂ ਨੂੰ ਸਾਫ਼ ਸੁਥਰਾ ਅਤੇ ਸਿਹਤਮੰਦ ਵਾਤਾਵਰਣ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਜਿੰਪਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪੋਰਟਲ ’ਤੇ ਰੀਅਲ-ਟਾਈਮ ਡੇਟਾ ਉਪਲੱਬਧ ਹੁੰਦਾ ਹੈ ਜਿਸ ਨਾਲ ਮਲ ਦੇ ਪ੍ਰਬੰਧਨ ਦੀ ਪ੍ਰਕਿਰਿਆ ਦੀ ਨਿਗਰਾਨੀ ’ਚ ਮਦਦ ਮਿਲਦੀ ਹੈ। ਇਸ ਪੋਰਟਲ ਨੂੰ ਸਥਾਨਕ ਸਰਕਾਰ ਵਿਭਾਗ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਆਪਸੀ ਤਾਲਮੇਲ ਨਾਲ ਮੁੱਢਲੇ ਰੂਪ ’ਚ ਪੰਜਾਬ ਦੇ 4 ਜ਼ਿਲ੍ਹਿਆਂ ਐੱਸ. ਏ. ਐੱਸ. ਨਗਰ ਮੋਹਾਲੀ, ਰੂਪਨਗਰ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ’ਚ ਬਤੌਰ ਪਾਇਲਟ ਪ੍ਰੋਜੈਕਟ ਲਾਂਚ ਕੀਤਾ ਜਾਵੇਗਾ। ਇਸ ਪਾਇਲਟ ਪ੍ਰੋਜੈਕਟ ਅਧੀਨ 171 ਪਿੰਡਾਂ ਦੇ 40,980 ਘਰਾਂ ਨੂੰ ਕਵਰ ਕੀਤਾ ਜਾਵੇਗਾ, ਜਿਸ ਦਾ ਫਾਇਦਾ ਕਰੀਬ 2 ਲੱਖ ਲੋਕਾਂ ਨੂੰ ਹੋਵੇਗਾ। ਉਨ੍ਹਾਂ ਦੱਸਿਆ ਕਿ ਐੱਮ. ਸੇਵਾ ਫੀਕਲ ਸਲੱਜ ਮੈਨੇਜਮੈਂਟ ਪੋਰਟਲ ਨਾਲ ਕੋਈ ਵੀ ਨਾਗਰਿਕ ਇਸ ਪੋਰਟਲ ਰਾਹੀਂ ਆਪਣਾ ਸੈਪਟਿਕ ਟੈਂਕ ਖਾਲੀ ਕਰਵਾਉਣ ਦੀ ਸੁਵਿਧਾ ਘਰ ਬੈਠੇ ਪ੍ਰਾਪਤ ਕਰ ਸਕੇਗਾ। ਸੈਂਪਿਟਕ ਟੈਕਾਂ ਦੀ ਗਾਰ ਦਾ ਸਹੀ ਪ੍ਰਬੰਧਨ ਹੋਣ ਨਾਲ ਵਾਤਾਵਰਣ ਸਾਫ਼-ਸੁਥਰਾ ਰਹੇਗਾ, ਜਿਸ ਨਾਲ ਲੋਕਾਂ ਦੀ ਸਿਹਤ ’ਤੇ ਚੰਗਾ ਪ੍ਰਭਾਵ ਪਵੇਗਾ।

ਇਹ ਵੀ ਪੜ੍ਹੋ : ਬਰਨਾਲਾ 'ਚ ਮਾਂ-ਧੀ ਦੇ ਕਤਲ ਦੀ ਘਟਨਾ ਨੂੰ ਅੱਖੀਂ ਵੇਖਣ ਵਾਲੇ ਜ਼ਖ਼ਮੀ ਜਵਾਈ ਨੇ ਬਿਆਨਿਆ ਖ਼ੌਫ਼ਨਾਕ ਮੰਜ਼ਰ

ਇਸ ਨਾਲ ਪ੍ਰਾਈਵੇਟ ਅਦਾਰੇ ਵੀ ਅੱਗੇ ਆਉਣਗੇ। ਜ਼ਿਕਰਯੋਗ ਹੈ ਕਿ ਸੀਵੇਜ ਟ੍ਰੀਟਮੈਂਟ ਪਲਾਂਟ ਆਪਰੇਟਰ ਇਹ ਪ੍ਰਮਾਣਿਤ ਕਰਨ ਦੇ ਯੋਗ ਹੋਵੇਗਾ ਕਿ ਘਰਾਂ ਤੋਂ ਇਕੱਠੀ ਕੀਤੀ ਗਈ ਸੈਪਟਿਕ ਟੈਂਕਾਂ ਦੀ ਗਾਰ ਅਤੇ ਸੀਵੇਜ ਟ੍ਰੀਟਮੈਂਟ ਪਲਾਂਟ ’ਚ ਪਹੁੰਚੀ ਗਾਰ ਦੀ ਮਾਤਰਾ ’ਚ ਕੋਈ ਅੰਤਰ ਨਹੀਂ ਹੈ ਅਤੇ ਇਹ ਸੁਨਿਸ਼ਚਿਤ ਕੀਤਾ ਜਾਵੇਗਾ ਕਿ ਇਸ ਪ੍ਰਕਿਰਿਆ ਦੌਰਾਨ ਗਾਰ ਸੀਵੇਜ ਟ੍ਰੀਟਮੈਂਟ ਪਲਾਂਟ ਤੋਂ ਇਲਾਵਾ ਕਿਤੇ ਵੀ ਨਾ ਸੁੱਟੀ ਜਾਵੇ। ਇਸ ਤੋਂ ਇਲਾਵਾ ਇਸ ਪੋਰਟਲ ਰਾਹੀਂ ਰਾਜ ਪੱਧਰ ’ਤੇ ਇਹ ਦੇਖਿਆ ਜਾ ਸਕੇਗਾ ਕਿ ਕਿਸ ਸੀਵੇਜ ਟ੍ਰੀਟਮੈਂਟ ਪਲਾਂਟ ’ਤੇ ਕਿੰਨੀ ਗਾਰ ਆ ਰਹੀ ਹੈ। ਲੋਕਾਂ ਦੀ ਇਸ ਸੁਵਿਧਾ ਬਾਰੇ ਫੀਡਬੈਕ ਵੀ ਪਤਾ ਲਗਾਈ ਜਾ ਸਕੇਗੀ। 

ਇਹ ਵੀ ਪੜ੍ਹੋ : ਡੇਰਾ ਬਿਆਸ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ‘ਮੁੱਖ ਮੰਤਰੀ ਰਾਹਤ ਫੰਡ’ ’ਚ 2 ਕਰੋੜ ਰੁਪਏ ਦਾ ਯੋਗਦਾਨ ਪਾਇਆ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anuradha

Content Editor

Related News