ਪੰਜਾਬ ਵਿਚ ਹਾਲਾਤ ਖ਼ਰਾਬ ! ਸਵਾਰੀਆਂ ਨਾਲ ਭਰੀ PRTC ਬੱਸ ਨਾਲ ਦਿਨ ਦਿਹਾੜੇ ਲੁੱਟ
Monday, Feb 23, 2026 - 05:16 PM (IST)
ਮੋਗਾ (ਗੋਪੀ ਰਾਊਕੇ, ਅਜ਼ਾਦ, ਕਸ਼ਿਸ਼) : ਮੋਗਾ-ਬਰਨਾਲਾ ਕੌਮੀ ਸ਼ਾਹ ਮਾਰਗ 'ਤੇ ਅੱਜ ਦੁਪਹਿਰ ਚਿੱਟੇ ਦਿਨ 3.40 ਵਜੇ ਮੋਗਾ ਤੋਂ ਸੰਗਰੂਰ ਜਾ ਰਹੀ ਇਕ ਪੀ. ਆਰ. ਟੀ. ਸੀ. ਦੀ ਬੱਸ (13ਵੀ ਆਈ 1171) ਜਦੋਂ ਬੱਸ ਅੱਡੇ 'ਤੇ ਪੁੱਜੀ ਤਾਂ ਸਕਾਰਪੀਓ ਸਵਾਰ ਬਦਮਾਸ਼ਾਂ ਨੇ ਸਵਾਰੀ ਚੜ੍ਹਾਉਣ ਦੇ ਬਹਾਨੇ ਡਰਾਈਵਰ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਤੇ ਕੈਸ਼ ਬੈਗ ਖੋਹ ਕੇ ਫਰਾਰ ਹੋ ਗਏ। ਇਸ ਮਗਰੋਂ ਪੀ. ਬੀ. 19 ਐੱ ਮ2351 ਪੀ. ਆਰ. ਟੀ. ਸੀ ਬੱਸ ਵੀ ਆ ਕੇ ਰੁਕ ਗਈ। ਇਸ ਦੌਰਾਨ ਕੌਮੀ ਸ਼ਾਹ ਮਾਰਗ 'ਤੇ ਸਹਿਮ ਦਾ ਮਾਹੌਲ ਬਣ ਗਿਆ ਅਤੇ ਇੱਕ ਘੰਟਾ ਬੀਤਣ ਮਗਰੋਂ ਵੀ ਪੁਲਸ ਨਹੀਂ ਪੁੱਜੀ।
ਇਹ ਵੀ ਪੜ੍ਹੋ : ਭਗਵੰਤ ਮਾਨ ਦਾ ਹਰ ਬਿਆਨ ਗੈਰ-ਜ਼ਿੰਮੇਵਾਰਾਨਾ ਅਤੇ ਦੋਗਲਾਪਨ ਦਰਸਾਉਂਦਾ : ਸੁਖਬੀਰ ਬਾਦਲ
ਬੱਸ ਸਵਾਰ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਵਿਚ ਕਾਨੂੰਨ ਵਿਵਸਥਾ ਕਾਬੂ ਰੱਖਣ ਵਿਚ ਪੂਰੀ ਤਰ੍ਹਾਂ ਫ਼ੇਲ ਸਾਬਤ ਹੋ ਰਹੀ ਹੈ। ਬੱਸ ਵਿਚ ਸਵਾਰ ਔਰਤਾਂ ਕਸ਼ਮੀਰ ਕੌਰ, ਰਣਜੀਤ ਕੌਰ ਆਦਿ ਨੇ ਦੱਸਿਆ ਕਿ ਕੰਡਕਟਰ ਸੁਰਜੀਤ ਸਿੰਘ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਉਸ ਦੀ ਪੱਗ ਵੀ ਉਤਾਰ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਪੰਜਾਬ ਅੰਦਰ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਰੋਡਵੇਜ਼ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਕਰ 'ਤਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
