ਸਵਾਰੀਆਂ ਨਾਲ ਭਰੀ PRTC ਬੱਸ ਨਾਲ ਵਾਪਰਿਆ ਵੱਡਾ ਹਾਦਸਾ, ਭਿਆਨਕ ਬਣੇ ਹਾਲਾਤ

Thursday, Feb 26, 2026 - 11:20 AM (IST)

ਸਵਾਰੀਆਂ ਨਾਲ ਭਰੀ PRTC ਬੱਸ ਨਾਲ ਵਾਪਰਿਆ ਵੱਡਾ ਹਾਦਸਾ, ਭਿਆਨਕ ਬਣੇ ਹਾਲਾਤ

ਪਟਿਆਲਾ (ਬਲਜਿੰਦਰ) : ਪਟਿਆਲਾ-ਸਮਾਣਾ ਸੜਕ 'ਤੇ ਪੀਆਰਟੀਸੀ ਬੱਸ ਅਤੇ ਕਾਰ ਦੀ ਭਿਆਨਕ ਟੱਕਰ ਹੋ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਡਰਾਈਵਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਇਕ ਮਹਿਲਾ ਅਤੇ ਬੱਚਾ ਗੰਭੀਰ ਰੂਪ ਵਿਚ ਜ਼ਖਮੀ ਹਨ। ਮਿਲੀ ਜਾਣਕਾਰੀ ਮੁਤਾਬਕ ਪਿੰਡ ਫਤਿਹਪੁਰ ਤੋਂ ਸਵੇਰੇ ਕਰੀਬ 5:30 ਵਜੇ ਪੀਆਰਟੀਸੀ ਦੀ ਬੱਸ ਅਤੇ ਇਕ ਕਾਰ ਵਿਚ ਭਿਆਨਕ ਟੱਕਰ ਹੋ ਗਈ। ਹਾਦਸੇ ਵਿਚ ਕਾਰ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਅਤੇ ਇਕ ਬੱਚਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਹਾਦਸੇ ਵਿਚ ਬੱਸ ਦਾ ਕੰਡਕਟਰ ਵੀ ਜ਼ਖਮੀ ਹੋਇਆ ਹੈ। 

ਇਹ ਵੀ ਪੜ੍ਹੋ : ਪੁਲਸ ਐਨਕਾਊਂਟਰ 'ਚ ਮਾਰੇ ਗਏ ਰਣਜੀਤ ਸਿੰਘ ਦਾ ਪਰਿਵਾਰ ਆਇਆ ਸਾਹਮਣੇ, ਲਗਾਏ ਵੱਡੇ ਦੋਸ਼

ਬੱਸ ਪਟਿਆਲਾ ਵੱਲੋਂ ਆ ਰਹੀ ਸੀ ਜਿਸ ਦੀ ਕਾਰ ਨਾਲ ਜ਼ਬਰਦਸਤ ਟੱਕਰ ਹੋ ਗਈ। ਕਾਰ ਸਵਾਰ ਹਰਿਆਣਾ ਦੇ ਅੰਬਾਲਾ ਵੱਲੋਂ ਸਮਾਣਾ ਸਥਿਤ ਪੁਲਸ ਕਾਲੋਨੀ ਆ ਰਹੇ ਸਨ। ਜ਼ਖਮੀਆਂ ਨੂੰ ਤੁਰੰਤ ਸਮਾਣਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ, ਜਿੱਥੇ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ। ਸਿਟੀ ਪੁਲਸ ਸਮਾਣਾ ਨੇ ਮੌਕੇ 'ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਭੇਜਿਆ ਅਤੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਰਿਸ਼ਤੇਦਾਰਾਂ ਮੁਤਾਬਕ ਪਰਿਵਾਰ ਸਮਾਣਾ ਪੁਲਸ ਕਾਲੋਨੀ ਦਾ ਰਹਿਣ ਵਾਲਾ ਹੈ ਅਤੇ ਹਰਿਆਣਾ ਵਿਚ ਇਕ ਸਮਾਗਮ ਤੋਂ ਵਾਪਸ ਆ ਰਿਹਾ ਸੀ ਪਰ ਰਸਤੇ ਵਿਚ ਇਹ ਭਾਣਾ ਵਾਪਰ ਗਿਆ।

ਇਹ ਵੀ ਪੜ੍ਹੋ : ਵਿਆਹ ਸਮਾਗਮ 'ਚ 'ਆਪ' ਸਰਪੰਚ ਨੂੰ ਕਤਲ ਕਰਨ ਵਾਲਿਆਂ ਦਾ ਐਨਕਾਊਂਟਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News