ਪੰਜਾਬ ''ਚ ਸਵਾਰੀਆਂ ਨਾਲ ਭਰੀ ਪੀ. ਆਰ. ਟੀ. ਸੀ. ਬੱਸ ਨਾਲ ਵਾਪਰਿਆ ਵੱਡਾ ਹਾਦਸਾ
Thursday, Nov 28, 2024 - 07:05 PM (IST)
ਪਟਿਆਲਾ (ਕੰਵਲਜੀਤ) : ਪਟਿਆਲਾ ਦੇ ਸਮਾਨਾ ਰੋਡ 'ਤੇ ਅੱਜ ਭਿਆਨਕ ਹਾਦਸਾ ਵਾਪਰ ਗਿਆ। ਜਿਸ ਵਿਚ ਪਟਿਆਲਾ ਮਰੀਜ਼ ਲੈ ਕੇ ਆ ਰਹੀ ਐਂਬੂਲੈਂਸ ਅਤੇ ਪੀ. ਆਰ. ਟੀ. ਸੀ. ਦੀ ਬੱਸ ਵਿਚਾਲੇ ਭਿਆਨਕ ਟੱਕਰ ਹੋ ਗਈ। ਹਾਦਸੇ ਵਿਚ ਹੁਣ ਤੱਕ ਪੀ. ਆਰ. ਟੀ. ਸੀ. ਬੱਸ ਵਿਚ ਸਵਾਰ 10 ਤੋਂ 12 ਸਵਾਰੀਆਂ ਜ਼ਖਮੀ ਹੋ ਗਈਆਂ ਜਦਕਿ ਐਂਬੂਲੈਂਸ ਵਿਚ ਮਰੀਜ਼ ਦੀ ਦੇਖਭਾਲ ਕਰ ਰਿਹਾ ਵਿਅਕਤੀ ਜ਼ਖਮੀ ਹੋ ਗਿਆ, ਜਿਨਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਕੈਨੇਡਾ ਨੇ ਖਾ ਲਿਆ ਮਾਪਿਆਂ ਦਾ ਜਵਾਨ ਪੁੱਤ, ਆਖਰੀ ਰਸਮਾਂ ਵੀ ਨਾ ਕਰ ਸਕਿਆ ਪਰਿਵਾਰ
ਪ੍ਰਤੱਖਦਰਸ਼ੀਆਂ ਮੁਤਾਬਕ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਜਿਸ ਨੇ ਵੀ ਇਹ ਮੰਜ਼ਰ ਦੇਖਿਆ ਉਹ ਕੰਬ ਗਿਆ। ਲੋਕਾਂ ਨੇ ਦੱਸਿਆ ਕਿ ਪੀ. ਆਰ. ਟੀ. ਸੀ. ਬੱਸ ਬੜੀ ਤੇਜ਼ ਰਫਤਾਰ ਨਾਲ ਸਮਾਣਾ ਵੱਲੋਂ ਪਟਿਆਲਾ ਵੱਲ ਆ ਰਹੀ ਸੀ ਜਦਕਿ ਮਰੀਜ਼ ਲੈ ਕੇ ਜਾ ਰਹੀ ਐਂਬੂਲੈਂਸ ਨੂੰ ਬੱਸ ਨੇ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸੇ ਸਮੇਂ ਹੀ ਇਹ ਭਿਆਨਕ ਹਾਦਸਾ ਵਾਪਰ ਗਿਆ, ਜਿਸ ਵਿਚ ਕਾਫੀ ਲੋਕ ਜ਼ਖਮੀ ਹੋਏ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਆਇਆ ਵੱਡਾ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e