ਰੂਹ ਕੰਬਾਊ ਹਾਦਸੇ 'ਚ PRTC ਬੱਸ ਦੇ ਡਰਾਈਵਰ ਦੀ ਮੌਤ, ਪੁੱਤ ਦੀ ਲਾਸ਼ ਦੇਖ ਭੁੱਬਾਂ ਮਾਰ-ਮਾਰ ਰੋਈ ਮਾਂ (ਵੀਡੀਓ)
Sunday, May 05, 2024 - 05:28 PM (IST)
ਨਾਭਾ (ਖੁਰਾਣਾ) : ਪੰਜਾਬ 'ਚ ਦਿਨੋਂ-ਦਿਨ ਵੱਧ ਰਹੇ ਸੜਕੀ ਹਾਦਸਿਆਂ ਕਾਰਨ ਅਨੇਕਾਂ ਹੀ ਕੀਮਤੀ ਜਾਨਾਂ ਮੌਤ ਦੇ ਮੂੰਹ 'ਚ ਜਾ ਰਹੀਆਂ ਹਨ। ਇਸ ਤਰ੍ਹਾਂ ਦੀ ਘਟਨਾ ਨਾਭਾ ਐੱਸ. ਡੀ. ਐੱਮ. ਰਿਹਾਇਸ਼ ਦੇ ਸਾਹਮਣੇ ਵਾਪਰੀ, ਜਿੱਥੇ ਪੀ. ਆਰ. ਟੀ. ਸੀ. ਬੱਸ ਦਾ ਡਰਾਈਵਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੀ ਡਿਊਟੀ 'ਤੇ ਜਾ ਰਿਹਾ ਸੀ। ਉਸ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਤਾਂ ਹਾਦਸੇ ਦੌਰਾਨ ਬੱਸ ਡਰਾਈਵਰ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : ਪੰਜਾਬ ਭਰ 'ਚ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਮ੍ਰਿਤਕ ਡਰਾਈਵਰ ਦੀ ਪਛਾਣ ਜਤਿੰਦਰ ਸਿੰਘ (35) ਵਜੋਂ ਹੋਈ ਹੈ, ਜੋ ਨਾਭਾ ਦਾ ਰਹਿਣ ਵਾਲਾ ਸੀ। ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਕਬਜ਼ੇ 'ਚ ਲੈ ਕੇ ਨਾਭਾ ਦੇ ਸਰਕਾਰੀ ਹਸਪਤਾਲ 'ਚ ਪੋਸਟਮਾਰਟਮ ਦੇ ਲਈ ਭੇਜ ਦਿੱਤੀ। ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ। ਉੱਥੇ ਹੀ ਨਾਲ ਕੰਮ ਕਰਦਾ ਬੱਸ ਦਾ ਕੰਡਕਟਰ ਵੀ ਰੋਂਦਾ ਵਿਖਾਈ ਦਿੱਤਾ। ਮ੍ਰਿਤਕ ਜਤਿੰਦਰ ਸਿੰਘ ਦੀ ਰੋਂਦੀ-ਕਰਲਾਉਂਦੀ ਮਾਂ ਨੇ ਕਿਹਾ ਕਿ ਮੇਰਾ ਇੱਕੋ ਸਹਾਰਾ ਸੀ ਅਤੇ ਉਹ ਵੀ ਚਲਾ ਗਿਆ।
ਉਹ ਸਵੇਰੇ ਘਰੋਂ ਤਿਆਰ ਹੋ ਕੇ ਡਿਊਟੀ 'ਤੇ ਜਾ ਰਿਹਾ ਸੀ ਕਿ ਅਣਪਛਾਤੇ ਵਾਹਨ ਨੇ ਉਸ ਨੂੰ ਫੇਟ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਾਂ ਨੇ ਕਿਹਾ ਕਿ ਮੇਰਾ ਪੁੱਤਰ ਪੀ. ਆਰ. ਟੀ. ਸੀ. ਬੱਸ ਦਾ ਡਰਾਈਵਰ ਸੀ। ਇਸ ਮੌਕੇ 'ਤੇ ਮ੍ਰਿਤਕ ਬੱਸ ਡਰਾਈਵਰ ਦੇ ਨਾਲ ਕੰਮ ਕਰਦੇ ਬੱਸ ਦੇ ਕੰਡਕਟਰ ਰਾਮਧੀਰ ਨੇ ਕਿਹਾ ਕਿ ਅਸੀਂ ਹਰ ਰੋਜ਼ ਦੀ ਤਰ੍ਹਾਂ ਇਕੱਠੇ ਹੀ ਜਾਂਦੇ ਸੀ। ਇਸ ਘਟਨਾ ਨੇ ਸਾਨੂੰ ਸਭ ਨੂੰ ਬੁਰੀ ਤਰ੍ਹਾਂ ਤੋੜ ਦਿੱਤਾ ਹੈ। ਇਸ ਮੌਕੇ ਨਾਭਾ ਕੋਤਵਾਲੀ ਪੁਲਸ ਦੇ ਇੰਚਾਰਜ ਗੁਰਪ੍ਰੀਤ ਸਿੰਘ ਸਮਰਾਉ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਜਾਂਚ ਕੀਤਾ ਜਾ ਰਹੀ ਹੈ ਅਤੇ ਕਾਨੂੰਨ ਦੇ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8