PRTC ਬੱਸਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਇਆ ਸਖ਼ਤ ਹੁਕਮ
Friday, Nov 08, 2024 - 06:22 PM (IST)
 
            
            ਪਟਿਆਲਾ : PRTC ਵੱਲੋਂ ਇਕ ਨਵਾਂ ਹੁਕਮ ਜਾਰੀ ਕੀਤਾ ਗਿਆ ਹੈ। ਇਸ ਹੁਕਮ ਮੁਤਾਬਕ ਹੁਣ PRTC ਦੇ ਕੰਡਕਟਰ ਡਰਾਈਵਰ ਨਾਲ ਅੱਗੇ ਦੀ ਸੀਟ 'ਤੇ ਨਹੀਂ ਬੈਠ ਸਕਣਗੇ। ਕੰਡਕਟਰਾਂ ਨੂੰ ਪਿੱਛੇ ਤਾਕੀ ਕੋਲ ਸੀਟ 'ਤੇ ਬੈਠਣਾ ਹੋਵੇਗਾ। ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਵਲੋਂ ਜਾਰੀ ਪੱਤਰ ਵਿਚ ਕਿਹਾ ਗਿਆ ਹੈ ਕਿ ਦਫ਼ਤਰ ਨੂੰ ਵਾਰ-ਵਾਰ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਸਨ ਕਿ ਪੀਆਰਟੀਸੀ ਦੇ ਕੰਡਕਟਰ ਬੱਸਾਂ ਵਿਚ ਆਪਣੀ ਡਿਊਟੀ ਦੌਰਾਨ ਮੋਟਰ ਵਹੀਕਲ ਐਕਟ ਦੀ ਧਾਰਾ ਤਹਿਤ ਨਿਰਧਾਰਤ ਕੀਤੀ ਗਈ ਸੀਟ 'ਤੇ ਨਾ ਬੈਠ ਕੇ ਬੱਸ ਦੀ ਇਕ ਨੰਬਰ ਸੀਟ ਜਾਂ ਡਰਾਇਵਰ ਕੋਲ ਇੰਜਣ 'ਤੇ ਬੈਠੇ ਪਾਏ ਜਾਂਦੇ ਹਨ। ਇਸ ਕਰਕੇ ਕੰਡਕਟਰਾਂ ਵਲੋਂ ਸਵਾਰੀਆਂ ਦੇ ਬੱਸਾਂ ਵਿਚ ਉਤਰਨ ਜਾਂ ਚੜ੍ਹਣ ਸਮੇਂ ਧਿਆਨ ਨਹੀਂ ਦਿੱਤਾ ਜਾਂਦਾ ਹੈ। ਇਸ ਕਰਕੇ ਹਾਦਸਾ ਹੋਣ ਦਾ ਖਦਸ਼ਾ ਵੀ ਬਣਿਆ ਰਹਿੰਦਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਅਧਿਆਪਕਾਂ ਲਈ ਜਾਰੀ ਹੋਏ ਵਿਸ਼ੇਸ਼ ਹੁਕਮ
ਇਸ ਸੰਬੰਧੀ ਮੁੱਖ ਦਫ਼ਤਰ ਵਲੋਂ ਪਹਿਲਾਂ ਵੀ ਹੁਕਮਾਂ ਰਾਹੀਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਪ੍ਰੰਤੂ ਕੰਡਕਟਰਾਂ ਵਲੋਂ ਉਕਤ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਹੈ। ਇਸ ਲਈ ਮੁੜ ਹਦਾਇਤ ਕੀਤੀ ਜਾਂਦੀ ਹੈ ਕਿ ਜਿਨ੍ਹਾਂ ਕੰਡਕਟਰਾਂ ਵਲੋਂ ਉਕਤ ਅਨੁਸਾਰ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਅਤੇ ਡਿਊਟੀ ਦੌਰਾਨ ਜੇਕਰ ਕੋਈ ਕੰਡਕਟਰ ਬੱਸ ਦੀ 1 ਨੰਬਰ ਸੀਟ ਜਾਂ ਡਰਾਇਵਰ ਕੋਲ ਇੰਜਣ 'ਤੇ ਬੈਠਾ ਪਾਇਆ ਜਾਂਦਾ ਹੈ ਤਾਂ ਉਸ ਕੰਡਕਟਰ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਨੂੰ ਇਕ ਹੋਰ ਵੱਡਾ ਝਟਕਾ, ਹੁਣ ਖੜ੍ਹੀ ਹੋਈ ਇਹ ਨਵੀਂ ਮੁਸੀਬਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                            