ਸਵਾਰੀਆਂ ਨਾਲ ਭਰੀ PRTC ਬੱਸ ਨਾਲ ਵੱਡਾ ਹਾਦਸਾ, ਸੜਕ ''ਤੇ ਵਿਛ ਗਈਆਂ ਲਾਸ਼ਾਂ

Friday, Mar 06, 2026 - 11:39 AM (IST)

ਸਵਾਰੀਆਂ ਨਾਲ ਭਰੀ PRTC ਬੱਸ ਨਾਲ ਵੱਡਾ ਹਾਦਸਾ, ਸੜਕ ''ਤੇ ਵਿਛ ਗਈਆਂ ਲਾਸ਼ਾਂ

ਪਟਿਆਲਾ (ਰਾਹੁਲ) : ਸ਼ੁੱਕਰਵਾਰ ਸਵੇਰੇ ਨਾਭਾ-ਅਮਲੋਹ ਮੁੱਖ ਮਾਰਗ ’ਤੇ ਪਿੰਡ ਲੁਬਾਣਾ ਦੇ ਨਜ਼ਦੀਕ ਭਿਆਨਕ ਹਾਦਸਾ ਵਾਪਰ ਗਿਆ, ਇਸ ਵਿਚ ਇਕ ਤੇਜ਼ ਰਫ਼ਤਾਰ ਟਿੱਪਰ, ਪੀਆਰਟੀਸੀ ਬੱਸ ਅਤੇ ਮੋਟਰਸਾਈਕਲ ਦੀ ਆਪਸੀ ਟੱਕਰ ਹੋ ਗਈ। ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜੋ ਕਿ ਪਿੰਡ ਲੁਬਾਣਾ ਦੇ ਹੀ ਵਸਨੀਕ ਦੱਸੇ ਜਾ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਮੋਟਰਸਾਈਕਲ ਸਵਾਰ ਦੋ ਵਿਅਕਤੀ ਪਿੰਡ ਲੁਬਾਣਾ ਤੋਂ ਜਦੋਂ ਮੇਨ ਰੋਡ 'ਤੇ ਚੜ੍ਹਨ ਲੱਗੇ ਤਾਂ ਉਨ੍ਹਾਂ ਨੂੰ ਧੁੰਦ ਕਾਰਣ ਅੰਦਾਜ਼ਾ ਨਹੀਂ ਹੋਇਆ ਅਤੇ ਇਹ ਹਾਦਸਾ ਵਾਪਰ ਗਿਆ। ਮ੍ਰਿਤਕਾਂ ਦੀ ਪਛਾਣ ਸੇਵਾ ਰਾਮ ਸਿੰਘ ਅਤੇ ਸੁਰਜੀਤ ਸਿੰਘ (ਸੀਤ) ਵਜੋਂ ਹੋਈ ਹੈ। 

ਇਹ ਵੀ ਪੜ੍ਹੋ : ਪੰਜਾਬ ਅੰਦਰ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੇ ਸਾਵਧਾਨ, ਭਲਕੇ ਲਈ ਹੋ ਗਿਆ ਵੱਡਾ ਐਲਾਨ

PunjabKesari

ਰੇਤ ਨਾਲ ਭਰੇ ਹੋਏ ਟਿੱਪਰ ਨੇ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਸਾਹਮਣੇ ਤੋਂ ਆ ਰਹੀ ਪੀਆਰਟੀਸੀ ਬੱਸ ਨਾਲ ਉਸ ਦੀ ਟੱਕਰ ਹੋ ਗਈ। ਮੋਟਰਸਾਈਕਲ ਸਵਾਰ ਦੋਵੇਂ ਵਿਅਕਤੀਆਂ ਦੀ ਮੌਕੇ 'ਤੇ ਮੌਤ ਹੋ ਗਈ। ਮੰਜ਼ਰ ਇੰਨਾ ਭਿਆਨਕ ਸੀ ਕਿ ਟਿੱਪਰ ਦਾ ਡਰਾਈਵਰ ਐਕਸੀਡੈਂਟ ਕਾਰਨ ਵਿਚ ਹੀ ਫਸ ਗਿਆ। ਮ੍ਰਿਤਕਾਂ ਨੂੰ ਪੁਲਸ ਅਤੇ ਲੋਕਾਂ ਦੀ ਮਦਦ ਦੇ ਨਾਲ ਜੇਸੀਬੀ ਲਿਆ ਕੇ ਬਾਹਰ ਕੱਢਿਆ ਗਿਆ। ਬੱਸ ਵਿਚ ਕਰੀਬ 30 ਸਵਾਰੀਆਂ ਦੱਸੀਆਂ ਜਾ ਰਹੀਆਂ ਹਨ ਜਿਨ੍ਹਾਂ ਵਿੱਚੋਂ ਬੱਸ ਦੇ ਡਰਾਈਵਰ, ਕੰਡਕਟਰ ਅਤੇ ਕਰੀਬ 16 ਸਵਾਰੀਆਂ ਦੇ ਗੰਭੀਰ ਸੱਟਾਂ ਲੱਗੀਆਂ ਹਨ, 5 ਦੇ ਕਰੀਬ ਵਿਅਕਤੀਆਂ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ ਹੈ। ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਆਵਾਜਾਈ ਨੂੰ ਸੰਚਾਰੂ ਢੰਗ ਨਾਲ ਚਲਵਾਇਆ ਗਿਆ। 

ਇਹ ਵੀ ਪੜ੍ਹੋ : ਪੰਜਾਬ ਦੀਆਂ ਔਰਤਾਂ ਨੂੰ 1000 ਦੇਣ 'ਤੇ ਲੱਗ ਗਈਆਂ ਸ਼ਰਤਾਂ! ਇਨ੍ਹਾਂ ਬੀਬੀਆਂ ਨੂੰ ਨਹੀਂ ਮਿਲੇਗਾ ਲਾਭ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News