ਹੁਸ਼ਿਆਰਪੁਰ ''ਚ ਨੈਸ਼ਨਲ ਹਾਈਵੇਅ ''ਤੇ ਪਲਟੀ PRTC ਦੀ ਬੱਸ, ਜਾਨੀ ਨੁਕਸਾਨ ਤੋਂ ਰਿਹਾ ਬਚਾਅ
Monday, Aug 07, 2023 - 03:15 PM (IST)
ਹੁਸ਼ਿਆਰਪੁਰ (ਅਮਰੀਕ)-ਹੁਸ਼ਿਆਰਪੁਰ-ਚਿੰਤਪੁਰਨੀ ਨੈਸ਼ਨਲ ਹਾਈਵੇਅ 'ਤੇ ਪੀ. ਆਰ. ਟੀ. ਸੀ. ਦੀ ਬੱਸ ਪਲਟਣ ਕਾਰਨ ਸੜਕ ਹਾਦਸਾ ਵਾਪਰ ਗਿਆ। ਮਿਲੀ ਜਾਣਕਾਰੀ ਮੁਤਾਬਕ ਧਰਮਸ਼ਾਲਾ ਤੋਂ ਹੁਸ਼ਿਆਰਪੁਰ ਆ ਰਹੀ ਪੀ. ਆਰ. ਟੀ. ਸੀ. ਦੀ ਬੱਸ ਪਿੰਡ ਮੰਗੂਵਾਲ ਨੇੜੇ ਬਾਰਿਸ਼ ਕਾਰਨ ਡਰਾਈਵਰ ਦੇ ਸੰਤੁਲਨ ਤੋਂ ਬਾਹਰ ਹੋ ਗਈ। ਸੰਤਲੁਨ ਵਿਗੜਨ ਮਗਰੋਂ ਬੱਸ ਪਹਾੜੀ ਨਾਲ ਜਾ ਟਕਰਾਈ ਅਤੇ ਪਲਟ ਗਈ।
ਦੱਸਿਆ ਜਾ ਰਿਹਾ ਹੈ ਕਿ ਬੱਸ ਵਿਚ ਕਰੀਬ 20 ਸਵਾਰੀਆਂ ਸਵਾਰ ਸਨ। ਇਨ੍ਹਾਂ ਵਿਚੋਂ ਕੁਝ ਕੁ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਮੌਕੇ ਉਤੇ ਥਾਣਾ ਸਦਰ ਮੁਖੀ ਲਵਕੇਸ਼ ਕੁਮਾਰ ਭਾਰੀ ਫੋਰਸ ਸਮੇਤ ਪਹੁੰਚੇ ਅਤੇ ਜਖ਼ਮੀਆਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਗਿਆ।
ਇਹ ਵੀ ਪੜ੍ਹੋ- ਜਲੰਧਰ: ਗੁਰੂ ਨਾਨਕ ਮਿਸ਼ਨ ਚੌਂਕ 'ਚ ਭਿੜੇ ਭਿਖਾਰੀ, ਦਿਵਿਆਂਗ ਭਿਖਾਰੀ ਨੂੰ ਵੇਖ ਲੋਕਾਂ ਦੇ ਉੱਡੇ ਹੋਸ਼
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ