PRTC ਬੱਸ ਦੀ ਹੋਈ ਟੱਕਰ, 1 ਦੀ ਗਈ ਜਾਨ, ਦੌੜ ਗਿਆ ਡਰਾਇਵਰ
Monday, Nov 18, 2024 - 10:27 AM (IST)
ਲੁਧਿਆਣਾ (ਰਾਜ)- PRTC ਬੱਸ ਨੇ ਐਕਟਿਵਾ ਸਵਾਰ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਐਕਟਿਵਾ ਸਵਾਰ ਗੁਰਜੀਤ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਮਾਮਲੇ ’ਚ ਥਾਣਾ ਡੇਹਲੋਂ ਦੀ ਪੁਲਸ ਨੇ ਮ੍ਰਿਤਕ ਦੇ ਭਰਾ ਹਰਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਬੱਸ ਦੇ ਚਾਲਕ ਅਮਰੀਕ ਸਿੰਘ ਨੂੰ ਕਾਬੂ ਕਰ ਕੇ ਕੇਸ ਦਰਜ ਕਰ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਲੋਕਾਂ ਲਈ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ ਖ਼ਬਰ
ਪੁਲਸ ਸ਼ਿਕਾਇਤ ’ਚ ਹਰਵਿੰਦਰ ਸਿੰਘ ਨੇ ਦੱਸਿਆ ਕਿ ਗੁਰਜੀਤ ਸਿੰਘ ਉਸ ਦਾ ਭਰਾ ਹੈ, ਜੋ ਕਿ ਬੀਤੇ ਸ਼ਨੀਵਾਰ ਨੂੰ ਆਪਣੀ ਐਕਟਿਵਾ ’ਤੇ ਕਿਸੇ ਕੰਮ ਲਈ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਹ ਸੀਵਨ ਰੈਸਟਰੋ ਨੇੜੇ ਪੁੱਜਿਆ ਤਾਂ ਸਾਈਡ ਤੋਂ ਆ ਰਹੀ PRTC ਦੀ ਬੱਸ ਨੇ ਉਸ ਨੂੰ ਬੁਰੀ ਤਰ੍ਹਾਂ ਟੱਕਰ ਮਾਰ ਦਿੱਤੀ। ਉਹ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ।
ਇਹ ਖ਼ਬਰ ਵੀ ਪੜ੍ਹੋ - ਵਿਆਹ ਸਮਾਗਮਾਂ 'ਤੇ ਲੱਗੀ ਪਾਬੰਦੀ! ਅਕਤੂਬਰ ਤੋਂ ਦਸੰਬਰ ਤਕ ਰਹੇਗੀ ਰੋਕ
ਇਸ ’ਚ ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਉਨ੍ਹਾਂ ਨੇ ਗੁਰਜੀਤ ਸਿੰਘ ਨੂੰ ਹਸਪਤਾਲ ਪਹੁੰਚਾਇਆ, ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਸੂਚਨਾ ਤੋਂ ਬਾਅਦ ਮੌਕੇ ’ਤੇ ਪੁੱਜੀ ਥਾਣਾ ਡੇਹਲੋਂ ਦੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ। ਇਸ ਤੋਂ ਬਾਅਦ ਪੁਲਸ ਨੇ ਜਾਂਚ ਦੌਰਾਨ ਮੁਲਜ਼ਮ ਬੱਸ ਚਾਲਕ ਅਮਰੀਕ ਸਿੰਘ ਨੂੰ ਫੜ ਕੇ ਬੱਸ ਕਬਜ਼ੇ ’ਚ ਲੈ ਲਈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8