PRTC ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਖ਼ੁਸ਼ਖ਼ਬਰੀ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ
Friday, Nov 01, 2024 - 10:53 AM (IST)
ਪਟਿਆਲਾ : ਪੰਜਾਬ ਅੰਦਰ ਸਰਕਾਰੀ ਬੱਸਾਂ ਵਿਚ ਸਫਰ ਕਰਨ ਵਾਲਿਆਂ ਲਈ ਚੰਗੀ ਖ਼ਬਰ ਹੈ। ਆਉਣ ਵਾਲੇ ਸਮੇਂ ਵਿਚ ਪੰਜਾਬ ਵਿਚ ਸਰਕਾਰੀ ਬੱਸਾਂ ਵਿਚ ਸਫ਼ਰ ਕਰਨਾ ਹੋਰ ਆਸਾਨ ਅਤੇ ਸੁਰੱਖਿਅਤ ਹੋਣ ਵਾਲਾ ਹੈ। ਪੰਜਾਬ ਸਰਕਾਰ ਪੀ. ਆਰ. ਟੀ. ਸੀ. ਦੇ ਬੇੜੇ ਵਿਚ ਲਗਭਗ 577 ਨਵੀਆਂ ਬੱਸਾਂ ਸ਼ਾਮਲ ਕਰਨ ਦੀ ਤਿਆਰੀ ਕਰ ਰਹੀ ਹੈ। ਸੂਤਰਾਂ ਮੁਤਾਬਕ 400 ਤੋਂ ਵੱਧ ਬੱਸਾਂ ਲਈ ਟੈਂਡਰ ਜਾਰੀ ਕੀਤੇ ਜਾ ਚੁੱਕੇ ਹਨ। ਆਸ ਹੈ ਕਿ ਪੀ. ਆਰ. ਟੀ. ਸੀ. ਨੂੰ ਜਨਵਰੀ 2025 ਵਿਚ 200 ਬੱਸਾਂ ਮਿਲਣਗੀਆਂ, ਜਦਕਿ ਬਾਕੀ ਬੱਸਾਂ ਮਈ ਮਹੀਨੇ ਤੱਕ ਸੜਕ ’ਤੇ ਉਤਾਰੀਆਂ ਜਾਣਗੀਆਂ। ਇਸ ਤੋਂ ਇਲਾਵਾ ਸਰਕਾਰੀ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਰਣਨੀਤੀ ਬਣਾਈ ਜਾ ਰਹੀ ਹੈ। ਜਲਦੀ ਹੀ ਇਸ ਸਬੰਧੀ ਪ੍ਰਸਤਾਵ ਤਿਆਰ ਕਰਕੇ ਮੰਤਰੀ ਮੰਡਲ ਵਿਚ ਲਿਆਂਦਾ ਜਾਵੇਗਾ।
ਇਹ ਵੀ ਪੜ੍ਹੋ : ਸਿੱਖ ਭਾਈਚਾਰਾ ਕਦੋਂ ਮਨਾਏਗਾ ਬੰਦੀ ਛੋੜ ਦਿਵਸ, ਫਾਈਨਲ ਹੋ ਗਈ ਤਾਰੀਖ਼
ਸੂਤਰਾਂ ਮੁਤਾਬਕ ਪੰਜਾਬ ਸਰਕਾਰ ਇਸ ਸਮੇਂ ਸਰਕਾਰੀ ਬੱਸ ਸੇਵਾ ਨੂੰ ਮਜ਼ਬੂਤ ਕਰਨ ਵਿਚ ਲੱਗੀ ਹੋਈ ਹੈ। ਇਥੇ ਹੀ ਬਸ ਨਹੀਂ ਮੁਸਾਫਰਾਂ ਦੀ ਸਹੂਲਤ ਲਈ ਸਰਕਾਰੀ ਬੱਸਾਂ ਨੂੰ ਪ੍ਰਾਈਵੇਟ ਬੱਸਾਂ ਦੀ ਤਰਜ਼ 'ਤੇ ਸੁਧਾਰਿਆ ਜਾ ਰਿਹਾ ਹੈ। ਮੌਜੂਦਾ ਸਮੇਂ ਦੀ ਗੱਲ ਕਰੀਏ ਤਾਂ ਪੀ. ਆਰ. ਟੀ. ਸੀ. ਕੋਲ 704 ਦੇ ਕਰੀਬ ਬੱਸਾਂ ਹਨ, ਜੋ ਹੁਣ ਵਧ ਕੇ 1100 ਹੋ ਜਾਣਗੀਆਂ। ਇਸ ਦੇ ਨਾਲ ਹੀ ਲੋਕਾਂ ਨੂੰ ਰੋਜ਼ਾਨਾ 1.25 ਕਰੋੜ ਰੁਪਏ ਦੀ ਬੱਸ ਸੇਵਾ ਮੁਹੱਈਆ ਕਰਵਾਈ ਜਾਂਦੀ ਹੈ। ਪੀ. ਆਰ. ਟੀ . ਸੀ. ਨੇ ਸਾਲ 2021-22 ਦੇ ਮੁਕਾਬਲੇ ਸਾਲ 2023-24 ਵਿਚ 263.39 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਦਾ ਰਿਕਾਰਡ ਬਣਾਇਆ ਹੈ। 2022-23 ਦੀ ਆਮਦਨ ਵਧ ਕੇ 870.48 ਕਰੋੜ ਰੁਪਏ ਹੋ ਗਈ ਹੈ।
ਇਹ ਵੀ ਪੜ੍ਹੋ : ਦੀਵਾਲੀ ਤੋਂ ਪਹਿਲਾਂ ਪੰਜਾਬ 'ਚ ਵੱਡਾ ਹਾਦਸਾ, ਅਧਿਆਪਕਾ ਸਣੇ ਤਿੰਨ ਦੀ ਗਈ ਜਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e