PRTC ਬੱਸਾਂ ਤੋਂ ਨਹੀਂ ਹਟਣਗੀਆਂ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ, PEPSU ਨੇ ਵਾਪਸ ਲਏ ਹੁਕਮ
Tuesday, Jul 12, 2022 - 03:07 PM (IST)
ਚੰਡੀਗੜ੍ਹ : ਹੁਣ ਪੀ. ਆਰ. ਟੀ. ਸੀ. ਦੀਆਂ ਬੱਸਾਂ 'ਤੇ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਲਾਉਣ 'ਤੇ ਕੋਈ ਰੋਕ ਨਹੀਂ ਹੈ। ਪੈਪਸੂ ਟਰਾਂਸਪੋਰਟ ਵੱਲੋਂ ਇਸ ਸਬੰਧੀ ਜਾਰੀ ਕੀਤੇ ਗਏ ਹੁਕਮ ਵਾਪਸ ਲੈ ਲਏ ਗਏ ਹਨ। ਪੈਪਸੂ ਟਰਾਂਸਪੋਰਟ ਨੇ ਇਸ ਦੇ ਨਾਲ ਹੀ ਨਵੇਂ ਹੁਕਮ ਜਾਰੀ ਕੀਤੇ ਹਨ ਕਿ ਹੁਣ ਬੱਸਾਂ 'ਤੇ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਲਾਉਣ 'ਤੇ ਕੋਈ ਪਾਬੰਦੀ ਨਹੀਂ ਹੈ।
ਇਹ ਵੀ ਪੜ੍ਹੋ : ਨਾਬਾਲਗ ਧੀ ਨੂੰ ਢਿੱਡ ਦਰਦ ਦੀ ਦਵਾਈ ਦਿਵਾਉਣ ਗਏ ਪਰਿਵਾਰ ਦੇ ਉੱਡੇ ਹੋਸ਼, ਨਿਕਲੀ 4 ਮਹੀਨਿਆਂ ਦੀ ਗਰਭਵਤੀ
ਜੇਕਰ ਕੋਈ ਬੱਸ ਡਰਾਈਵਰ ਜਾਂ ਕੰਡਕਟਰ ਚਾਹੇ ਤਾਂ ਉਹ ਆਪਣੀ ਬੱਸ 'ਤੇ ਸਿੱਖ ਸ਼ਖ਼ਸੀਅਤਾਂ ਦੀ ਤਸਵੀਰ ਲਾ ਸਕਦਾ ਹੈ। ਦੱਸਣਯੋਗ ਹੈ ਕਿ ਪੰਜਾਬ ਪੁਲਸ ਦੇ ਏ. ਡੀ. ਜੀ. ਪੀ. ਵੱਲੋਂ ਟਰਾਂਸਪੋਰਟ ਵਿਭਾਗ ਨੂੰ ਇਕ ਪੱਤਰ ਜਾਰੀ ਕੀਤਾ ਗਿਆ ਸੀ, ਜਿਸ 'ਚ ਉਨ੍ਹਾਂ ਨੇ ਹੁਕਮ ਜਾਰੀ ਕੀਤੇ ਸਨ ਕਿ ਸਰਕਾਰੀ ਬੱਸਾਂ 'ਤੇ ਡਰਾਈਵਰਾਂ ਵੱਲੋਂ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਲਾਈਆਂ ਗਈਆਂ ਹਨ, ਉਨ੍ਹਾਂ ਨੂੰ ਤੁਰੰਤ ਹਟਾ ਦਿੱਤਾ ਜਾਵੇ।
ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : ਪੰਜਾਬ 'ਚ 300 ਯੂਨਿਟ 'ਮੁਫ਼ਤ ਬਿਜਲੀ' ਦੇਣ ਬਾਰੇ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ
ਇਸ ਮਗਰੋਂ ਇਸ ਮੁੱਦੇ ਨੂੰ ਲੈ ਕੇ ਸਿੱਖ ਜੱਥੇਬੰਦੀਆਂ ਵੱਲੋਂ ਪੀ. ਆਰ. ਟੀ. ਸੀ. ਦੇ ਦਫ਼ਤਰ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਸੀ, ਜਿਸ ਤੋਂ ਬਾਅਦ ਮੈਨਜਮੈਂਟ ਨੇ ਨਵੇਂ ਹੁਕਮ ਜਾਰੀ ਕੀਤੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ