PRTC ਦੀਆਂ ਬੱਸਾਂ ਨਹੀਂ ਚੱਲਣਗੀਆਂ! ਯੂਨੀਅਨ ਨੇ ਕੀਤਾ ਵੱਡਾ ਐਲਾਨ, ਵੱਡੀ ਮੁਸ਼ਕਲ 'ਚ ਸਵਾਰੀਆਂ
Thursday, Jul 16, 2026 - 10:19 AM (IST)
ਚੰਡੀਗੜ੍ਹ (ਅੰਕੁਰ) : ਪੀ. ਆਰ. ਟੀ. ਸੀ. ਦੇ ਚੰਡੀਗੜ੍ਹ ਡਿਪੂ ’ਚ ਹੜਤਾਲ ਕਾਰਨ ਯਾਤਰੀਆਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੜਤਾਲ ਕਾਰਨ ਕਰੀਬ 250 ਬੱਸਾਂ ਦੀ ਆਵਾਜਾਈ ਠੱਪ ਹੋ ਗਈ ਹੈ। ਚੰਡੀਗੜ੍ਹ ਡਿਪੂ ਦੇ ਇਕ ਕੰਡਕਟਰ 'ਤੇ ਅੱਡਾ ਫ਼ੀਸ ਸਹੀ ਢੰਗ ਨਾਲ ਜਮ੍ਹਾਂ ਨਾ ਕਰਵਾਉਣ ਦੇ ਦੋਸ਼ਾਂ ਤੋਂ ਬਾਅਦ ਵਿਭਾਗੀ ਅਧਿਕਾਰੀਆਂ ਨੇ ਪੱਖ ਸੁਣੇ ਬਿਨਾਂ ਹੀ ਉਸ ਨੂੰ ਡਿਊਟੀ ਤੋਂ ਹਟਾ ਦਿੱਤਾ।
ਪੀ. ਆਰ. ਟੀ. ਸੀ. ਚੰਡੀਗੜ੍ਹ ਡਿਪੂ ਯੂਨੀਅਨ ਦੇ ਆਗੂ ਰਣਜੀਤ ਬਾਵਾ ਅਤੇ ਹੋਰ ਨੁਮਾਇੰਦਿਆਂ ਨੇ ਸਬੰਧਿਤ ਅਧਿਕਾਰੀਆਂ ਨਾਲ ਗੱਲਬਾਤ ਕਰ ਕੇ ਕੰਡਕਟਰ ਨੂੰ ਮੁੜ ਡਿਊਟੀ 'ਤੇ ਬਹਾਲ ਕਰਨ ਦੀ ਮੰਗ ਕੀਤੀ ਪਰ ਸਹਿਮਤੀ ਨਹੀਂ ਬਣ ਸਕੀ। ਇਸ ਲਈ ਯੂਨੀਅਨ ਨੇ ਮੰਗਲਵਾਰ ਦੁਪਹਿਰ ਤੋਂ ਚੰਡੀਗੜ੍ਹ ਡਿਪੂ ਦੀਆਂ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ। ਬੁੱਧਵਾਰ ਨੂੰ ਵੀ ਯੂਨੀਅਨ ਅਤੇ ਪੀ. ਆਰ. ਟੀ. ਸੀ. ਅਧਿਕਾਰੀਆਂ ਵਿਚਾਲੇ ਕਈ ਦੌਰ ਦੀਆਂ ਗੱਲਬਾਤਾਂ ਹੋਈਆਂ ਪਰ ਮਾਮਲਾ ਸੁਲਝ ਨਹੀਂ ਸਕਿਆ।
ਇਹ ਵੀ ਪੜ੍ਹੋ : ਪੰਜਾਬ ਦੇ 14 ਪਿੰਡਾਂ ਦੀਆਂ ਜ਼ਮੀਨਾਂ ਦਾ ਰਿਕਾਰਡ ਗਾਇਬ! ਰੁਕ ਗਿਆ ਇਹ ਵੱਡਾ ਪ੍ਰਾਜੈਕਟ
ਅਧਿਕਾਰੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੰਡਕਟਰ ਦੇ ਮਾਮਲੇ ’ਚ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਫਿਲਹਾਲ ਬੱਸਾਂ ਦਾ ਚੱਕਾ ਜਾਮ ਹੋਣ ਕਾਰਨ ਸਫ਼ਰ ਕਰਨ ਵਾਲੇ ਹਜ਼ਾਰਾਂ ਲੋਕਾਂ ਨੂੰ ਪਰੇਸ਼ਾਨੀ ਝੱਲਣੀ ਪੈ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
