ਪੀ. ਆਰ. ਟੀ. ਸੀ. ਡਰਾਈਵਰ ਨੇ ਨਸ਼ੇ ਦੀ ਹਾਲਤ ''ਚ ਕੀਤਾ ਹੰਗਾਮਾ

Saturday, Mar 31, 2018 - 10:04 AM (IST)

ਪੀ. ਆਰ. ਟੀ. ਸੀ. ਡਰਾਈਵਰ ਨੇ ਨਸ਼ੇ ਦੀ ਹਾਲਤ ''ਚ ਕੀਤਾ ਹੰਗਾਮਾ

ਸਮਾਣਾ (ਦਰਦ)-ਵੀਰਵਾਰ ਦੇਰ ਰਾਤ ਸਿਵਲ ਹਸਪਤਾਲ ਵਿਚ ਸਟਾਫ ਨੂੰ ਉਸ ਸਮੇਂ ਹੱਥਾਂ-ਪੈਰਾਂ ਦੀ ਪੈ ਗਈ, ਜਦੋਂ ਇਕ ਡਰਾਈਵਰ ਨੇ ਸ਼ਰਾਬੀ ਹਾਲਤ ਵਿਚ ਗਾਇਨੀ ਵਾਰਡ ਵਿਚ ਦਾਖਲ ਹੋ ਕੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਸਟਾਫ ਨਰਸਾਂ ਵੱਲੋਂ ਸੂਚਨਾ ਦੇਣ 'ਤੇ ਪਹੁੰਚੀ ਥਾਣਾ ਸਿਟੀ ਪੁਲਸ ਨੇ ਉਸ ਨੂੰ ਹਿਰਾਸਤ ਵਿਚ ਲੈ ਲਿਆ।  ਜਾਣਕਾਰੀ ਦਿੰਦਿਆਂ ਏ. ਐੈੱਸ. ਆਈ. ਜਗਤਾਰ ਸਿੰਘ ਨੇ ਦੱਸਿਆ ਕਿ ਉਸ ਦੀ ਪਤਨੀ ਜਣੇਪਾ ਹੋਣ ਕਾਰਨ ਹਸਪਤਾਲ ਵਿਚ ਦਾਖਲ ਹੈ। ਦੋਵਾਂ ਦਾ ਆਪਸ ਵਿਚ ਕਿਸੇ ਗੱਲ ਤੋਂ ਤਕਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਉਹ ਰਾਤ ਨੂੰ 10 ਵਜੇ ਪੀ. ਆਰ. ਟੀ. ਸੀ. ਦੀ ਬੱਸ ਸਮੇਤ ਸਿਵਲ ਹਸਪਤਾਲ ਸ਼ਰਾਬੀ ਹਾਲਤ ਵਿਚ ਪਹੁੰਚਿਆ। ਬਿਨਾਂ ਕਿਸੇ ਮਨਜ਼ੂਰੀ ਤੋਂ ਗਾਇਨੀ ਵਾਰਡ ਵਿਚ ਦਾਖਲ ਹੋ ਕੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਉਸ ਦਾ ਡਾਕਟਰੀ ਮੁਆਇਨਾ ਕਰਵਾ ਕੇ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।   ਇਸ ਮਾਮਲੇ ਦੀ ਆਲੋਚਨਾ ਕਰਦਿਆਂ ਸੀ. ਪੀ. ਆਈ. ਐੈੱਮ. ਦੇ ਤਹਿਸੀਲ ਸਕੱਤਰ ਕਾਮਰੇਡ ਗੁਰਬਖ਼ਸ਼ ਸਿੰਘ ਧਨੇਠਾ ਨੇ ਕਿਹਾ ਕਿ ਹਸਪਤਾਲ ਕੰਪਲੈਕਸ ਅੰਦਰ ਸੈਂਕੜਿਆਂ ਦੀ ਗਿਣਤੀ ਵਿਚ ਰੋਜ਼ਾਨਾ ਮਰੀਜ਼ ਦਾਖਲ ਹੁੰਦੇ ਹਨ। ਉਨ੍ਹਾਂ ਦੇ ਇਲਾਜ ਲਈ ਡਾਕਟਰਾਂ ਦਾ ਪ੍ਰਬੰਧ ਸਰਕਾਰ ਵੱਲੋਂ ਕੀਤਾ ਗਿਆ ਹੈ ਪਰ ਮਰੀਜ਼ਾਂ ਤੇ ਡਾਕਟਰਾਂ ਦੀ ਹਿਫਾਜ਼ਤ ਲਈ ਕੋਈ ਵੀ ਸਕਿਓਰਿਟੀ ਦਾ ਪ੍ਰਬੰਧ ਨਹੀਂ। ਉਨ੍ਹਾਂ ਮੰਗ ਕੀਤੀ ਕਿ ਹਸਪਤਾਲ ਵਿਚ 24 ਘੰਟੇ ਪੁਲਸ ਦੇ ਮੁਲਾਜ਼ਮ ਤਾਇਨਾਤ ਕੀਤੇ ਜਾਣ ਤਾਂ ਕਿ ਸ਼ਰਾਰਤੀ ਅਨਸਰ ਕੋਈ ਗਲਤ ਹਰਕਤ ਨਾ ਕਰੇ।  


Related News