ਪੰਜਾਬ 'ਚ ਇਸ ਦਿਨ ਮੁੜ ਭੁੱਖ ਹੜਤਾਲ ‘ਤੇ ਬੈਠਣਗੇ PRTC ਮੁਲਾਜ਼ਮ, ਸਰਕਾਰ ਨੂੰ ਦਿੱਤੀ ਵੱਡੀ ਚਿਤਾਵਨੀ
Friday, Mar 06, 2026 - 06:20 PM (IST)
ਫਰੀਦਕੋਟ (ਜਗਤਾਰ)- ਪੀਆਰਟੀਸੀ ਦੇ ਕੱਚੇ ਮੁਲਾਜ਼ਮ ਇਕ ਵਾਰ ਫਿਰ ਆਪਣੇ ਸਾਥੀਆਂ ਦੀ ਰਿਹਾਈ ਲਈ ਸੰਘਰਸ਼ ਕਰਨ ਲਈ ਮਜ਼ਬੂਰ ਹੋ ਗਏ ਹਨ। ਅੱਜ ਪੰਜਾਬ ਭਰ ਦੇ ਡਿੱਪੂਆਂ ਵਿੱਚ ਮੁਲਾਜ਼ਮਾਂ ਵੱਲੋਂ ਦੋ ਘੰਟਿਆਂ ਲਈ ਗੇਟ ਰੈਲੀਆਂ ਕਰਕੇ ਕੰਮ ਠੱਪ ਰੱਖਿਆ ਗਿਆ ਅਤੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ ਗਿਆ। ਨਾਲ ਹੀ ਮੁਲਾਜ਼ਮਾਂ ਨੇ ਐਲਾਨ ਕੀਤਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ 9 ਮਾਰਚ ਤੋਂ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਭੁੱਖ ਹੜਤਾਲ ‘ਤੇ ਬੈਠਣਗੇ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਡਾਕਾ, ਦਿਨ-ਦਿਹਾੜੇ ਲੁੱਟ ਲਏ 7,00,00,000 ਕਰੋੜ ਰੁਪਏ
ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਕਰੀਬ ਤਿੰਨ ਮਹੀਨੇ ਪਹਿਲਾਂ ਕਿਲੋਮੀਟਰ ਸਕੀਮ ਤਹਿਤ ਚਲਾਈਆਂ ਜਾ ਰਹੀਆਂ ਬੱਸਾਂ ਦਾ ਵਿਰੋਧ ਕਰਨ ਦੌਰਾਨ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦੇ ਆਗੂਆਂ ਨੂੰ ਪੁਲਸ ਵੱਲੋਂ ਘਰਾਂ ਤੋਂ ਹੀ ਡਿਟੇਨ ਕਰ ਲਿਆ ਗਿਆ ਸੀ। ਇਸ ਕਾਰਵਾਈ ਤੋਂ ਬਾਅਦ ਮੁਲਾਜ਼ਮਾਂ ਵਿੱਚ ਕਾਫੀ ਰੋਸ ਪੈਦਾ ਹੋ ਗਿਆ ਸੀ। ਉਸ ਸਮੇਂ ਸਰਕਾਰ ਵੱਲੋਂ ਭਰੋਸਾ ਦਿੱਤਾ ਗਿਆ ਸੀ ਕਿ ਗ੍ਰਿਫਤਾਰ ਕੀਤੇ ਆਗੂਆਂ ਨੂੰ ਜਲਦ ਰਿਹਾਅ ਕੀਤਾ ਜਾਵੇਗਾ ਅਤੇ ਉਨ੍ਹਾਂ ਖ਼ਿਲਾਫ਼ ਦਰਜ ਮਾਮਲੇ ਵੀ ਰੱਦ ਕੀਤੇ ਜਾਣਗੇ।
ਇਹ ਵੀ ਪੜ੍ਹੋ- ਪੰਜਾਬ : ਦਰਜਨਾਂ ਪਿੰਡਾਂ 'ਤੇ ਮੰਡਰਾ ਰਿਹਾ ਖ਼ਤਰਾ, ਕਿਸੇ ਵੇਲੇ ਵੀ ਵਾਪਰ ਸਕਦੈ ਭਾਣਾ
ਮੁਲਾਜ਼ਮ ਆਗੂਆਂ ਨੇ ਕਿਹਾ ਕਿ ਤਿੰਨ ਮਹੀਨੇ ਬੀਤ ਜਾਣ ਦੇ ਬਾਵਜੂਦ ਨਾ ਤਾਂ ਉਨ੍ਹਾਂ ਦੇ ਆਗੂਆਂ ਨੂੰ ਰਿਹਾਅ ਕੀਤਾ ਗਿਆ ਹੈ ਅਤੇ ਨਾ ਹੀ ਡਿਊਟੀ ਤੋਂ ਫਾਰਗ ਕੀਤੇ ਮੁਲਾਜ਼ਮਾਂ ਨੂੰ ਮੁੜ ਨੌਕਰੀ ‘ਤੇ ਰੱਖਿਆ ਗਿਆ ਹੈ। ਇਸ ਕਰਕੇ ਮੁਲਾਜ਼ਮਾਂ ਨੂੰ ਮੁੜ ਸੰਘਰਸ਼ ਦਾ ਰਾਹ ਅਪਣਾਉਣਾ ਪੈ ਰਿਹਾ ਹੈ।
ਇਹ ਵੀ ਪੜ੍ਹੋ- ਵਿਧਾਨ ਸਭਾ ਘਿਰਾਓ ਦੌਰਾਨ ਰਾਜਾ ਵੜਿੰਗ ਦਾ ਬਿਆਨ, 'ਗ੍ਰਿਫਤਾਰੀਆਂ ਇੰਨੀਆਂ ਹੋਣ ਕਿ ਥਾਣੇ ਭਰ ਜਾਣ'
ਉਨ੍ਹਾਂ ਕਿਹਾ ਕਿ ਸਰਕਾਰ ਦਾ ਰਵੱਈਆ ਮੁਲਾਜ਼ਮਾਂ ਪ੍ਰਤੀ ਅੜੀਅਲ ਰਿਹਾ ਹੈ। ਕਈ ਮੀਟਿੰਗਾਂ ਵਿੱਚ ਭਰੋਸੇ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ। ਮੁਲਾਜ਼ਮ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਜਲਦੀ ਨਾ ਮੰਨੀਆਂ ਗਈਆਂ ਤਾਂ 9 ਮਾਰਚ ਤੋਂ ਪੀਆਰਟੀਸੀ ਮੁਲਾਜ਼ਮ ਆਗੂ ਭੁੱਖ ਹੜਤਾਲ ‘ਤੇ ਬੈਠਣਗੇ, ਤਾਂ ਜੋ ਸਰਕਾਰ ਤੱਕ ਉਨ੍ਹਾਂ ਦੀ ਆਵਾਜ਼ ਪਹੁੰਚ ਸਕੇ।
ਇਹ ਵੀ ਪੜ੍ਹੋ- ਕਹਿਰ ਓ ਰੱਬਾ: ਕੈਨੇਡਾ 'ਚ ਦੋ ਭਰਾਵਾਂ ਦੀ ਮੌਤ, ਪਰਿਵਾਰ 'ਚ ਪਸਰਿਆ ਸੋਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
