ਪੀ.ਆਰ.ਟੀ.ਸੀ. ਇੰਸਪੈਕਟਰ ਨੇ ਮੰਗੀ 2 ਲੱਖ ਰੁਪਏ ਦੀ ਰਿਸ਼ਵਤ, ਵਿਜੀਲੈਂਸ ਨੇ ਕੀਤਾ ਕਾਬੂ

Monday, Jul 31, 2023 - 10:52 PM (IST)

ਪੀ.ਆਰ.ਟੀ.ਸੀ. ਇੰਸਪੈਕਟਰ ਨੇ ਮੰਗੀ 2 ਲੱਖ ਰੁਪਏ ਦੀ ਰਿਸ਼ਵਤ, ਵਿਜੀਲੈਂਸ ਨੇ ਕੀਤਾ ਕਾਬੂ

ਬਠਿੰਡਾ (ਵਿਜੈ ਵਰਮਾ): ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਆਰ.ਟੀ.ਸੀ. ਡੀਪੂ ਬਠਿੰਡਾ ਵਿਖੇ ਤਾਇਨਾਤ ਇੰਸਪੈਕਟਰ ਦਵਿੰਦਰ ਸਿੰਘ ਨੂੰ 2 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਪੀ.ਆਰ.ਟੀ.ਸੀ. ਦੇ ਇੰਸਪੈਕਟਰ ਨੂੰ ਹਰਦੇਵ ਸਿੰਘ ਵਾਸੀ ਪਿੰਡ ਰੱਲਾ, ਜ਼ਿਲ੍ਹਾ ਮਾਨਸਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਬੱਚੇ ਕੋਲੋਂ ਪਿਓ ਦੇ ਗੋਲ਼ੀ ਲੱਗਣ ਦੇ ਮਾਮਲੇ 'ਚ ਆਇਆ ਨਵਾਂ ਮੋੜ, ਪੁਲਸ ਨੇ ਬਿਆਨ ਕੀਤਾ ਘਟਨਾ ਦਾ ਸੱਚ (ਵੀਡੀਓ)

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਹਰਦੇਵ ਸਿੰਘ ਨੇ ਭ੍ਰਿਸ਼ਟਾਚਾਰ ਰੋਕੂ ਐਕਸ਼ਨ ਲਾਈਨ 'ਤੇ ਸ਼ਿਕਾਇਤ ਦਰਜ ਕੀਤੀ ਸੀ ਕਿ ਉਹ ਪੀ.ਆਰ.ਟੀ.ਸੀ. ਡਿੱਪੂ, ਬਠਿੰਡਾ ਵਿਖੇ ਡਰਾਈਵਰ ਵਜੋਂ ਤਾਇਨਾਤ ਸੀ ਅਤੇ ਉਸ ਨੂੰ ਪੰਜ ਲੀਟਰ ਡੀਜ਼ਲ ਚੋਰੀ ਦੇ ਮਾਮਲੇ ਵਿਚ ਦੋਸ਼ੀ ਪਾਏ ਜਾਣ 'ਤੇ 16 ਮਾਰਚ, 2023 ਨੂੰ ਸੇਵਾਵਾਂ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਮੁਲਜ਼ਮ ਇੰਸਪੈਕਟਰ ਨੇ ਉਸਨੂੰ ਬਹਾਲ ਕਰਵਾਉਣ ਬਦਲੇ 2 ਲੱਖ ਰੁਪਏ ਰਿਸ਼ਵਤ ਮੰਗੀ ਸੀ। ਉਸ ਨੇ ਇੰਸਪੈਕਟਰ ਵੱਲੋਂ ਰਿਸ਼ਵਤ ਮੰਗਣ ਦੀ ਆਡੀਓ ਰਿਕਾਰਡਿੰਗ ਵੀ ਪੇਸ਼ ਕੀਤੀ ਹੈ। 

ਇਹ ਖ਼ਬਰ ਵੀ ਪੜ੍ਹੋ - ਪਤਨੀ ਦਾ ਵਹਿਸ਼ੀਪੁਣਾ: ਕੁਹਾੜੀ ਨਾਲ ਪਤੀ ਦੇ ਟੋਟੇ ਕਰ ਨਹਿਰ 'ਚ ਸੁੱਟੇ, ਫੜੇ ਜਾਣ 'ਤੇ ਦੱਸੀ ਇਹ ਵਜ੍ਹਾ

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਇੰਸਪੈਕਟਰ ਦਵਿੰਦਰ ਸਿੰਘ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਬਠਿੰਡਾ ਵਿਖੇ ਐਫ.ਆਈ.ਆਰ ਨੰਬਰ 14 ਮਿਤੀ 31-07-2023 ਦਰਜ ਕੀਤੀ ਗਈ ਹੈ। ਸਬੰਧਤ ਮਾਮਲੇ 'ਚ ਹੋਰ ਮੁਲਾਜ਼ਮਾਂ ਦੀ ਭੂਮਿਕਾ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News