PRTC ਦੀਆਂ ਬੱਸਾਂ ’ਤੋਂ ਭਿੰਡਰਾਂਵਾਲਾ ਦੇ ਪੋਸਟਰ ਹਟਾਉਣ ਦੇ ਹੁਕਮ ’ਤੇ ਮਚਿਆ ਹੰਗਾਮਾ

Sunday, Jul 03, 2022 - 06:22 PM (IST)

PRTC ਦੀਆਂ ਬੱਸਾਂ ’ਤੋਂ ਭਿੰਡਰਾਂਵਾਲਾ ਦੇ ਪੋਸਟਰ ਹਟਾਉਣ ਦੇ ਹੁਕਮ ’ਤੇ ਮਚਿਆ ਹੰਗਾਮਾ

ਲੁਧਿਆਣਾ(ਪੰਕਜ) : ਪੰਜਾਬ ਪੁਲਸ ਵੱਲੋਂ ਪੀ. ਆਰ. ਟੀ. ਸੀ. ਦੀਆਂ ਬੱਸਾਂ ਵਿਚ ਲੱਗੇ ਜਰਨੈਲ ਸਿੰਘ ਭਿੰਡਰਾਂਵਾਲਾ ਦੇ ਪੋਸਟਰਾਂ ਸਮੇਤ ਬੱਸਾਂ ਦੇ ਪਿੱਛੇ ਲਿਖੇ ਇਤਰਾਜ਼ਯੋਗ ਸਲੋਗਨ ਨੂੰ ਤੁਰੰਤ ਹਟਾਉਣ ਲਈ ਸਾਰੇ ਜ਼ਿਲ੍ਹਿਆਂ ਦੇ ਪੁਲਸ ਕਮਿਸ਼ਨਰਜ਼ ਅਤੇ ਐੱਸ. ਐੱਸ. ਪੀਜ਼ ਨੂੰ ਹੁਕਮ ਦਿੱਤੇ ਹਨ। ਸਰਕਾਰ ਦੇ ਇਨ੍ਹਾਂ ਹੁਕਮਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਵਿਰੋਧ ਸ਼ੁਰੂ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਵੱਡਾ ਖੁਲਾਸਾ, ਸਾਬਕਾ ਅਕਾਲੀ ਮੰਤਰੀ ਦੇ ਭਤੀਜੇ ਦਾ ਨਾਂ ਆਇਆ ਸਾਹਮਣੇ

ਦੱਸ ਦੇਈਏ ਕਿ ਪੰਜਾਬ ਪੁਲਸ ਦੇ ਏ. ਡੀ. ਜੀ. ਪੀ. ਲਾਅ ਐਂਡ ਆਰਡਰ ਵੱਲੋਂ ਇਕ ਹੁਕਮ ਜਾਰੀ ਕਰਕੇ ਸਾਰੇ ਜ਼ਿਲ੍ਹਾ ਪੁਲਸ ਮੁਖੀਆਂ ਨੂੰ ਪੀ. ਆਰ. ਟੀ. ਸੀ. ਦੀਆਂ ਬੱਸਾਂ ’ਤੇ ਲੱਗੇ ਭਿੰਡਰਾਂਵਾਲੇ ਦੇ ਪੋਸਟਰਾਂ ਸਮੇਤ ਬੱਸਾਂ ਦੇ ਪਿੱਛੇ ਲਿਖੇ ਇਤਰਾਜ਼ਯੋਗ ਸਲੋਗਨਾਂ ਨੂੰ ਤੁਰੰਤ ਹਟਾਉਣ ਦੇ ਹੁਕਮ ਦਿੱਤੇ ਹਨ। ਇਸ ਪੱਤਰ ਵਿਚ ਹਿੰਦੂ ਜਥੇਬੰਦੀਆਂ ਵੱਲੋਂ ਅਜਿਹੇ ਪੋਸਟਰਾਂ ਅਤੇ ਸਲੋਗਨਾਂ ਦਾ ਵਿਰੋਧ ਕਰਨ ਦਾ ਵੀ ਜ਼ਿਕਰ ਕੀਤਾ ਗਿਆ ਹੈ, ਜਿਸ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਖ਼ਤ ਵਿਰੋਧ ਸ਼ੁਰੂ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ - ਆਈ. ਜੀ. ਦਾ ਵੱਡਾ ਬਿਆਨ, ਪੰਜਾਬ ’ਚ ਨਸ਼ਿਆਂ ਦੀ ਸਮਗਲਿੰਗ ਲਈ ਜੰਮੂ ਬਣਿਆ ਨਵਾਂ ਅੱਡਾ

ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਸਮੇਤ ਹੋਰਨਾਂ ਨੇ ਇਸ ਦਾ ਸਖ਼ਤ ਵਿਰੋਧ ਦਰਜ ਕਰਦੇ ਹੋਏ ਕਿਹਾ ਕਿ ਸਰਕਾਰ ਕਿਸ ਨਿਯਮ ਤਹਿਤ ਅਜਿਹਾ ਕਰ ਰਹੀ ਹੈ। ਇਸ ਦੇ ਖ਼ਿਲਾਫ਼ ਹੁਕਮ ਜਾਰੀ ਕਰਕੇ ਸਰਕਾਰ ਜਾਣਬੁੱਝ ਕੇ ਮਾਹੌਲ ਖਰਾਬ ਕਰਨਾ ਚਾਹੁੰਦੀ ਹੈ। ਸਰਕਾਰ ਅੱਗ ਨਾਲ ਖੇਡਣ ਦਾ ਕੰਮ ਕਰ ਰਹੀ ਹੈ, ਜਿਸ ਦਾ ਉਨ੍ਹਾਂ ਵੱਲੋਂ ਵਿਰੋਧ ਕੀਤਾ ਜਾਂਦਾ ਰਹੇਗਾ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

Gurminder Singh

Content Editor

Related News