ਪੰਜਾਬ ਬੋਰਡ ਦੀ 10ਵੀਂ ਦੀ ਪ੍ਰੀਖਿਆ ਅੱਜ ਤੋਂ ਸ਼ੁਰੂ
Tuesday, Mar 17, 2020 - 09:40 AM (IST)
ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 17 ਮਾਰਚ ਮਤਲਬ ਕਿ ਅੱਜ ਤੋਂ ਸ਼ੁਰੂ ਹੋਣ ਵਾਲੀ 10ਵੀਂ ਦੀ ਪ੍ਰੀਖਿਆ ਲਈ ਕਮਰ ਕੱਸ ਲਈ ਗਈ ਹੈ। ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਸਵੇਰ ਦੇ ਸੈਸ਼ਨ 'ਚ ਕਰਵਾਈ ਜਾਣ ਵਾਲੀ ਪ੍ਰੀਖਿਆ ਚ 3,48,918 ਦੇ ਕਰੀਬ ਵਿਦਿਆਰਥੀ 2,598 ਪ੍ਰੀਖਿਆ ਕੇਂਦਰ 'ਚ ਪ੍ਰੀਖਿਆ ਦੇਣਗੇ। ਬੋਰਡ ਨੇ ਨਿਰਦੇਸ਼ ਜਾਰੀ ਕੀਤੇ ਹਨ ਕਿ ਜੇਕਰ 10ਵੀਂ ਅਤੇ 12ਵੀਂ ਦੀ ਪ੍ਰੀਖਿਆ ਦੌਰਾਨ ਪੇਪਰਾਂ ਦੀ ਚੈਕਿੰਗ 'ਚ ਗੜਬੜੀ ਹੋਈ ਤਾਂ ਚੈਕਿੰਗ ਸਟਾਫ 'ਤੇ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਬੋਰਡ ਵਲੋਂ ਸਲਾਨਾ ਪ੍ਰੀਖਿਆਵਾਂ ਨਕਲ ਰਹਿਤ ਕਰਵਾਉਣ ਲਈ ਸਖਤ ਪ੍ਰਬੰਧ
ਇਸ ਲਈ ਬੋਰਡ ਨੇ ਪੇਪਰਾਂ ਦੀ ਚੈਕਿੰਗ ਸਹੀ ਤਰੀਕੇ ਨਾਲ ਕਰਨ ਸਬੰਧੀ ਸਟਾਫ ਨੂੰ ਹਦਾਇਤਾਂ ਦਿੱਤੀਆਂ ਹਨ। ਪੰਜਾਬ ਬੋਰਡ ਵਲੋਂ ਸਲਾਨਾ ਪ੍ਰੀਖਿਆਵਾਂ ਨਕਲ ਰਹਿਤ ਕਰਾਉਣ ਲਈ ਸਖਤ ਪ੍ਰਬੰਧ ਕੀਤੇ ਗਏ ਹਨ, ਜਿਨ੍ਹਾਂ ਅਧੀਨ ਹਰ ਜ਼ਿਲੇ ਦੇ ਜ਼ਿਲਾ ਸਿੱਖਿਆ ਅਫਸਰਾਂ ਨੂੰ ਜ਼ਿਲੇ ਭਰ 'ਚ ਪ੍ਰੀਖਿਆਵਾਂ ਲਈ ਓਵਰ ਆਲ ਇੰਚਾਰਜ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ : ਬੋਰਡ ਦੀਆਂ ਪ੍ਰੀਖਿਆਵਾਂ ਤੋਂ ਪਹਿਲਾਂ ਜਾਰੀ ਹੋਇਆ ਨਵਾਂ ਹੁਕਮ
ਇਹ ਅਧਿਕਾਰੀ ਪ੍ਰਸ਼ਨ ਪੱਤਰਾਂ ਦੀ ਸੁਰੱਖਿਆ, ਪ੍ਰੀਖਿਆ ਕੇਂਦਰਾਂ ਦੀਆਂ ਸਹੂਲਤਾਂ ਲਈ ਪੂਰੀ ਤਰ੍ਹਾਂ ਜ਼ਿੰਮੇਵਾਰ ਹੋਣਗੇ ਅਤੇ ਹੈੱਡ ਕੁਆਰਟਰ ਦੀਆਂ ਹਦਾਇਤਾਂ ਮੁਤਾਬਕ ਉੱਡਣ ਦਸਤਿਆਂ ਦੇ ਪ੍ਰਬੰਧ ਦੀ ਜ਼ਿੰਮੇਵਾਰੀ ਵੀ ਸੰਭਾਲਣਗੇ।
ਇਹ ਵੀ ਪੜ੍ਹੋ : ਜਦੋਂ ਸਰਕਾਰੀ ਸਕੂਲ 'ਚ ਬੱਚਿਆਂ ਨੇ 'ਮੋਮਬੱਤੀ ਦੀ ਲੋਅ' ਹੇਠ ਦਿੱਤਾ ਪੇਪਰ...