PSEB ਦੀ 10ਵੀਂ ਜਮਾਤ ਦੀ ਪ੍ਰੀਖਿਆ ਦੌਰਾਨ ਗਣਿਤ ਦਾ ਪੇਪਰ ਰੱਦ, ਜਾਣੋ ਕੀ ਰਿਹਾ ਕਾਰਨ

05/17/2022 11:18:37 AM

ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 10ਵੀਂ ਜਮਾਤ ਦੀਆਂ ਚੱਲ ਰਹੀਆਂ ਪ੍ਰੀਖਿਆਵਾਂ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਇਯਾਲੀ ਖੁਰਦ ਜ਼ਿਲ੍ਹਾ ਲੁਧਿਆਣਾ ਵਿਖੇ ਹੋਈ ਗਣਿਤ ਵਿਸ਼ੇ ਦੀ ਪ੍ਰੀਖਿਆ ਰੱਦ ਕਰ ਦਿੱਤੀ ਗਈ। ਇਸ ਸਬੰਧੀ  ਇੱਥੇ ਸਿੱਖਿਆ ਬੋਰਡ ਵੱਲੋਂ ਜਾਰੀ ਇਕ ਪ੍ਰੈੱਸ ਬਿਆਨ ਰਾਹੀਂ ਕਿਹਾ ਗਿਆ ਹੈ ਕਿ ਸੋਸ਼ਲ ਮੀਡੀਆ 'ਤੇ ਇਸ ਪ੍ਰੀਖਿਆ ਕੇਂਦਰ ਸਬੰਧੀ ਕੁੱਝ ਵੀਡੀਓਜ਼ ਅਤੇ ਤਸਵੀਰਾਂ ਵਾਇਰਲ ਹੋਈਆਂ ਸਨ।

ਇਹ ਵੀ ਪੜ੍ਹੋ : ਪਿਤਾ ਦੀਆਂ ਅਸਥੀਆਂ ਜਲ ਪ੍ਰਵਾਹ ਕਰਕੇ ਪਰਤੇ ਨੌਜਵਾਨ ਦੀ ਮੌਤ, ਸਰੀਰ ਦੇ ਹੋਏ ਦੋ ਟੋਟੇ

ਇਨ੍ਹਾਂ ਵੀਡੀਓਜ਼ ਵਿਚ ਦਿਖਾਇਆ ਗਿਆ ਸੀ ਕਿ ਕੁੱਝ ਅਧਿਆਪਕਾਂ ਨੇ ਪ੍ਰੀਖਿਆ ਕੇਂਦਰ ਅੰਦਰ ਜ਼ਬਰਦਸਤੀ ਸ਼ੋਰ-ਸ਼ਰਾਬਾ ਕਰਕੇ ਪ੍ਰੀਖਿਆ ਵਿੱਚ ਵਿਘਨ ਪਾਇਆ ਸੀ। ਇਸ ਦੇ ਚੱਲਦਿਆਂ ਇਸ ਪ੍ਰੀਖਿਆ ਕੇਂਦਰ 'ਚ ਬੈਠੇ 252 ਪ੍ਰੀਖਿਆਰਥੀਆਂ ਦੀ ਪ੍ਰੀਖਿਆ ਰੱਦ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਸਮਰਾਲਾ ਤੋਂ ਵੱਡੀ ਖ਼ਬਰ, ਨਿਹੰਗ ਸਿੰਘਾਂ ਨੇ ਕੁੱਟ-ਕੁੱਟ ਮੌਤ ਦੇ ਘਾਟ ਉਤਾਰਿਆ 22 ਸਾਲਾਂ ਦਾ ਮੁੰਡਾ (ਤਸਵੀਰਾਂ)

ਇਸ ਸਬੰਧ ਵਿਚ ਸਬੰਧਿਤ ਪ੍ਰੀਖਿਆ ਕੇਂਦਰ ਦੇ ਪ੍ਰੀਖਿਆ ਕੰਟਰੋਲਰ ਅਤੇ ਤਿੰਨ ਅਧਿਆਪਕਾਂ ਦੇ ਖ਼ਿਲਾਫ਼ ਜਾਂਚ-ਪੜਤਾਲ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਪਾਏ ਜਾਣ 'ਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਪ੍ਰੀਖਿਆ ਦੁਬਾਰਾ ਕਰਵਾਉਣ ਲਈ ਬੋਰਡ ਵੱਲੋਂ ਵੱਖਰੇ ਤੌਰ 'ਤੇ ਸੂਚਿਤ ਕੀਤਾ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News