'ਪੰਜਾਬ ਬੋਰਡ' ਵਲੋਂ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਅੱਜ

05/08/2019 8:35:17 AM

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬੁੱਧਵਾਰ ਨੂੰ ਸਵੇਰੇ 11 ਵਜੇ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ। ਪੰਜਾਬ ਬੋਰਡ ਇਹ ਨਤੀਜੇ ਆਪਣੀ ਅਧਿਕਾਰਕ ਵੈੱਬਸਾਈਟ 'ਤੇ ਜਾਰੀ ਕਰੇਗਾ। ਦੱਸ ਦੇਈਏ ਕਿ ਪੰਜਾਬ ਬੋਰਡ ਨੇ 15 ਮਾਰਚ ਤੋਂ 2 ਅਪ੍ਰੈਲ, 2019 ਤੱਕ 10ਵੀਂ ਦੀਆਂ ਪ੍ਰੀਖਿਆਵਾਂ ਆਯੋਜਿਤ ਕੀਤੀਆਂ ਸਨ। ਹਰ ਸਾਲ ਕਰੀਬ 5 ਲੱਖ ਵਿਦਿਆਰਥੀ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ 10ਵੀਂ ਦੀ ਪ੍ਰੀਖਿਆ ਦਿੰਦੇ ਹਨ। ਪਿਛਲੇ ਸਾਲ 10ਵੀਂ 'ਚ ਕੁੱਲ 59.47 ਫੀਸਦੀ ਵਿਦਿਆਰਥੀ ਪਾਸ ਹੋਏ ਸਨ। ਉੱਥੇ ਹੀ ਸਾਲ 2017 'ਚ ਪੰਜਾਬ ਬੋਰਡ ਦੀ 10ਵੀਂ ਦੀ ਪ੍ਰੀਖਿਆ ਦੌਰਾਨ 57.50 ਫੀਸਦੀ ਵਿਦਿਆਰਥੀ ਹੀ ਪਾਸ ਹੋ ਸਕੇ ਸਨ।


Babita

Content Editor

Related News