PSEB 12ਵੀਂ ਬੋਰਡ ਦੀ ਪ੍ਰੀਖਿਆ ਨੂੰ ਲੈ ਕੇ ਵੱਡੀ ਖ਼ਬਰ, ਕਿਸੇ ਵੀ ਸਮੇਂ ਹੋ ਸਕਦੀ ਹੈ ਰੱਦ

Wednesday, Jun 02, 2021 - 09:38 AM (IST)

ਲੁਧਿਆਣਾ (ਵਿੱਕੀ) : ਸੀ. ਬੀ. ਐੱਸ. ਈ. ਅਤੇ ਸੀ. ਆਈ. ਐੱਸ. ਈ. ਦੇ ਬਾਅਦ ਹੁਣ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵੀ ਰੱਦ ਹੋਣ ਦੀ ਸੰਭਾਵਨਾ ਪ੍ਰਬਲ ਹੋਣ ਲੱਗੀ ਹੈ। ਸਿੱਖਿਆ ਮੰਤਰੀ ਵੱਲੋਂ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਨੂੰ ਸਹੀ ਠਹਿਰਾਇਆ ਗਿਆ ਹੈ।

ਇਹ ਵੀ ਪੜ੍ਹੋ : ਨਵੀਂ ਆਫ਼ਤ : ਲੁਧਿਆਣਾ 'ਚ ਬਲੈਕ ਮਗਰੋਂ ਆਈ ਹੁਣ Aspergillosis ਫੰਗਸ, ਜਾਣੋ ਕੀ ਨੇ ਲੱਛਣ

ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਜਾਂ ਬੋਰਡ ਅਧਿਕਾਰੀਆਂ ਵੱਲੋਂ ਕਿਸੇ ਵੀ ਸਮੇਂ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕੀਤੇ ਜਾਣ ਦੇ ਸਬੰਧ ਵਿਚ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਪਿੰਡ ਮੰਡਿਆਣੀ 'ਚ ਵਰ੍ਹਿਆ ਆਸਮਾਨੀ ਕਹਿਰ, ਪੱਕੀਆਂ ਕੰਧਾਂ 'ਚ ਪਈਆਂ ਤਰੇੜਾਂ (ਤਸਵੀਰਾਂ)

ਦੱਸ ਦੇਈਏ ਕਿ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਇਕ ਹਾਈ ਲੈਵਲ ਮੀਟਿੰਗ ਕੀਤੀ ਗਈ ਸੀ, ਜਿਸ 'ਚ ਉਨ੍ਹਾਂ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਪਹਿਲ ਦਿੰਦੇ ਹੋਏ ਇਹ ਸੀ. ਬੀ. ਐਸ. ਈ. ਬੋਰਡ ਦੀ 12ਵੀਂ ਜਮਾਤ ਦੀ ਪ੍ਰੀਖਿਆ ਰੱਦ ਕਰਨ ਦਾ ਫ਼ੈਸਲਾ ਲਿਆ ਗਿਆ ਸੀ। ਉਨ੍ਹਾਂ ਕਿਹਾ ਸੀ ਕਿ ਮਹਾਮਾਰੀ ਦੇ ਅਜਿਹੇ ਮਾਹੌਲ 'ਚ ਬੱਚਿਆ ਨੂੰ ਹੋਰ ਤਣਾਅ ਦੇਣਾ ਠੀਕ ਨਹੀਂ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


Babita

Content Editor

Related News