ਮੁੱਕੀ ਉਡੀਕ : ਪੰਜਾਬ ਬੋਰਡ ਨੇ ਐਲਾਨੇ 12ਵੀਂ ਜਮਾਤ ਦੇ ਨਤੀਜੇ, ਇੰਝ ਕਰੋ ਚੈੱਕ

Tuesday, Jul 21, 2020 - 06:29 PM (IST)

ਮੁੱਕੀ ਉਡੀਕ : ਪੰਜਾਬ ਬੋਰਡ ਨੇ ਐਲਾਨੇ 12ਵੀਂ ਜਮਾਤ ਦੇ ਨਤੀਜੇ, ਇੰਝ ਕਰੋ ਚੈੱਕ

ਮੋਹਾਲੀ (ਵਿੱਕੀ) : ਪੰਜਾਬ 'ਚ 12ਵੀਂ ਜਮਾਤ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਦੀ ਉਡੀਕ ਮੁੱਕ ਗਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਵਿਦਿਆਰਥੀ ਪੰਜਾਬ ਬੋਰਡ ਦੀ ਵੈੱਬਸਾਈਟ www.pseb.ac.in 'ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ। ਇਸ ਸਬੰਧੀ ਸਕੂਲ ਸਿੱਖਿਆ ਮਹਿਕਮੇ ਦੇ ਸਕੱਤਰ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਇਸ ਸਾਲ 2,89,810 ਪ੍ਰੀਖਿਆਰਥੀਆਂ ਨੇ ਇਹ ਪ੍ਰੀਖਿਆ ਦਿੱਤੀ ਅਤੇ ਸਿੱਖਿਆ ਬੋਰਡ ਵੱਲੋਂ ਕਰੀਬ 1950 ਪ੍ਰੀਖਿਆ ਕੇਂਦਰ ਬਣਾਏ ਗਏ ਸਨ।

ਇਹ ਵੀ ਪੜ੍ਹੋ : ਪੰਜਾਬ 'ਚ 'ਬੁਢਾਪਾ ਪੈਨਸ਼ਨ' ਲੈਣ ਵਾਲੇ ਅਯੋਗ ਬਜ਼ੁਰਗਾਂ ਨੂੰ ਵੱਡਾ ਝਟਕਾ, ਮੋੜਨੇ ਪੈਣਗੇ ਕਰੋੜਾਂ ਰੁਪਏ

ਜ਼ਿਕਰਯੋਗ ਹੈ ਕਿ ਇਸ ਸਾਲ ਕੋਰੋਨਾ ਦੇ ਚੱਲਦਿਆਂ ਸਿਰਫ ਤਿੰਨ ਵਿਸ਼ਿਆਂ ਦੀਆਂ ਪ੍ਰੀਖਿਆਵਾਂ ਹੀ ਹੋ ਸਕੀਆਂ ਸਨ ਅਤੇ ਬੋਰਡ ਨੂੰ ਬਾਕੀ ਰਹਿੰਦੀਆਂ ਪ੍ਰੀਖਿਆਵਾਂ ਰੱਦ ਕਰਨੀਆਂ ਪਈਆਂ ਸਨ। ਬੋਰਡ ਵੱਲੋਂ ਇਸ ਵਾਰ ਕਿਸੇ ਤਰ੍ਹਾਂ ਦੀ ਮੈਰਿਟ ਸੂਚੀ ਜਾਰੀ ਨਹੀਂ ਕੀਤੀ ਜਾਵੇਗੀ। ਬੋਰਡ ਵੱਲੋਂ ਪਹਿਲੇ ਤਿੰਨ ਸਥਾਨਾਂ 'ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਨਕਦ ਪੁਰਸਕਾਰ ਦਿੱਤੇ ਜਾਂਦੇ ਸਨ, ਜੋ ਇਸ ਵਾਰ ਨਹੀਂ ਦਿੱਤੇ ਜਾਣਗੇ।

ਇਹ ਵੀ ਪੜ੍ਹੋ : ਕੈਨੇਡਾ ਤੋਂ ਆਈ ਪੁੱਤ ਦੀ ਮੌਤ ਦੀ ਖ਼ਬਰ ਨੇ ਤੋੜਿਆ ਮਾਪਿਆ ਦਾ ਲੱਕ, ਰੋ-ਰੋ ਹੋਇਆ ਬੁਰਾ ਹਾਲ
ਇੰਝ ਚੈੱਕ ਕਰੋ 12ਵੀਂ ਜਮਾਤ ਦੇ ਨਤੀਜੇ
ਸਭ ਤੋਂ ਪਹਿਲਾਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈੱਬਸਾਈਟ www.pseb.ac.in 'ਤੇ ਜਾਓ।
ਇੱਥੇ ਹੁਣ PSEB Class 12th Result 2020 ਦੇ ਲਿੰਕ 'ਤੇ ਕਲਿੱਕ ਕਰੋ।
ਕਲਿੱਕ ਕਰਨ ਤੋਂ ਬਾਅਦ ਤੁਹਾਡੇ ਸਾਹਮਣੇ ਇਕ ਨਵਾਂ ਪੇਜ਼ ਖੁੱਲ੍ਹ ਜਾਵੇਗਾ। ਇਸ 'ਚ ਜੋ ਵੀ ਜਾਣਕਾਰੀ ਮੰਗੀ ਜਾਵੇ, ਉਸ ਨੂੰ ਭਰ ਦਿਓ।
ਇਸ ਤੋਂ ਬਾਅਦ ਸਬਮਿਟ ਕਰ ਦਿਓ। ਹੁਣ ਨਤੀਜਾ ਤੁਹਾਡੇ ਸਾਹਮਣੇ ਹੋਵੇਗਾ।
ਨਤੀਜੇ ਦਾ ਪ੍ਰਿੰਟ ਆਊਟ ਵੀ ਲਿਆ ਜਾ ਸਕਦਾ ਹੈ।

ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ ਫਿਲਹਾਲ ਡਾਊਨ ਹੋ ਗਈ ਹੈ। ਅਜਿਹੇ 'ਚ ਵਿਦਿਆਰਥੀਆਂ ਨੂੰ ਨਤੀਜਾ ਚੈੱਕ ਕਰਨ ਲਈ ਥੋੜ੍ਹੀ ਉਡੀਕ ਕਰਨੀ ਪੈ ਸਕਦੀ ਹੈ। ਅਸਲ 'ਚ ਕਈ ਵਾਰ ਨਤੀਜਾ ਜਾਰੀ ਹੋਣ ਤੋਂ ਬਾਅਦ ਲੋਡ ਵੱਧਣ ਕਾਰਨ ਨਤੀਜੇ ਚੈੱਕ ਕਰਨ 'ਚ ਦੇਰ ਹੋ ਜਾਂਦੀ ਹੈ, ਇਸ ਲਈ ਵਿਦਿਆਰਥੀਆਂ ਨੂੰ ਪਰੇਸ਼ਾਨ ਹੋਣ ਦੀ ਲੋੜ ਨਹੀਂ ਹੈ।
ਇਹ ਵੀ ਪੜ੍ਹੋ : ਸ਼ਰਾਬ ਦੇ ਠੇਕੇ 'ਤੇ ਵੱਡੀ ਵਾਰਦਾਤ, ਡਰਾਈਵਰ ਵੱਲੋਂ ਕਰਿੰਦੇ ਦਾ ਬੇਰਹਿਮੀ ਨਾਲ ਕਤਲ


author

Babita

Content Editor

Related News