ਪੰਜਾਬ ਬੋਰਡ ਦੇ ਅੱਜ ਜਾਰੀ ਹੋਣ ਵਾਲੇ 12ਵੀਂ ਜਮਾਤ ਦੇ ਨਤੀਜੇ ਨੂੰ ਲੈ ਕੇ ਜ਼ਰੂਰੀ ਖ਼ਬਰ

06/27/2022 3:52:20 PM

ਮੋਹਾਲੀ/ਲੁਧਿਆਣਾ (ਨਿਆਮੀਆਂ, ਵਿੱਕੀ) : ਅੱਜ ਸਵੇਰ ਤੋਂ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਦਾ 12ਵੀਂ ਦਾ ਨਤੀਜਾ ਜਾਰੀ ਹੋਣ ਦੀ ਉਡੀਕ ਕਰ ਰਹੇ ਵਿਦਿਆਰਥੀਆਂ ਨੂੰ ਉਸ ਸਮੇਂ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ, ਜਦੋਂ ਨਤੀਜੇ ਦੇ ਐਲਾਨ ਦਾ ਸਮਾਂ ਨੇੜੇ ਆਉਂਦੇ ਹੀ ਬੋਰਡ ਨੇ ਨਤੀਜੇ ਨੂੰ ਮੁਲਤਵੀ ਕਰਨ ਦਾ ਫ਼ੈਸਲਾ ਲੈ ਲਿਆ। ਦੱਸਿਆ ਜਾ ਰਿਹਾ ਹੈ ਕਿ ਬਾਰ੍ਹਵੀਂ ਜਮਾਤ ਦਾ ਅੱਜ ਐਲਾਨਿਆ ਜਾਣ ਵਾਲਾ ਨਤੀਜਾ ਕੁੱਝ ਪ੍ਰਬੰਧਕੀ ਕਾਰਨਾਂ ਦੇ ਚੱਲਦਿਆਂ ਮੁਲਤਵੀ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦਾ ਬਜਟ ਪੇਸ਼ ਕਰਨ ਮਗਰੋਂ 'ਹਰਪਾਲ ਚੀਮਾ' ਦੀ ਪ੍ਰੈੱਸ ਕਾਨਫਰੰਸ, ਆਖੀਆਂ ਇਹ ਗੱਲਾਂ

ਬੋਰਡ ਵੱਲੋਂ ਮੀਡੀਆ ਨੂੰ ਭੇਜੀ ਸੂਚਨਾ 'ਚ ਕਿਹਾ ਗਿਆ ਹੈ ਕਿ ਨਤੀਜਾ ਐਲਾਨਣ ਦੀ ਜਾਣਕਾਰੀ ਦੁਬਾਰਾ ਸਾਂਝੀ ਕੀਤੀ ਜਾਵੇਗੀ। ਇਸ ਸਬੰਧ 'ਚ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਨੇ ਦੱਸਿਆ ਕਿ ਛੇਤੀ ਹੀ ਨਤੀਜਾ ਐਲਾਨਣ ਦੀ ਨਵੀਂ ਤਾਰੀਖ਼ ਦਾ ਐਲਾਨ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 1-2 ਦਿਨਾਂ ਦੇ ਅੰਦਰ ਹੀ ਨਤੀਜਾ ਐਲਾਨਿਆ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ਬਜਟ 2022 : ਪੰਜਾਬੀਆਂ ਨੂੰ 'ਸਿਹਤ ਸਹੂਲਤਾਂ' ਦੇਣ ਲਈ ਖਜ਼ਾਨਾ ਮੰਤਰੀ ਨੇ ਕੀਤੇ ਵੱਡੇ ਐਲਾਨ

ਦੱਸਣਯੋਗ ਹੈ ਕਿ ਐਤਵਾਰ ਨੂੰ ਬਿਆਨ ਜਾਰੀ ਕੀਤਾ ਗਿਆ ਸੀ ਕਿ 12ਵੀਂ ਜਮਾਤ ਦਾ ਨਤੀਜਾ ਸੋਮਵਾਰ ਨੂੰ ਦੁਪਹਿਰ ਬਾਅਦ 3 ਵਜੇ ਜਾਰੀ ਕੀਤਾ ਜਾਵੇਗਾ। ਇਸ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਵੇਰੇ ਹੀ ਆਨਲਾਈਨ ਲਿੰਕ ਵੀ ਜਾਰੀ ਕਰ ਦਿੱਤਾ ਸੀ ਪਰ ਅਚਾਨਕ ਫ਼ੈਸਲੇ ਤੋਂ ਪਲਟੇ ਬੋਰਡ ਦੇ ਇਸ ਕਦਮ ਨਾਲ ਸਕੂਲਾਂ ਅਤੇ ਵਿਦਿਆਰਥੀਆਂ 'ਚ ਨਿਰਾਸ਼ਾ ਜ਼ਰੂਰ ਹੋਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News