12ਵੀਂ ਜਮਾਤ ਦਾ ਨਤੀਜਾ ਉਡੀਕਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, PSEB ਇਸ ਤਾਰੀਖ਼ ਨੂੰ ਐਲਾਨੇਗਾ Result

Tuesday, May 23, 2023 - 09:11 AM (IST)

12ਵੀਂ ਜਮਾਤ ਦਾ ਨਤੀਜਾ ਉਡੀਕਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, PSEB ਇਸ ਤਾਰੀਖ਼ ਨੂੰ ਐਲਾਨੇਗਾ Result

ਲੁਧਿਆਣਾ (ਵਿੱਕੀ) : ਸੀ. ਬੀ. ਐੱਸ. ਈ. ਅਤੇ ਆਈ. ਸੀ. ਐੱਸ. ਈ. ਵਲੋਂ ਪਿਛਲੇ ਹਫ਼ਤੇ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਇਸ ਤੋਂ ਬਾਅਦ ਪੰਜਾਬ ਸਕੂਲ ਸਿੱਖਿਆ ਬੋਰਡ (ਪੀ. ਐੱਸ. ਈ. ਬੀ.) ਦੇ ਵਿਦਿਆਰਥੀ ਆਪਣੇ ਨਤੀਜੇ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ।

ਇਹ ਵੀ ਪੜ੍ਹੋ : ਤੇਜ਼ ਰਫ਼ਤਾਰ ਕਾਰ ਨੌਜਵਾਨਾਂ 'ਤੇ ਕਾਲ ਬਣ ਕੇ ਚੜ੍ਹੀ, ਭਿਆਨਕ ਮੰਜ਼ਰ ਦੇਖਣ ਵਾਲਿਆਂ ਦੇ ਦਹਿਲ ਗਏ ਦਿਲ (ਤਸਵੀਰਾਂ)

ਪੰਜਾਬ ਬੋਰਡ ਦੇ ਨਤੀਜੇ ਨੂੰ ਲੈ ਕੇ ਬੋਰਡ ਦੇ ਐਗਜ਼ਾਮੀਨੇਸ਼ਨ ਕੰਟਰੋਲਰ ਜਨਕ ਰਾਜ ਮਹਿਰੋਕ ਨੇ ਅਹਿਮ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਬੋਰਡ ਵਲੋਂ 12ਵੀਂ ਦਾ ਨਤੀਜਾ ਸ਼ੁੱਕਰਵਾਰ ਮਤਲਬ 26 ਮਈ ਤੱਕ ਐਲਾਨ ਦਿੱਤਾ ਜਾਵੇਗਾ। ਮਹਿਰੋਕ ਨੇ ਦੱਸਿਆ ਕਿ ਨਤੀਜੇ ਦੀ ਤਿਆਰੀ ਲਈ ਬੋਰਡ ਦੀਆਂ ਟੀਮਾਂ ਦਿਨ-ਰਾਤ ਕੰਮ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 12ਵੀਂ ਤੋਂ 2 ਦਿਨ ਬਾਅਦ 10ਵੀਂ ਦਾ ਨਤੀਜਾ ਐਲਾਨ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : CISCE 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਲਿਆ ਗਿਆ ਇਹ ਅਹਿਮ ਫ਼ੈਸਲਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News